17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਨਨਕਾਣਾ ਸਾਹਿਬ ਪਬਲਿਕ ਸਕੂਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ

ਆਲਮਗੀਰ, 17 ਨਵੰਬਰ (ਜਰਨੈਲ ਸਿੰਘ ਪੱਟੀ)- ਗਿੱਲ ਪਾਰਕ ਸਥਿਤ ਨਨਕਾਣਾ ਸਾਹਿਬ ਪਬਲਿਕ ਸਕੂਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਤੋਂ ਬਾਅਦ ਸ਼ਬਦ ਗਾਇਣ ਕੀਤਾ ਗਿਆ।

Ad Position 21
No active advertisement
ਸਮਾਗਮ ਦੌਰਾਨ ਵਿਦਿਆਰਥੀਆਂ ਨੂੰ ਸਨਮਾਨਿਤ ਕੀਤੇ ਜਾਣ ਦਾ ਦ੍ਰਿਸ਼। ਤਸਵੀਰ-ਜਰਨੈਲ ਸਿੰਘ ਪੱਟੀ 18-11-2026
ਆਲਮਗੀਰ, 17 ਨਵੰਬਰ (ਜਰਨੈਲ ਸਿੰਘ ਪੱਟੀ)- ਗਿੱਲ ਪਾਰਕ ਸਥਿਤ ਨਨਕਾਣਾ ਸਾਹਿਬ ਪਬਲਿਕ ਸਕੂਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਤੋਂ ਬਾਅਦ ਸ਼ਬਦ ਗਾਇਣ ਕੀਤਾ ਗਿਆ। ਇਸ ਮੌਕੇ ਕਿਸ਼ਨ ਸਿੰਘ ਮੈਮੋਰੀਅਲ ਸ਼ਬਦ ਗਾਇਣ ਮੁਕਾਬਲਾ ਕਰਵਾਇਆ ਗਿਆ। ਇਸ ਵਿਚ ਨਨਕਾਣਾ ਸਾਹਿਬ ਪਬਲਿਕ ਸਕੂਲ ਦੀਆਂ ਵੱਖ-ਵੱਖ ਸ਼ਾਖਾਵਾਂ ਈਸੜੂ, ਰਾਮਪੁਰ, ਬੁੱਢੇਵਾਲ, ਕਲਾਲ ਮਾਜਰਾ, ਸਮਰਾਲਾ, ਅਮਰਗੜ੍ਹ, ਕੋਟ ਗੰਗੂ ਰਾਏ, ਕਿਲ੍ਹਾ ਰਾਏਪੁਰ, ਫ਼ਤਿਹਗੜ੍ਹ ਜੱਟਾਂ ਅਤੇ ਗਿੱਲ ਪਾਰਕ ਦੇ ਵਿਦਿਆਰਥੀਆਂ ਨੇ ਪੂਰੇ ਧਾਰਮਿਕ ਉਤਸ਼ਾਹ ਨਾਲ ਹਿੱਸਾ ਲਿਆ। ਜ਼ਿਕਰਯੋਗ ਹੈ ਕਿ ਸਕੂਲ ਪ੍ਰਬੰਧਕ ਕਮੇਟੀ ਨੇ ਸਾਲ 2025-26 ਦੌਰਾਨ 10ਵੀਂ ਅਤੇ 12ਵੀਂ ਜਮਾਤ ਵਿਚ 90 ਫ਼ੀਸਦੀ ਜਾਂ ਇਸ ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੇ 42 ਵਿਦਿਆਰਥੀਆਂ ਨੂੰ ਵਜ਼ੀਫ਼ੇ ਨਾਲ ਸਨਮਾਨਿਤ ਕੀਤਾ। ਹਰੇਕ ਵਿਦਿਆਰਥੀ ਨੂੰ 5100 ਰੁਪਏ ਦਾ ਵਜ਼ੀਫ਼ਾ ਦਿੱਤਾ ਗਿਆ, ਜਿਨ੍ਹਾਂ ਵਿਦਿਆਰਥੀਆਂ ਨੇ ‘ਸਹਿਜ ਪਾਠ’ ਸੰਪੂਰਨ ਕੀਤਾ ਸੀ, ਉਨ੍ਹਾਂ ਨੂੰ ਵੀ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਪ੍ਰਿੰਸੀਪਲ ਹਰਮੀਤ ਕੌਰ ਵੜੈਚ ਨੇ ਸਕੂਲ ਦੀ ਵਿੱਦਿਅਕ ਰਿਪੋਰਟ ਪੇਸ਼ ਕੀਤੀ। ਸ਼ਬਦ ਗਾਇਣ ਮੁਕਾਬਲੇ ਲਈ ਜੱਜਾਂ ਦੇ ਪੈਨਲ ਵਿਚ ਸਹਾਇਕ ਪ੍ਰੋਫ਼ੈਸਰ ਲਖਵਿੰਦਰ ਕੌਰ ਤੇ ਸਹਾਇਕ ਪ੍ਰੋਫ਼ੈਸਰ ਅਮਰਜੀਤ ਸਿੰਘ ਆਨੰਦ ਸ਼ਾਮਿਲ ਸਨ। ਇਸ ਮੌਕੇ ਨਨਕਾਣਾ ਸਾਹਿਬ ਐਜੂਕੇਸ਼ਨ ਟਰੱਸਟ ਦੇ ਟਰੱਸਟੀ ਰਘਬੀਰ ਸਿੰਘ ਸਹਾਰਨਮਾਜਰਾ, ਸਹਾਇਕ ਪ੍ਰੋਫ਼ੈਸਰ ਸਤਿੰਦਰ ਸਿੰਘ, ਸਾਬਕਾ ਪ੍ਰਿੰਸੀਪਲ ਰਬਿੰਦਰ ਸਿੰਘ, ਸਾਬਕਾ ਟਰੱਸਟੀ ਲਾਲ ਸਿੰਘ, ਨਨਕਾਣਾ ਸਾਹਿਬ ਐਜੂਕੇਸ਼ਨ ਟਰੱਸਟ ਦੇ ਟਰੱਸਟੀ ਬਲਜੀਤ ਸਿੰਘ ਗਿੱਲ, ਗੁਰਪ੍ਰੀਤ ਸਿੰਘ ਗਿੱਲ, ਸਕੂਲ ਪ੍ਰਬੰਧਕ ਕਮੇਟੀ ਦੇ ਵਧੀਕ ਸਕੱਤਰ ਹਰਚਰਨ ਸਿੰਘ ਗੋਹਲਵੜੀਆ, ਪ੍ਰਿੰਸੀਪਲ ਡਾ. ਸਰਬਜੀਤ ਕੌਰ, ਗੁਰਦਿਆਲ ਸਿੰਘ ਤੇ ਵੱਖ-ਵੱਖ ਸ਼ਾਖਾ ਸਕੂਲਾਂ ਦੇ ਪ੍ਰਿੰਸੀਪਲ ਵੀ ਮੌਜੂਦ ਸਨ। ਸਾਬਕਾ ਟਰੱਸਟੀ ਲਾਲ ਸਿੰਘ ਨੇ ਸਕੂਲ ਨੂੰ 50 ਹਜ਼ਾਰ ਰੁਪਏ ਦਾਨ ਵਜੋਂ ਭੇਟ ਕੀਤੇ। ਵਿਦਿਆਰਥੀਆਂ ਅਤੇ ਮਾਪਿਆਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਹਰਚਰਨ ਸਿੰਘ ਗੋਹਲਵੜੀਆ ਨੇ ਡਾ. ਸਰਦਾਰਾ ਸਿੰਘ ਜੌਹਲ ਦਾ ਧੰਨਵਾਦ ਕੀਤਾ। ਪਹਿਲੀ ਟੀਮ ਨੂੰ 5100 ਰੁਪਏ ਅਤੇ ਦੂਜੀ ਟੀਮ ਨੂੰ 3100 ਰੁਪਏ ਦਾ ਨਕਦ ਇਨਾਮ ਦਿੱਤਾ ਗਿਆ, ਜਦਕਿ ਤੀਸਰੀ ਟੀਮ ਨੂੰ 2100 ਰੁਪਏ ਦਾ ਨਕਦ ਇਨਾਮ ਦਿੱਤਾ ਗਿਆ। ਬਾਕੀ ਸੱਤ ਟੀਮਾਂ ਨੂੰ ਵੀ 1100-1100 ਰੁਪਏ ਦਾ ਨਗਦ ਇਨਾਮ ਦਿੱਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਵੈਟਰਨਰੀ ਯੂਨੀਵਰਸਿਟੀ ਦਾ ਯੁਵਕ ਮੇਲਾ ਕਲਾਤਮਕ ਦ੍ਰਿਸ਼ਟੀ ਤੇ ਸ਼ਬਦਾਂ ਦੀ ਤਾਕਤ ਨਾਲ ਹੋਇਆ ਸ਼ੁਰੂ ਅਗਲੀ ਖ਼ਬਰ ਨਗਰ ਨਿਗਮ ਕਮਿਸ਼ਨਰ ਵਲੋਂ ਵੱਖ - ਵੱਖ ਹੁਕਮ ਜਾਰੀ
Ad Position 24