17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

3 ਰੋਜ਼ਾ ‘ ਪੈਨਸ਼ਨ ਸੇਵਾ ਮੇਲਾ ’ 19 ਤੋਂ

ਲੁਧਿਆਣਾ, 17 ਨਵੰਬਰ (ਡਾ. ਤਰਲੋਚਨ ਸਿੰਘ)- ਜ਼ਿਲ੍ਹਾ ਖ਼ਜ਼ਾਨਾ ਅਫ਼ਸਰ, ਲੁਧਿਆਣਾ ਉਪਨੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਖ਼ਜ਼ਾਨਾ ਦਫ਼ਤਰ ਲੁਧਿਆਣਾ ਵਿਖੇ 19, 20 ਤੇ 21 ਨਵੰਬਰ ਨੂੰ ਤਿੰਨ ਰੋਜ਼ਾ ‘ਪੈਨਸ਼ਨ ਸੇਵਾ ਮੇਲਾ’ ਲਗਾਇਆ ਜਾ ਰਿਹਾ ਹੈ, ਜਿੱਥੇ ਪੰਜਾਬ ਰਾਜ ਦੇ ਪੈਨਸ਼ਨਰ ਆਪਣੀ ਪੈਨਸ਼ਨ ਸਬੰਧੀ ਡਿਜੀਟਲ ਜੀਵਨ ਪ੍ਰਮਾਣ ਪੱਤਰ ਜਮ੍ਹਾਂ ਕਰਵਾਉਣ ਦੇ ਨਾਲ ਈ.

Ad Position 21
No active advertisement
ਅਜੀਤ ਡੈਸਕ 18-11-2026
ਲੁਧਿਆਣਾ, 17 ਨਵੰਬਰ (ਡਾ. ਤਰਲੋਚਨ ਸਿੰਘ)- ਜ਼ਿਲ੍ਹਾ ਖ਼ਜ਼ਾਨਾ ਅਫ਼ਸਰ, ਲੁਧਿਆਣਾ ਉਪਨੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਖ਼ਜ਼ਾਨਾ ਦਫ਼ਤਰ ਲੁਧਿਆਣਾ ਵਿਖੇ 19, 20 ਤੇ 21 ਨਵੰਬਰ ਨੂੰ ਤਿੰਨ ਰੋਜ਼ਾ ‘ਪੈਨਸ਼ਨ ਸੇਵਾ ਮੇਲਾ’ ਲਗਾਇਆ ਜਾ ਰਿਹਾ ਹੈ, ਜਿੱਥੇ ਪੰਜਾਬ ਰਾਜ ਦੇ ਪੈਨਸ਼ਨਰ ਆਪਣੀ ਪੈਨਸ਼ਨ ਸਬੰਧੀ ਡਿਜੀਟਲ ਜੀਵਨ ਪ੍ਰਮਾਣ ਪੱਤਰ ਜਮ੍ਹਾਂ ਕਰਵਾਉਣ ਦੇ ਨਾਲ ਈ.ਕੇ.ਵਾਈ.ਸੀ. ਸਬੰਧੀ ਵੀ ਸਹੂਲਤ ਦਾ ਲਾਭ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਰਾਜ ਦੇ ਪੈਨਸ਼ਨਰਾਂ ਦੀ ਸਹੂਲਤ ਲਈ ਬੀਤੇ ਵਰ੍ਹੇ ‘ਪੈਨਸ਼ਨ ਸੇਵਾ ਪੋਰਟਲ’ ਦਾ ਆਗਾਜ਼ ਕੀਤਾ ਗਿਆ ਸੀ, ਜਿਸ ਰਾਹੀਂ ਰਾਜ ਦੇ ਪੈਨਸ਼ਨਰ ਆਪਣੀਆਂ ਪੈਨਸ਼ਨ ਸਬੰਧੀ ਕਈ ਸੇਵਾਵਾਂ ਆਨਲਾਈਨ ਰੂਪ ਵਿਚ ਪ੍ਰਾਪਤ ਕਰ ਰਹੇ ਹਨ। ਇਸ ਪੋਰਟਲ ਰਾਹੀਂ ਜਿੱਥੇ ਪੈਨਸ਼ਨ ਪ੍ਰਦਾਨ ਕਰਨ ਵਿਚ ਪਾਰਦਰਸ਼ਤਾ ਆਈ ਹੈ, ਉਥੇ ਪੈਨਸ਼ਨਰ ਨੂੰ ਵੀ ਘਰ ਬੈਠਿਆਂ ਕਈ ਸੇਵਾਵਾਂ ਦਾ ਲਾਭ ਮਿਲ ਰਿਹਾ ਹੈ। ਇਸੇ ਦਿਸ਼ਾ ਤਹਿਤ ਵਿੱਤ ਵਿਭਾਗ, ਪੰਜਾਬ ਸਰਕਾਰ ਵਲੋਂ ਜ਼ਿਲ੍ਹਾ ਖ਼ਜ਼ਾਨਾ ਦਫ਼ਤਰ, ਲੁਧਿਆਣਾ ਅਤੇ ਨਾਲ ਹੀ ਉਪ ਖ਼ਜ਼ਾਨਾ ਦਫ਼ਤਰ ਸਮਰਾਲਾ, ਖੰਨਾ, ਪਾਇਲ, ਜਗਰਾਉਂ ਅਤੇ ਰਾਏਕੋਟ ਵਿਖੇ ਤਿੰਨ ਰੋਜ਼ਾ ‘ਪੈਨਸ਼ਨ ਸੇਵਾ ਮੇਲਾ 2026’ ਲਗਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਈ.ਕੇ.ਵਾਈ.ਸੀ. ਅਤੇ ਜੀਵਨ ਪ੍ਰਮਾਣ ਪੱਤਰ ਜਮ੍ਹਾਂ ਕਰਵਾਉਣ ਲਈ ਪੈਨਸ਼ਨਰ ਆਪਣੇ ਨਾਲ ਆਪਣੀ ਪੈਨਸ਼ਨ ਬੁੱਕ, ਪੈਨ ਕਾਰਡ, ਮੋਬਾਈਲ ਫ਼ੋਨ, ਆਧਾਰ ਕਾਰਡ ਅਤੇ ਬੈਂਕ ਖਾਤੇ ਸਬੰਧੀ ਦਸਤਾਵੇਜ਼ ਲੈ ਕੇ ਆਉਣ ਅਤੇ ਇਸ ਵਿਸ਼ੇਸ਼ ਸਹੂਲਤ ਦਾ ਵੱਧ ਤੋਂ ਵੱਧ ਲਾਭ ਉਠਾਉਣ।
Ad Position 22
No active advertisement
ਪਿਛਲੀ ਖ਼ਬਰ ਹਥਿਆਰਬੰਦ ਲੁਟੇਰਿਆਂ ਵਲੋਂ ਚਲਾਈਆਂ ਗਈਆਂ ਗੋਲੀਆਂ ’ ਚ ਬਜ਼ੁਰਗ ਲੇਖਾਕਾਰ ਜ਼ਖਮੀ ਅਗਲੀ ਖ਼ਬਰ ਵੈਟਰਨਰੀ ਯੂਨੀਵਰਸਿਟੀ ਦਾ ਯੁਵਕ ਮੇਲਾ ਕਲਾਤਮਕ ਦ੍ਰਿਸ਼ਟੀ ਤੇ ਸ਼ਬਦਾਂ ਦੀ ਤਾਕਤ ਨਾਲ ਹੋਇਆ ਸ਼ੁਰੂ
Ad Position 24