17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਡਾਇਰੈਕਟਰ ਹੈਲਥ ਸਰਵਿਸਿਜ਼ ਡਾ . ਸੁਨੀਲ ਬਾਂਸਲ ਵਲੋਂ ਸਿਵਲ ਹਸਪਤਾਲ ਦਾ ਦੌਰਾ

ਲੁਧਿਆਣਾ, 17 ਨਵੰਬਰ(ਡਾ. ਤਰਲੋਚਨ ਸਿੰਘ)- ਪੰਜਾਬ ਦੇ ਡਾਇਰੈਕਟਰ ਹੈਲਥ ਸਰਵਿਸਿਜ਼ ਡਾ.

Ad Position 21
No active advertisement
ਅਜੀਤ ਡੈਸਕ 18-11-2026
ਲੁਧਿਆਣਾ, 17 ਨਵੰਬਰ(ਡਾ. ਤਰਲੋਚਨ ਸਿੰਘ)- ਪੰਜਾਬ ਦੇ ਡਾਇਰੈਕਟਰ ਹੈਲਥ ਸਰਵਿਸਿਜ਼ ਡਾ. ਅਨਿਲ ਗੋਇਲ ਅਤੇ ਡਾਇਰੈਕਟਰ ਪੀ.ਐਚ.ਐਸ.ਸੀ. ਡਾ. ਸੁਨੀਲ ਬਾਂਸਲ ਨੇ ਸਿਵਲ ਸਰਜਨ ਡਾ. ਰਮਨਦੀਪ ਕੌਰ ਦੇ ਨਾਲ ਸ਼ਿਵਲ ਹਸਪਤਾਲ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਵੱਲੋਂ ਹਸਪਤਾਲ ਦੇ ਕੰਮਕਾਜ, ਸਿਹਤ ਸਹੂਲਤਾਂ ਅਤੇ ਪੰਜਾਬ ਸਰਕਾਰ ਦੇ ਵੱਖ-ਵੱਖ ਸਿਹਤ ਪ੍ਰੋਗਰਾਮਾਂ ਅਤੇ ਪ੍ਰਮੁੱਖ ਯੋਜਨਾਵਾਂ ਦੀ ਅਮਲਵਾਰੀ ਦਾ ਜਾਇਜ਼ਾ ਲਿਆ ਗਿਆ। ਦੌਰੇ ਦੌਰਾਨ ਜ਼ਿਲ੍ਹੇ ਦੇ ਸੀਨੀਅਰ ਪ੍ਰੋਗਰਾਮ ਅਫ਼ਸਰਾਂ ਨਾਲ ਵਿਸਥਾਰਪੂਰਵਕ ਮੀਟਿੰਗ ਕੀਤੀ ਗਈ, ਜਿਸ ਵਿੱਚ ਜ਼ਿਲ੍ਹਾ ਸਿਹਤ ਅਫ਼ਸਰ, ਡਿਪਟੀ ਮੈਡੀਕਲ ਕਮਿਸ਼ਨਰ, ਸਹਾਇਕ ਸਿਵਲ ਸਰਜਨ, ਐੱਸ.ਐੱਮ.ਓ. ਆਈ ਮੋਬਾਈਲ ਯੂਨਿਟ, ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ, ਜ਼ਿਲ੍ਹਾ ਐਪੀਡੀ ਮੋਲੋਜਿਸਟ ਅਤੇ ਹੋਰ ਸਬੰਧਤ ਅਧਿਕਾਰੀ ਸ਼ਾਮਲ ਹੋਏ। ਮੀਟਿੰਗ ਦੌਰਾਨ ਵੱਖ-ਵੱਖ ਕੌਮੀ ਅਤੇ ਸੂਬਾ ਪੱਧਰੀ ਸਿਹਤ ਪ੍ਰੋਗਰਾਮਾਂ, ਸਰਕਾਰ ਦੀਆਂ ਪ੍ਰਮੁੱਖ ਯੋਜਨਾਵਾਂ, ਸਿਹਤ ਸੇਵਾਵਾਂ ਦੀ ਉਪਲਬਧਤਾ, ਪ੍ਰਾਪਤੀਆਂ ਅਤੇ ਹੋਰ ਸੁਧਾਰ ਦੀ ਲੋੜ ਵਾਲੇ ਖੇਤਰਾਂ ਦੀ ਵਿਸਥਾਰ ਨਾਲ ਸਮੀਖਿਆ ਕੀਤੀ ਗਈ। ਦੌਰੇ ‘ਤੇ ਆਏ ਡਾਇਰੈਕਟਰ ਨੇ ਸਬੰਧਤ ਅਧਿਕਾਰੀਆਂ ਨੂੰ ਸਿਹਤ ਪ੍ਰੋਗਰਾਮਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ, ਨਿਗਰਾਨੀ ਪ੍ਰਣਾਲੀ ਨੂੰ ਮਜ਼ਬੂਤ ਕਰਨ ਅਤੇ ਸਿਹਤ ਸੰਸਥਾਵਾਂ ਦੀ ਸਮੁੱਚੀ ਕਾਰਗੁਜ਼ਾਰੀ ਵਿੱਚ ਸੁਧਾਰ ਲਿਆਉਣ ਲਈ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ। ਇਸ ਮੌਕੇ ਸੀਨੀਅਰ ਅਧਿਕਾਰੀਆਂ ਵੱਲੋਂ ਸਿਵਲ ਹਸਪਤਾਲ ਦੇ ਵੱਖ-ਵੱਖ ਵਿਭਾਗਾਂ ਦਾ ਵਿਸਥਾਰਪੂਰਵਕ ਨਿਰੀਖਣ ਵੀ ਕੀਤਾ ਗਿਆ। ਦੌਰੇ ਦਾ ਮੁੱਖ ਉਦੇਸ਼ ਸਰਕਾਰੀ ਸਿਹਤ ਸੇਵਾਵਾਂ ਦੀ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨਾ, ਸਰਕਾਰ ਦੀਆਂ ਸਿਹਤ ਪਹਿਲਕਦਮੀਆਂ ਦੀ ਜ਼ਮੀਨੀ ਪੱਧਰ ‘ਤੇ ਅਮਲਵਾਰੀ ਦਾ ਜਾਇਜ਼ਾ ਲੈਣਾ ਅਤੇ ਜ਼ਿਲ੍ਹਾ ਹਸਪਤਾਲ ਲੁਧਿਆਣਾ ਵਿਖੇ ਮਰੀਜ਼ਾਂ ਨੂੰ ਹੋਰ ਬਿਹਤਰ, ਸੁਚਾਰੂ ਤੇ ਮਰੀਜ਼-ਕੇਂਦਰਿਤ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਸੀ।
Ad Position 22
No active advertisement
ਪਿਛਲੀ ਖ਼ਬਰ ਦਿਆਨੰਦ ਹਸਪਤਾਲ ਵਿਖੇ ਐਂਟੀਮਾਈਕ੍ਰੋਬੀਅਲ ਰੇਜਸਿਟੈਂਸ ਬਾਰੇ ਸੈਮੀਨਾਰ - ਕਮ - ਵਰਕਸ਼ਾਪ ਕਰਵਾਈ ਅਗਲੀ ਖ਼ਬਰ ਡਾ . ਰਾਜਿੰਦਰ ਸਿੰਘ ਨੇ ਪੀ . ਏ . ਯੂ . ਦੇ ਵਧੀਕ ਨਿਰਦੇਸ਼ਕ ਪਸਾਰ ਸਿੱਖਿਆ ਦਾ ਅਹੁਦਾ ਸੰਭਾਲਿਆ
Ad Position 24