17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਸੂਬੇ ਦੀ ‘ ਆਪ ’ ਸਰਕਾਰ ਪੰਜਾਬ ’ ਚੋਂ ਨਸ਼ੇ ਖ਼ਤਮ ਕਰਨ ਵਿਚ ਫ਼ੇਲ੍ਹ ਸਾਬਤ ਹੋਈ - ਰਾਜਾ ਘਾਇਲ

ਲੁਧਿਆਣਾ, 17 ਨਵੰਬਰ (ਜਤਿੰਦਰ ਭੰਬੀ)- ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਕੌਂਸਲਰ ਰਾਜਾ ਨਵਨੀਤ ਸਿੰਘ ਘਾਇਲ ਨੇ ਸੂਬੇ ਦੀ ‘ਆਪ’ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕਦਿਆਂ ਕਿਹਾ ਕਿ ‘ਆਪ’ ਸਰਕਾਰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਵਿਚ ਫ਼ੇਲ੍ਹ ਸਾਬਤ ਹੋਈ ਹੈ, ਕਿਉਂਕਿ ਵੱਧ ਰਹੀਆਂ ਲੁੱਟਾਂ ਖੋਹਾਂ ਅਤੇ ਕਾਰੋਬਾਰੀਆਂ ਤੋਂ ਮੰਗੀਆਂ ਜਾਣ ਵਾਲੀਆਂ ਫਿਰੌਤੀਆਂ ਇਕ ਚਿੰਤਾਜਨਕ ਵਿਸ਼ਾ ਹੀ ਨਹੀਂ ਸਗੋਂ ਇਕ ਗੰਭੀਰ ਸਮੱਸਿਆ ਵੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਚੋਣਾ ਤੋਂ ਪਹਿਲਾਂ ਜੋ ਵੀ ਲੋਕਾਂ ਨਾਲ ਵਾਅਦੇ ਕੀਤੇ ਸਨ, ਉਨ੍ਹਾਂ ‘ਤੇ ‘ਆਪ’ ਸਰਕਾਰ ਨੇ ਪਹਿਰਾ ਨਹੀਂ ਦਿੱਤਾ, ਭਾਵੇਂ ਪੰਜਾਬ ਵਿਚੋਂ ਨਸ਼ੇ ਖ਼ਤਮ ਕਰਨ ਦੀ ਗੱਲ ਹੋਵੇ ਜਾਂ ਫਿਰ ਸੂਬੇ ਵਿਚ ਗੈਂਗਸਟਰ ਖ਼ਤਮ ਕਰਨ ਦੀ ਸਭ ਕੁੱਝ ਰੁਕਣ ਦਾ ਨਾਮ ਨਹੀਂ ਲੈ ਰਿਹਾ ਲੋਕਾਂ ਤੋਂ ਇਲਾਵਾ ਬਾਹਰੋਂ ਆਉਣ ਵਾਲਾ ਵਪਾਰੀ ਵੀ ਡਰ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 18-11-2026
ਲੁਧਿਆਣਾ, 17 ਨਵੰਬਰ (ਜਤਿੰਦਰ ਭੰਬੀ)- ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਕੌਂਸਲਰ ਰਾਜਾ ਨਵਨੀਤ ਸਿੰਘ ਘਾਇਲ ਨੇ ਸੂਬੇ ਦੀ ‘ਆਪ’ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕਦਿਆਂ ਕਿਹਾ ਕਿ ‘ਆਪ’ ਸਰਕਾਰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਵਿਚ ਫ਼ੇਲ੍ਹ ਸਾਬਤ ਹੋਈ ਹੈ, ਕਿਉਂਕਿ ਵੱਧ ਰਹੀਆਂ ਲੁੱਟਾਂ ਖੋਹਾਂ ਅਤੇ ਕਾਰੋਬਾਰੀਆਂ ਤੋਂ ਮੰਗੀਆਂ ਜਾਣ ਵਾਲੀਆਂ ਫਿਰੌਤੀਆਂ ਇਕ ਚਿੰਤਾਜਨਕ ਵਿਸ਼ਾ ਹੀ ਨਹੀਂ ਸਗੋਂ ਇਕ ਗੰਭੀਰ ਸਮੱਸਿਆ ਵੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਚੋਣਾ ਤੋਂ ਪਹਿਲਾਂ ਜੋ ਵੀ ਲੋਕਾਂ ਨਾਲ ਵਾਅਦੇ ਕੀਤੇ ਸਨ, ਉਨ੍ਹਾਂ ‘ਤੇ ‘ਆਪ’ ਸਰਕਾਰ ਨੇ ਪਹਿਰਾ ਨਹੀਂ ਦਿੱਤਾ, ਭਾਵੇਂ ਪੰਜਾਬ ਵਿਚੋਂ ਨਸ਼ੇ ਖ਼ਤਮ ਕਰਨ ਦੀ ਗੱਲ ਹੋਵੇ ਜਾਂ ਫਿਰ ਸੂਬੇ ਵਿਚ ਗੈਂਗਸਟਰ ਖ਼ਤਮ ਕਰਨ ਦੀ ਸਭ ਕੁੱਝ ਰੁਕਣ ਦਾ ਨਾਮ ਨਹੀਂ ਲੈ ਰਿਹਾ ਲੋਕਾਂ ਤੋਂ ਇਲਾਵਾ ਬਾਹਰੋਂ ਆਉਣ ਵਾਲਾ ਵਪਾਰੀ ਵੀ ਡਰ ਰਿਹਾ ਹੈ। ਉਨ੍ਹਾਂ ਸੂਬੇ ਅੰਦਰ ਵਧ ਫੁੱਲ ਰਹੇ ਨਸ਼ਿਆਂ ਦੇ ਕਾਰੋਬਾਰ ਦਾ ਜ਼ਿਕਰ ਕਰਦਿਆਂ ਕਿਹਾ ਕਿ ਸੂਬੇ ਅੰਦਰ ਨਸ਼ਾ ਅੱਜ ਸਾਰੀਆਂ ਚਰਮ ਸੀਮਾ ਪਾਰ ਕਰ ਚੁੱਕਾ ਹੈ ਅਤੇ ਆਏ ਦਿਨ ਪੰਜਾਬ ਦੇ ਕਿਸੇ ਨਾ ਕਿਸੇ ਕੋਨੇ ਵਿਚ ਨੌਜਵਾਨ ਨਸ਼ਿਆਂ ਦੀ ਭੇਟ ਚੜ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਪੰਜਾਬ ਵਿਚੋਂ ਨਸ਼ੇ ਦੇ ਖ਼ਾਤਮੇ ਲਈ ਸ਼ੁਰੂ ਕੀਤੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵੀ ਕੋਈ ਖ਼ਾਸ ਰੰਗ ਨਹੀਂ ਦਿਖਾ ਸਕੀ, ਕਿਉਂ ਕਿ ਸਰਕਾਰ ਨੇ ਆਪਣੀ ਝੂਠੀ ਵਾਹੋ-ਵਾਹੀ ਕਰਵਾਉਣ ਦੀ ਖ਼ਾਤਰ ਕਰੋੜਾਂ ਰੁਪਏ ਦੀ ਇਸ਼ਤਿਹਾਰਬਾਜ਼ੀ ਕਰਕੇ ਆਪਣੀ ਪਿੱਠ ਥਪਥਪਾਉਣ ਤੋਂ ਸਿਵਾਏ ਕੁੱਝ ਵੀ ਨਹੀਂ ਕੀਤਾ। ­
Ad Position 22
No active advertisement
ਪਿਛਲੀ ਖ਼ਬਰ ਵੱਖ-ਵੱਖ ਸੜਕ ਹਾਦਸਿਆਂ ’ਚ ਦੋ ਮੌਤਾਂ ਅਗਲੀ ਖ਼ਬਰ ਪੀ . ਏ . ਯੂ . ਵਿਚ ਚੌਥੀ ਕੌਮਾਂਤਰੀ ਨਦੀਨ ਕਾਨਫਰੰਸ 18 ਤੋਂ
Ad Position 24