17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਵੱਖ-ਵੱਖ ਸੜਕ ਹਾਦਸਿਆਂ ’ਚ ਦੋ ਮੌਤਾਂ

ਲੁਧਿਆਣਾ, 17 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਸ਼ਹਿਰ ਵਿਚ ਹੋਏ ਵੱਖ ਵੱਖ ਸੜਕ ਹਾਦਸਿਆਂ ਵਿਚ ਦੋ ਵਿਅਕਤੀਆਂ ਦੀ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਢੰਡਾਰੀ ਕਲਾਂ ਨੇੜੇ ਹੋਏ ਸੜਕ ਹਾਦਸੇ ਵਿਚ 20 ਸਾਲ ਦੇ ਨੌਜਵਾਨ ਰੋਸ਼ਨ ਕੁਮਾਰ ਦੀ ਮੌਤ ਹੋ ਗਈ।

Ad Position 21
No active advertisement
ਅਜੀਤ ਡੈਸਕ 18-11-2026
ਲੁਧਿਆਣਾ, 17 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਸ਼ਹਿਰ ਵਿਚ ਹੋਏ ਵੱਖ ਵੱਖ ਸੜਕ ਹਾਦਸਿਆਂ ਵਿਚ ਦੋ ਵਿਅਕਤੀਆਂ ਦੀ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਢੰਡਾਰੀ ਕਲਾਂ ਨੇੜੇ ਹੋਏ ਸੜਕ ਹਾਦਸੇ ਵਿਚ 20 ਸਾਲ ਦੇ ਨੌਜਵਾਨ ਰੋਸ਼ਨ ਕੁਮਾਰ ਦੀ ਮੌਤ ਹੋ ਗਈ। ਰੋਸ਼ਨ ਕੁਮਾਰ ਪੱਖੋਵਾਲ ਰੋਡ ਸਥਿਤ ਹੋਟਲ ਆਗਾਜ਼ ਵਿਚ ਕੰਮ ਕਰਦਾ ਸੀ ਅਤੇ ਵਾਪਸ ਘਰ ਪਰਤ ਰਿਹਾ ਸੀ। ਜਦੋਂ ਉਹ ਢੰਡਾਰੀ ਕਲਾਂ ਨੇੜੇ ਪਹੁੰਚਿਆ ਤਾਂ ਇਕ ਤੇਜ਼ ਰਫ਼ਤਾਰ ਟੈਂਪੂ ਨੇ ਉਸ ਨੂੰ ਲਪੇਟ ਵਿਚ ਲੈ ਲਿਆ। ਗੰਭੀਰ ਹਾਲਤ ਵਿਚ ਉਸ ਨੂੰ ਹਸਪਤਾਲ ਲਿਆਂਦਾ ਗਿਆ, ਜਿੱਥੇ ਕਿ ਉਹ ਇਲਾਜ ਦੌਰਾਨ ਦਮ ਤੋੜ ਗਿਆ। ਦੂਜੇ ਮਾਮਲੇ ਵਿਚ ਨੱਥੂ ਭੈਣੀ ਰੋਡ ’ਤੇ ਹੋਏ ਸੜਕ ਹਾਦਸੇ ਵਿਚ ਨੌਜਵਾਨ ਜਸਕਰਨਪ੍ਰੀਤ ਦੀ ਵੀ ਮੌਤ ਹੋ ਗਈ। ਜਸਕਰਨਪ੍ਰੀਤ ਸਿੰਘ ਨੱਥੂ ਭੈਣੀ ਸੜਕ ’ਤੇ ਜਾ ਰਿਹਾ ਸੀ ਕਿ ਤੇਜ ਰਫ਼ਤਾਰ ਅਣਪਛਾਤੇ ਵਾਹਨ ਨੇ ਉਸ ਨੂੰ ਲਪੇਟ ਵਿਚ ਲੈ ਲਿਆ। ਗੰਭੀਰ ਹਾਲਤ ਵਿਚ ਉਸ ਨੂੰ ਫੋਰਟਿਸ ਹਸਪਤਾਲ ਲਿਆਂਦਾ ਗਿਆ, ਜਿੱਥੇ ਕਿ ਉਹ ਦਮ ਤੋੜ ਗਿਆ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਸੀ . ਓ . ਪੀ . ਡੀ . ਦੀ ਸਮੇਂ ਸਿਰ ਪਛਾਣ ਜ਼ਰੂਰੀ - ਡਾ . ਐੱਸ . ਕੇ . ਗੁਪਤਾ ਅਗਲੀ ਖ਼ਬਰ ਸੂਬੇ ਦੀ ‘ ਆਪ ’ ਸਰਕਾਰ ਪੰਜਾਬ ’ ਚੋਂ ਨਸ਼ੇ ਖ਼ਤਮ ਕਰਨ ਵਿਚ ਫ਼ੇਲ੍ਹ ਸਾਬਤ ਹੋਈ - ਰਾਜਾ ਘਾਇਲ
Ad Position 24