17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਸੀ . ਓ . ਪੀ . ਡੀ . ਦੀ ਸਮੇਂ ਸਿਰ ਪਛਾਣ ਜ਼ਰੂਰੀ - ਡਾ . ਐੱਸ . ਕੇ . ਗੁਪਤਾ

ਲੁਧਿਆਣਾ, 17 ਨਵੰਬਰ (ਡਾ. ਤਰਲੋਚਨ ਸਿੰਘ)- ਕ੍ਰੋਨਿਕ ਔਬਸਟਰਕਟਿਵ ਪਲਮੋਨਰੀ ਡਿਜ਼ੀਜ਼ ਦੇ ਵਧਦੇ ਖ਼ਤਰੇ ‘ਤੇ ਚਿੰਤਾ ਪ੍ਰਗਟ ਕਰਦਿਆਂ ਪਾਰਕ ਹਸਪਤਾਲ ਦੇ ਸੀਨੀਅਰ ਪਲਮੋਨੋਲੋਜਿਸਟਾਂ ਨੇ ਬਿਮਾਰੀ ਦੀ ਸਮੇਂ ਸਿਰ ਪਛਾਣ, ਢੁਕਵੇਂ ਇਲਾਜ ਅਤੇ ਪ੍ਰਭਾਵਸ਼ਾਲੀ ਰੋਕਥਾਮ ਉਪਾਵਾਂ ‘ਤੇ ਜ਼ੋਰ ਦਿੱਤਾ।

Ad Position 21
No active advertisement
ਅਜੀਤ ਡੈਸਕ 18-11-2026
ਲੁਧਿਆਣਾ, 17 ਨਵੰਬਰ (ਡਾ. ਤਰਲੋਚਨ ਸਿੰਘ)- ਕ੍ਰੋਨਿਕ ਔਬਸਟਰਕਟਿਵ ਪਲਮੋਨਰੀ ਡਿਜ਼ੀਜ਼ ਦੇ ਵਧਦੇ ਖ਼ਤਰੇ ‘ਤੇ ਚਿੰਤਾ ਪ੍ਰਗਟ ਕਰਦਿਆਂ ਪਾਰਕ ਹਸਪਤਾਲ ਦੇ ਸੀਨੀਅਰ ਪਲਮੋਨੋਲੋਜਿਸਟਾਂ ਨੇ ਬਿਮਾਰੀ ਦੀ ਸਮੇਂ ਸਿਰ ਪਛਾਣ, ਢੁਕਵੇਂ ਇਲਾਜ ਅਤੇ ਪ੍ਰਭਾਵਸ਼ਾਲੀ ਰੋਕਥਾਮ ਉਪਾਵਾਂ ‘ਤੇ ਜ਼ੋਰ ਦਿੱਤਾ। ਮਾਹਿਰਾਂ ਨੇ ਕਿਹਾ ਕਿ ਹਵਾ ਪ੍ਰਦੂਸ਼ਣ, ਸਿਗਰਟਨੋਸ਼ੀ ਅਤੇ ਹਾਨੀਕਾਰਕ ਗੈਸਾਂ ਤੇ ਧੂੰਏਂ ਦੇ ਲੰਬੇ ਸਮੇਂ ਤੱਕ ਸੰਪਰਕ ਵਿਚ ਰਹਿਣ ਕਾਰਨ ਸੀ.ਓ.ਪੀ.ਡੀ. ਦਾ ਖ਼ਤਰਾ ਲਗਾਤਾਰ ਵਧ ਰਿਹਾ ਹੈ। ਉਨ੍ਹਾਂ ਇਸ ਗੰਭੀਰ ਸਿਹਤ ਚੁਨੌਤੀ ਨਾਲ ਨਜਿੱਠਣ ਲਈ ਵਿਆਪਕ ਜਾਗਰੂਕਤਾ ਅਤੇ ਪ੍ਰਭਾਵਸ਼ਾਲੀ ਰੋਕਥਾਮ ਰਣਨੀਤੀ ਦੀ ਲੋੜ ‘ਤੇ ਵੀ ਜ਼ੋਰ ਦਿੱਤਾ। ਹਸਪਤਾਲ ਦੇ ਪਲਮੋਂਨੋਲੋਜੀ ਵਿਭਾਗ ਦੇ ਡਾਇਰੈਕਟਰ ਡਾ. ਐੱਸ.ਕੇ. ਗੁਪਤਾ ਨੇ ਸੀ.ਓ.ਪੀ.ਡੀ. ਦੀ ਗੰਭੀਰਤਾ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਹ ਦੁਨੀਆ ਭਰ ਵਿਚ ਮੌਤ ਦੇ ਪ੍ਰਮੁੱਖ ਕਾਰਨਾਂ ਵਿਚ ਸ਼ਾਮਿਲ ਹੈ ਅਤੇ ਦਿਲ ਦੀਆਂ ਬਿਮਾਰੀਆਂ ਤੇ ਕੈਂਸਰ ਤੋਂ ਬਾਅਦ ਮੌਤਾਂ ਦਾ ਤੀਜਾ ਸਭ ਤੋਂ ਵੱਡਾ ਕਾਰਨ ਹੈ। ਉਨ੍ਹਾਂ ਦੱਸਿਆ ਕਿ ਇਹ ਫੇਫੜਿਆਂ ਦੀ ਇਕ ਲਗਾਤਾਰ ਵਧਣ ਵਾਲੀ ਬਿਮਾਰੀ ਹੈ, ਜਿਸ ਵਿਚ ਸਾਹ ਦੀਆਂ ਨਾਲੀਆਂ ਵਿਚ ਰੁਕਾਵਟ ਆਉਣ ਕਾਰਨ ਫੇਫੜਿਆਂ ਵਿਚ ਹਵਾ ਦਾ ਆਉਣਾ-ਜਾਣਾ ਪ੍ਰਭਾਵਿਤ ਹੁੰਦਾ ਹੈ। ਕੰਸਲਟੈਂਟ ਪਲਮੋਨੋਲੋਜੀ ਡਾ. ਹਿਤੇਸ਼ ਗੌੜ ਨੇ ਸੀ.ਓ.ਪੀ.ਡੀ. ਦੇ ਗੰਭੀਰ ਸਿਹਤ ਪ੍ਰਭਾਵਾਂ ਬਾਰੇ ਗੱਲ ਕਰਦਿਆਂ ਕਿਹਾ ਕਿ ਇਹ ਦੁਨੀਆ ਭਰ ਵਿਚ ਬਿਮਾਰੀ ਅਤੇ ਸਮੇਂ ਤੋਂ ਪਹਿਲਾਂ ਹੋਣ ਵਾਲੀਆਂ ਮੌਤਾਂ ਦਾ ਇਕ ਪ੍ਰਮੁੱਖ ਕਾਰਨ ਹੈ। ਕੰਸਲਟੈਂਟ ਪਲਮੋਨੋਲੋਜੀ ਡਾ. ਅਮਨਪ੍ਰੀਤ ਕੌਰ ਨੇ ਕਿਹਾ ਕਿ ਕਾਰਜ ਸਥਾਨਾਂ ‘ਤੇ ਲੰਬੇ ਸਮੇਂ ਤੱਕ ਰਸਾਇਣਾਂ, ਧੂੜ ਅਤੇ ਜ਼ਹਿਰੀਲੀਆਂ ਗੈਸਾਂ ਤੇ ਧੂੰਏਂ ਦੇ ਸੰਪਰਕ ਵਿਚ ਰਹਿਣਾ ਅਤੇ ਘਰਾਂ ਵਿਚ ਬਾਇਓਗੈਸ ਤੇ ਹੋਰ ਠੋਸ ਬਾਲਣਾ ਨਾਲ ਖਾਣਾ ਪਕਾਉਣ ਕਾਰਨ ਪੈਦਾ ਹੋਣ ਵਾਲਾ ਅੰਦਰੂਨੀ ਹਵਾ ਪ੍ਰਦੂਸ਼ਣ ਸੀ.ਓ.ਪੀ.ਡੀ. ਦੇ ਮੁੱਖ ਜੋਖ਼ਮ ਕਾਰਕ ਹਨ। ਸਿਗਰਟਨੋਸ਼ੀ ਦੇ ਨਾਲ-ਨਾਲ ਬਾਹਰੀ ਅਤੇ ਘਰੇਲੂ ਹਵਾ ਪ੍ਰਦੂਸ਼ਣ ਵੀ ਫੇਫੜਿਆਂ ਨੂੰ ਗੰਭੀਰ ਨੁਕਸਾਨ ਪਹੁੰਚਾ ਸਕਦਾ ਹੈ।
Ad Position 22
No active advertisement
ਪਿਛਲੀ ਖ਼ਬਰ ਖ਼ਾਲਸਾ ਕਾਲਜ ਫ਼ਾਰ ਵੂਮੈਨ ਵਿਖੇ ਸਾਈਬਰ ਸੁਰੱਖਿਆ ਜਾਗਰੂਕਤਾ ਸੈਸ਼ਨ ਕਰਵਾਇਆ ਅਗਲੀ ਖ਼ਬਰ ਵੱਖ-ਵੱਖ ਸੜਕ ਹਾਦਸਿਆਂ ’ਚ ਦੋ ਮੌਤਾਂ
Ad Position 24