18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਕੈਮਿਸਟ ਦੀ ਦਲੇਰੀ ਸਦਕਾ ਲੁਟੇਰੇ ਆਪਣੇ ਲੁੱਟ ਦੇ ਮਕਸਦ ’ਚ ਹੋਏ ਨਾਕਾਮ

ਲੁਧਿਆਣਾ, 18 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਡਾਬਾ ਇਲਾਕੇ ਵਿਚ ਬੀਤੀ ਦੇਰ ਰਾਤ ਕੈਮਿਸਟ ਦੀ ਦਲੇਰੀ ਸਰਕਾਰ ਲੁਟੇਰੇ ਆਪਣੇ ਲੁੱਟ ਦੇ ਮਕਸਦ ਵਿਚ ਕਾਮਯਾਬ ਨਹੀਂ ਹੋ ਸਕੇ। ਜਾਣਕਾਰੀ ਅਨੁਸਾਰ ਘਟਨਾ ਦੇਰ ਰਾਤ ਉਸ ਵਕਤ ਵਾਪਰੀ ਜਦੋਂ ਡਾਬਾ ਇਲਾਕੇ ਵਿਚ ਸਥਿਤ ਕੋਹਲੀ ਮੈਡੀਕਲ ਸਟੋਰ ‘ਤੇ ਦੋ ਲੁਟੇਰੇ ਦਾਖਲ ਹੋਏ ਜੋ ਕਿ ਹਥਿਆਰਾਂ ਨਾਲ ਲੈੱਸ ਸਨ।

Ad Position 21
No active advertisement
ਅਜੀਤ ਡੈਸਕ 19-11-2026
ਲੁਧਿਆਣਾ, 18 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਡਾਬਾ ਇਲਾਕੇ ਵਿਚ ਬੀਤੀ ਦੇਰ ਰਾਤ ਕੈਮਿਸਟ ਦੀ ਦਲੇਰੀ ਸਰਕਾਰ ਲੁਟੇਰੇ ਆਪਣੇ ਲੁੱਟ ਦੇ ਮਕਸਦ ਵਿਚ ਕਾਮਯਾਬ ਨਹੀਂ ਹੋ ਸਕੇ। ਜਾਣਕਾਰੀ ਅਨੁਸਾਰ ਘਟਨਾ ਦੇਰ ਰਾਤ ਉਸ ਵਕਤ ਵਾਪਰੀ ਜਦੋਂ ਡਾਬਾ ਇਲਾਕੇ ਵਿਚ ਸਥਿਤ ਕੋਹਲੀ ਮੈਡੀਕਲ ਸਟੋਰ ‘ਤੇ ਦੋ ਲੁਟੇਰੇ ਦਾਖਲ ਹੋਏ ਜੋ ਕਿ ਹਥਿਆਰਾਂ ਨਾਲ ਲੈੱਸ ਸਨ। ਇਨ੍ਹਾਂ ਲੁਟੇਰਿਆਂ ਵੱਲੋਂ ਉੱਥੇ ਦਰਾਜ ਵਿਚ ਪਏ ਨਗਦੀ ਲੁੱਟਣ ਦੀ ਕੋਸ਼ਿਸ਼ ਕੀਤੀ ਗਈ। ਇਸ ਮਾਮਲੇ ਨੂੰ ਲੈ ਕੇ ਦੁਕਾਨਦਾਰ ਗੁਰਮੀਤ ਸਿੰਘ ਉਲਝ ਪਿਆ। ਗੁਰਮੀਤ ਸਿੰਘ ਵਲੋਂ ਇਨ੍ਹਾਂ ਲੁਟੇਰਿਆਂ ਦਾ ਦਲੇਰੀ ਨਾਲ ਮੁਕਾਬਲਾ ਕੀਤਾ ਗਿਆ ਅਤੇ ਰੌਲਾ ਪਾਉਣਾ ਸ਼ੁਰੂ ਕਰ ਦਿੱਤਾ। ਰੌਲੇ ਦੀ ਆਵਾਜ਼ ਸੁਣ ਕੇ ਗੁਰਮੀਤ ਸਿੰਘ ਦੇ ਪਰਿਵਾਰਿਕ ਮੈਂਬਰ ਅਤੇ ਆਸ-ਪਾਸ ਦੇ ਲੋਕ ਉੱਥੇ ਆ ਗਏ ਜਿਥੇ ਇਹ ਲੁਟੇਰੇ ਫਰਾਰ ਹੋ ਗਏ। ਇਹ ਸਾਰੀ ਘਟਨਾ ਦੁਕਾਨ ਅੰਦਰ ਲੱਗੇ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਗਈ, ਜਿਸ ਆਧਾਰ ਤੇ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪਰ ਦੇਰ ਸ਼ਾਮ ਤੱਕ ਇਨ੍ਹਾਂ ਲੁਟੇਰਿਆਂ ਦਾ ਪਤਾ ਨਹੀਂ ਲੱਗਾ ਸੀ। ਘਟਨਾ ਕਾਰਨ ਆਸ-ਪਾਸ ਦੇ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਹੈ।
Ad Position 22
No active advertisement
ਪਿਛਲੀ ਖ਼ਬਰ ਦਵਿੰਦਰ ਗਰੇਵਾਲ ਦਾ ਵਤਨ ਪਰਤਣ ’ ਤੇ ਖ਼ਾਸੀ ਕਲਾਂ ਸਕੂਲ ਵਿਖੇ ਪ੍ਰਮੁੱਖ ਸ਼ਖ਼ਸੀਅਤਾਂ ਵਲੋਂ ਸਵਾਗਤ ਅਗਲੀ ਖ਼ਬਰ ਨਗਰ ਨਿਗਮ ਕਮਿਸ਼ਨਰ ਵਲੋਂ ਰੋਜ਼ਾਨਾ ਕੂੜੇ ਦੇ ਨਿਪਟਾਰੇ ਲਈ ਰੱਖੇ ਗਏ ਠੇਕੇਦਾਰ ਦੇ ਕੰਮਕਾਜ ਦੀ ਜਾਂਚ ਦੇ ਨਿਰਦੇਸ਼ ਜਾਰੀ
Ad Position 24