ਪ੍ਰਕਾਸ਼ ਪੁਰਬ ਤੇ ਸ਼ਤਾਬਦੀ ਨੂੰ ਸਮਰਪਿਤ ਅਦੁੱਤੀ ਗੁਰਮਤਿ ਸੰਗੀਤ ਸੰਮੇਲਨ ਦੀਆਂ ਤਿਆਰੀਆਂ ਜ਼ੋਰਾ ’ ਤੇ - ਸੰਤ ਅਮੀਰ ਸਿੰਘ
ਲੁਧਿਆਣਾ, 18 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਗੁਰਮਤਿ ਸੰਗੀਤ ਦੀ ਪ੍ਰਫੱਲਤਾ ਲਈ ਸ਼੍ਰੋਮਣੀ ਗੁਰਮਤਿ ਸੰਗੀਤ ਪ੍ਰਚਾਰਕ ਸੱਚਖੰਡ ਵਾਸੀ ਸੰਤ ਬਾਬਾ ਸੁਚਾ ਸਿੰਘ ਵਲੋਂ ਆਰੰਭੀ ਅਦੁੱਤੀ ਗੁਰਮਤਿ ਸੰਗੀਤ ਸੰਮੇਲਨਾਂ ਦੀ ਲੜੀ ਦੇ ਪ੍ਰਵਾਹ ਨੂੰ ਨਿਰੰਤਰ ਅੱਗੇ ਤੋਰਦਿਆਂ ਗੁਰਦੁਆਰਾ ਗੁਰ ਗਿਆਨ ਪ੍ਰਕਾਸ਼ ਜਵੱਦੀ ਟਕਸਾਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਤੇ ਭਗਤ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸ਼ਤਾਬਦੀ ਨੂੰ ਸਮਰਪਿਤ 26 ਨਵੰਬਰ ਤੋਂ 29 ਨਵੰਬਰ 2026 ਤੱਕ ਕਰਵਾਏ ਜਾਣ ਵਾਲੇ ਚਾਰ ਰੋਜ਼ਾ 35ਵੇਂ ਅਦੁੱਤੀ ਗੁਰਮਤਿ ਸੰਗੀਤ ਸੰਮੇਲਨ ਨੂੰ ਯਾਦਗਾਰੀ ਗੁਰਮਤਿ ਸੰਗੀਤ ਸੰਮੇਲਨ ਬਣਾਉਣ ਲਈ ਸਾਰੀਆਂ ਪ੍ਰਬੰਧਕ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੰਤ ਬਾਬਾ ਅਮੀਰ ਸਿੰਘ ਮੁਖੀ ਜਵੱਦੀ ਟਕਸਾਲ ਨੇ ਗੱਲਬਾਤ ਕਰਦਿਆਂ ਹੋਇਆ ਕੀਤਾ।
ਸ
ਸਮਾਗਮਾਂ ਸੰਬੰਧੀ ਜਾਣਕਾਰੀ ਦਿੰਦੇ ਹੋਏ ਸੰਤ ਬਾਬਾ ਅਮੀਰ ਸਿੰਘ ਮੁਖੀ ਜਵੱਦੀ ਟਕਸਾਲ ਵਾਲੇ। ਤਸਵੀਰ-ਸੇਵਕ ਸਿੰਘ
19-11-2026
ਲੁਧਿਆਣਾ, 18 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਗੁਰਮਤਿ ਸੰਗੀਤ ਦੀ ਪ੍ਰਫੱਲਤਾ ਲਈ ਸ਼੍ਰੋਮਣੀ ਗੁਰਮਤਿ ਸੰਗੀਤ ਪ੍ਰਚਾਰਕ ਸੱਚਖੰਡ ਵਾਸੀ ਸੰਤ ਬਾਬਾ ਸੁਚਾ ਸਿੰਘ ਵਲੋਂ ਆਰੰਭੀ ਅਦੁੱਤੀ ਗੁਰਮਤਿ ਸੰਗੀਤ ਸੰਮੇਲਨਾਂ ਦੀ ਲੜੀ ਦੇ ਪ੍ਰਵਾਹ ਨੂੰ ਨਿਰੰਤਰ ਅੱਗੇ ਤੋਰਦਿਆਂ ਗੁਰਦੁਆਰਾ ਗੁਰ ਗਿਆਨ ਪ੍ਰਕਾਸ਼ ਜਵੱਦੀ ਟਕਸਾਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਤੇ ਭਗਤ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸ਼ਤਾਬਦੀ ਨੂੰ ਸਮਰਪਿਤ 26 ਨਵੰਬਰ ਤੋਂ 29 ਨਵੰਬਰ 2026 ਤੱਕ ਕਰਵਾਏ ਜਾਣ ਵਾਲੇ ਚਾਰ ਰੋਜ਼ਾ 35ਵੇਂ ਅਦੁੱਤੀ ਗੁਰਮਤਿ ਸੰਗੀਤ ਸੰਮੇਲਨ ਨੂੰ ਯਾਦਗਾਰੀ ਗੁਰਮਤਿ ਸੰਗੀਤ ਸੰਮੇਲਨ ਬਣਾਉਣ ਲਈ ਸਾਰੀਆਂ ਪ੍ਰਬੰਧਕ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੰਤ ਬਾਬਾ ਅਮੀਰ ਸਿੰਘ ਮੁਖੀ ਜਵੱਦੀ ਟਕਸਾਲ ਨੇ ਗੱਲਬਾਤ ਕਰਦਿਆਂ ਹੋਇਆ ਕੀਤਾ। ਜਾਣਕਾਰੀ ਦਿੰਦਿਆਂ ਕਿਹਾ ਕਿ ਗੁਰਮਤਿ ਸੰਗੀਤ ਸੰਮੇਲਨ ਅੰਦਰ ਜਿੱਥੇ ਪੰਥ ਦੇ ਮਹਾਨ ਕੀਰਤਨੀ ਜਥੇ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਭਗਤ ਰਵਿਦਾਸ ਜੀ ਵਲੋਂ ਉਚਰੀ ਇਲਾਹੀ ਬਾਣੀ ਦਾ ਕੀਰਤਨ ਨਿਰਧਾਰਤ ਰਾਗਾਂ ਵਿਚ ਸੰਗਤਾਂ ਨੂੰ ਨਿਹਾਲ ਕਰਨਗੇ, ਉੱਥੇ ਅਦੁੱਤੀ ਗੁਰਮਤਿ ਸੰਗੀਤ ਸੰਮੇਲਨ ਦੌਰਾਨ ਪੰਥ ਦੇ ਪ੍ਰਸਿੱਧ ਕੀਰਤਨੀਏ ਤੇ ਗੁਰਮਤਿ ਸੰਗੀਤ ਕਲਾ ਨੂੰ ਸਮਰਪਿਤ ਡਾ. ਜਤਿੰਦਰ ਸਿੰਘ (ਪ੍ਰੋ. ਸ਼ਹੀਦ ਸਿੱਖ ਮਿਸ਼ਨਰੀ ਕਾਲਜ ਅੰਮ੍ਰਿਤਸਰ) ਨੂੰ ਸ਼੍ਰੋਮਣੀ ਗੁਰਮਤਿ ਸੰਗੀਤ ਐਵਾਰਡ ਨਾਲ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਚਾਰ ਰੋਜ਼ਾ ਚੱਲਣ ਵਾਲੇ ਅਦੁੱਤੀ ਗੁਰਮਤਿ ਸੰਗੀਤ ਸੰਮੇਲਨ ਦੀ ਆਰੰਭਤਾ 26 ਨਵੰਬਰ ਦਿਨ ਵੀਰਵਾਰ ਨੂੰ ਸ਼ਾਮ 6 ਵਜੇ ਆਰੰਭਤਾ ਦੀ ਅਰਦਾਸ ਨਾਲ ਹੋਵੇਗੀ, ਜਿਸ ਅੰਦਰ ਗੁਰੂ ਸ਼ਬਦ ਸੰਗੀਤ ਅਕੈਡਮੀ ਜਵੱਦੀ ਟਕਸਾਲ ਦੇ ਵਿਦਿਆਰਥੀਆਂ ਦੇ ਕੀਰਤਨੀ ਜਥੇ ਵੱਖ-ਵੱਖ ਨਿਰਧਾਰਤ ਰਾਗਾਂ ਵਿਚ ਗੁਰਬਾਣੀ ਦਾ ਆਨੰਦਮਈ ਕੀਰਤਨ ਕਰਨਗੇ। ਇਸੇ ਤਰ੍ਹਾਂ 27 ਨਵੰਬਰ ਦਿਨ ਸ਼ੁੱਕਰਵਾਰ ਦੇ ਰਾਤ ਦੇ ਦੀਵਾਨ ਅੰਦਰ ਗੁਰੂ ਸ਼ਬਦ ਸੰਗੀਤ ਅਕੈਡਮੀ ਜਵੱਦੀ ਟਕਸਾਲ ਦੇ ਵਿਦਿਆਰਥੀ ਤੇ ਪੰਥ ਦੇ ਪ੍ਰਸਿੱਧ ਕੀਰਤਨੀ ਜਥੇ ਸ੍ਰੀ ਗੁਰੂ ਗੁਰੂ ਨਾਨਕ ਦੇਵ ਜੀ ਤੇ ਭਗਤ ਰਵਿਦਾਸ ਜੀ ਵਲੋ ਉਚਰੀ ਇਲਾਹੀ ਗੁਰਬਾਣੀ ਦਾ ਕੀਰਤਨ ਨਿਰਧਾਰਤ ਰਾਗਾਂ ਵਿਚ ਕਰਕੇ ਸੰਗਤਾਂ ਨੂੰ ਨਿਹਾਲ ਕਰਨਗੇ। 28 ਨਵੰਬਰ ਨੂੰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਰਾਗਾਤਮਕ ਕੀਰਤਨ ਦਰਬਾਰ ਹੋਵੇਗਾ, ਜਿਸ ਅੰਦਰ ਵੱਖ-ਵੱਖ ਸਕੂਲਾਂ, ਕਾਲਜਾਂ ਤੇ ਐਕਡਮੀਆਂ ਦੇ ਵਿਦਿਆਰਥੀ ਤੇ ਨੌਜਵਾਨਾਂ ਦੇ ਸ਼ਬਦੀ ਜਥੇ ਗੁਰਬਾਣੀ ਦਾ ਕੀਰਤਨ ਕਰਨਗੇ। ਇਸੇ ਤਰ੍ਹਾਂ 29 ਨਵੰਬਰ ਦਿਨ ਐਤਵਾਰ ਨੂੰ ਸਵੇਰੇ ਨਿਤਨੇਮ, ਆਸਾ ਦੀ ਵਾਰ ਤੇ ਲੜੀਵਾਰ ਗੁਰਸ਼ਬਦ ਵਿਚਾਰ ਤੇ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ ਅਤੇ ਸ਼ਾਮ ਨੂੰ ਨਿਰਧਾਰਤ ਰਾਗਾਂ ਵਿਚ ਮਹਾਨ ਕੀਰਤਨ ਸਮਾਗਮ ਕਰਵਾਇਆ ਜਾਵੇਗਾ। ਸੰਤ ਬਾਬਾ ਅਮੀਰ ਸਿੰਘ ਨੇ ਜਾਣਕਾਰੀ ਦਿੱਤੀ ਕਿ ਚਾਰ ਰੋਜ਼ਾ ਚੱਲਣ ਵਾਲੇ ਗੁਰਮਤਿ ਸੰਗੀਤ ਦੇ ਇਸ ਮਹਾਨ ਕੁੰਭ ਅੰਦਰ ਦੇਸ਼-ਵਿਦੇਸ਼ ਤੋ ਵੱਡੀ ਗਿਣਤੀ ਵਿਚ ਸੰਗਤਾਂ ਪੁੱਜਣਗੀਆਂ। ਉਨ੍ਹਾਂ ਸਮੂਹ ਸੰਗਤਾਂ ਤੇ ਗੁਰਮਤਿ ਸੰਗੀਤ ਪ੍ਰੇਮੀਆਂ ਨੂੰ ਬੇਨਤੀ ਕਰਦਿਆਂ ਕਿਹਾ ਕਿ ਕਰਵਾਏ ਜਾਣ ਵਾਲੇ ਗੁਰਮਤਿ ਸੰਗੀਤ ਸੰਮੇਲਨ ’ਚ ਆਪਣੀਆਂ ਹਾਜ਼ਰੀਆਂ ਭਰਕੇ ਇਸ ਨੂੰ ਇਕ ਅਦੁੱਤੀ ਯਾਦਗਾਰੀ ਗੁਰਮਤਿ ਸੰਗੀਤ ਸੰਮੇਲਨ ਬਣਾਉਣ।