ਸਰਕਾਰੀ ਸਕੂਲ ਆਲੋਵਾਲ ਵਿਖੇ ਬਾਲ ਮੇਲਾ ਮਨਾਇਆ
ਲਾਡੋਵਾਲ, 18 ਨਵੰਬਰ (ਬਲਬੀਰ ਸਿੰਘ ਰਾਣਾ)- ਹਲਕਾ ਗਿੱਲ ਅਧੀਨ ਆਉਂਦੇ ਪਿੰਡ ਆਲੋਵਾਲ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਬਾਲ ਮੇਲਾ ਤੇ ਐੱਫ. ਐੱਲ.
ਲਾਡੋਵਾਲ, 18 ਨਵੰਬਰ (ਬਲਬੀਰ ਸਿੰਘ ਰਾਣਾ)- ਹਲਕਾ ਗਿੱਲ ਅਧੀਨ ਆਉਂਦੇ ਪਿੰਡ ਆਲੋਵਾਲ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਬਾਲ ਮੇਲਾ ਤੇ ਐੱਫ.ਐੱਲ.ਐੱਨ. (ਫਾਊਂਡੇਸ਼ਨਲ ਲਿਟਰੇਸੀ ਐਂਡ ਨਿਊਮਰੇਸੀ) ਮੇਲਾ ਕਰਵਾਇਆ ਗਿਆ, ਜਿਸ ਵਿਚ ਸਕੂਲ ਦੇ ਹੋਣਹਾਰ ਨਨੇ ਮੁੰਨੇ ਬੱਚਿਆਂ ਨੇ ਵੱਧ ਚੜ ਕੇ ਹਿੱਸਾ ਲਿਆ ਤੇ ਆਪਣੇ ਅੰਦਰ ਛੁਪੀ ਪ੍ਰਤਿਭਾ ਨੂੰ ਉਜਾਗਰ ਕਰਕੇ ਖੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਸਬੰਧੀ ਗੱਲਬਾਤ ਕਰਦਿਆਂ ਸੰਤ ਬਾਬਾ ਸੁਖਵਿੰਦਰ ਸਿੰਘ ਆਲੋਵਾਲ, ਸਰਪੰਚ ਕੁਲਦੀਪ ਸਿੰਘ ਅਤੇ ਸਕੂਲ ਮੁਖੀ ਸ਼ੰਭੂ ਕੁਮਾਰ ਨੇ ਦੱਸਿਆ ਕਿ ਇਸ ਬਾਲ ਮੇਲੇ ਦੌਰਾਨ ਸਕੂਲ ਵਲੋਂ ਵਿਦਿਆਰਥੀਆਂ ਨੂੰ ਖੇਡਣ ਲਈ ਵੱਖ-ਵੱਖ ਤਰ੍ਹਾਂ ਦੀਆਂ ਗਤੀਵਿਧੀਆਂ ਦਿੱਤੀਆਂ ਗਈਆਂ, ਜਿਸ ਵਿਚ ਬੱਚਿਆਂ ਨੇ ਬੜੀ ਦਿਲਚਸਪੀ ਨਾਲ ਹਿੱਸਾ ਲੈ ਕੇ ਸਭਨਾਂ ਨੂੰ ਹੈਰਾਨ ਕਰ ਦਿੱਤਾ । ਇਸ ਮੌਕੇ ਗੁਰਦੁਆਰਾ ਸਿੰਘਾ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਦੇ ਮੁੱਖ ਸੇਵਾਦਾਰ ਅਤੇ ਪ੍ਰੋਗਰਾਮ ਦੇ ਮੁੱਖ ਮਹਿਮਾਨ ਸੰਤ ਬਾਬਾ ਸੁਖਵਿੰਦਰ ਸਿੰਘ ਆਲੋਵਾਲ ਨੇ ਬੱਚਿਆਂ ਨੂੰ ਮਿਹਨਤ ਨਾਲ ਪੜ੍ਹਨ, ਗੁਰੂਆਂ-ਪੀਰਾਂ ਦੇ ਦਰਸਾਏ ਮਾਰਗ ’ਤੇ ਚੱਲਣ ਅਤੇ ਚੰਗੇ ਨਾਗਰਿਕ ਬਣਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਵਿਦਿਆ ਦੀ ਤਲੀਮ ਤੋਂ ਬਗੈਰ ਆਪਣੀ ਜ਼ਿੰਦਗੀ ਹਨੇਰੇ ਵਿਚ ਬਤੀਤ ਕਰਦਾ ਹੈ। ਉਨ੍ਹਾਂ ਸਕੂਲ ਪ੍ਰਬੰਧਕਾਂ ਵੱਲੋਂ ਕਰਵਾਈਆਂ ਬੱਚਿਆਂ ਦੀਆਂ ਗਤੀਵਿਧੀਆਂ ਦੀ ਪੁਰਜੋਰ ਸ਼ਲਾਘਾ ਕੀਤੀ। ਇਸ ਮੌਕੇ ਸਕੂਲ ਮੁਖੀ ਸ਼ੰਭੂ ਪ੍ਰਸ਼ਾਦ, ਸਕੂਲ ਅਧਿਆਪਕ ਕਰਨੈਲ ਸਿੰਘ, ਪਿੰਡ ਆਲੋਵਾਲ ਦੇ ਸਰਪੰਚ ਕੁਲਦੀਪ ਸਿੰਘ, ਪੰਚਾਇਤ ਮੈਂਬਰ, ਸੁਖਵਿੰਦਰ ਸਿੰਘ, ਸੁਖਬੀਰ ਸਿੰਘ ਤੋਂ ਇਲਾਵਾ ਸਕੂਲ ਦਾ ਸਮੂਹ ਸਟਾਫ ਮੈਂਬਰ ਅਤੇ ਪਿੰਡ ਦੀਆਂ ਮਾਨਯੋਗ ਸ਼ਖਸ਼ੀਅਤਾਂ ਵੀ ਹਾਜ਼ਰ ਸਨ।