ਜਥੇਦਾਰ ਨਿਮਾਣਾ ਨੇ ਜੈਕਾਰਿਆਂ ਦੀ ਗੂੰਜ ’ ਚ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਬੱਸਾਂ ਨੂੰ ਕੀਤਾ ਰਵਾਨਾ
ਲੁਧਿਆਣਾ, 18 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਸੱਚਖੰਡ ਸ੍ਰੀ ਦਰਬਾਰ ਸਾਹਿਬ ਅਤੇ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਦਰਸ਼ਨਾਂ ਲਈ ਪੰਥ ਦੇ ਮਹਾਨ ਕੀਰਤਨੀਏ, ਸਿੱਖ ਪ੍ਰਚਾਰਕ ਭਾਈ ਗੁਰਇਕਬਾਲ ਸਿੰਘ ਜੀ ਦੀ ਪ੍ਰੇਰਨਾ ਅਤੇ ਮਾਤਾ ਵਿਪਨਪ੍ਰੀਤ ਕੌਰ ਜੀ ਸਰਪ੍ਰਸਤ ਬਾਬਾ ਕੁੰਦਨ ਸਿੰਘ ਜੀ ਭਲਾਈ ਟਰਸੱਟ ਦੀਆਂ ਅਸੀਸਾਂ ਸਦਕਾ ਸਥਾਨਕ ਗੁਰਦੁਆਰਾ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ, ਧਰਮਪੁਰਾ ਲੁਧਿਆਣਾ ਤੋਂ ਨਿਸ਼ਾਨ ਸਾਹਿਬ ਦੇ ਝੰਡੇ ਥੱਲੇ ਗੁਰਪ੍ਰੀਤ ਸਿੰਘ ਧਰਮਪੁਰਾ ਸਰਪ੍ਰਸਤ ਗੁਰੂ ਰਾਮਦਾਸ ਸੇਵਾ ਸੁਸਾਇਟੀ ਦੀ ਅਗਵਾਈ ਵਿੱਚ ਸੱਚਖੰਡ ਸ੍ਰੀ ਦਰਬਾਰ ਸਾਹਿਬ, ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਦੇ ਦਰਸ਼ਨਾਂ ਲਈ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਮੁੱਖ ਸੇਵਾਦਾਰ ਭਾਈ ਘੱਨ੍ਹਈਆ ਜੀ ਮਿਸ਼ਨ ਸੇਵਾ ਸੁਸਾਇਟੀ ਅਤੇ ਕੌਮੀ ਪ੍ਰਧਾਨ ਅੰਨਦਾਤਾ ਕਿਸਾਨ ਮਜ਼ਦੂਰ ਯੂਨੀਅਨ ਨੇ ਜੈਕਾਰਿਆਂ ਦੀ ਗੂੰਜ ਵਿਚ ਬੱਸਾਂ ਨੂੰ ਰਵਾਨਾ ਕੀਤਾ। ਇਸ ਸਮੇਂ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਨੇ ਕਿਹਾ ਗੁਰਧਾਮਾਂ ਦੀ ਯਾਤਰਾ ਦੌਰਾਨ ਸਾਨੂੰ ਅਕਾਲ ਪੁਰਖ ਪਰਮਾਤਮਾ ਨਾਲ ਜੁੜਨ ਦਾ ਸੁਭਾਗ ਪ੍ਰਾਪਤ ਹੁੰਦਾ ਹੈ ਅਤੇ ਇਤਿਹਾਸਿਕ ਗੁਰਦੁਆਰਾ ਸਾਹਿਬ ਦੇ ਦਰਸ਼ਨਾਂ ਤੋਂ ਸਾਨੂੰ ਸੇਵਾ, ਸਿਮਰਨ ਨਿਮਰਤਾ ਅਤੇ ਸੱਚੇ ਜੀਵਨ ਜਿਉਣ ਦੀ ਸਿੱਖਿਆ ਮਿਲਦੀ ਹੈ।
ਲੁਧਿਆਣਾ, 18 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਸੱਚਖੰਡ ਸ੍ਰੀ ਦਰਬਾਰ ਸਾਹਿਬ ਅਤੇ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਦਰਸ਼ਨਾਂ ਲਈ ਪੰਥ ਦੇ ਮਹਾਨ ਕੀਰਤਨੀਏ, ਸਿੱਖ ਪ੍ਰਚਾਰਕ ਭਾਈ ਗੁਰਇਕਬਾਲ ਸਿੰਘ ਜੀ ਦੀ ਪ੍ਰੇਰਨਾ ਅਤੇ ਮਾਤਾ ਵਿਪਨਪ੍ਰੀਤ ਕੌਰ ਜੀ ਸਰਪ੍ਰਸਤ ਬਾਬਾ ਕੁੰਦਨ ਸਿੰਘ ਜੀ ਭਲਾਈ ਟਰਸੱਟ ਦੀਆਂ ਅਸੀਸਾਂ ਸਦਕਾ ਸਥਾਨਕ ਗੁਰਦੁਆਰਾ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ, ਧਰਮਪੁਰਾ ਲੁਧਿਆਣਾ ਤੋਂ ਨਿਸ਼ਾਨ ਸਾਹਿਬ ਦੇ ਝੰਡੇ ਥੱਲੇ ਗੁਰਪ੍ਰੀਤ ਸਿੰਘ ਧਰਮਪੁਰਾ ਸਰਪ੍ਰਸਤ ਗੁਰੂ ਰਾਮਦਾਸ ਸੇਵਾ ਸੁਸਾਇਟੀ ਦੀ ਅਗਵਾਈ ਵਿੱਚ ਸੱਚਖੰਡ ਸ੍ਰੀ ਦਰਬਾਰ ਸਾਹਿਬ, ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਦੇ ਦਰਸ਼ਨਾਂ ਲਈ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਮੁੱਖ ਸੇਵਾਦਾਰ ਭਾਈ ਘੱਨ੍ਹਈਆ ਜੀ ਮਿਸ਼ਨ ਸੇਵਾ ਸੁਸਾਇਟੀ ਅਤੇ ਕੌਮੀ ਪ੍ਰਧਾਨ ਅੰਨਦਾਤਾ ਕਿਸਾਨ ਮਜ਼ਦੂਰ ਯੂਨੀਅਨ ਨੇ ਜੈਕਾਰਿਆਂ ਦੀ ਗੂੰਜ ਵਿਚ ਬੱਸਾਂ ਨੂੰ ਰਵਾਨਾ ਕੀਤਾ। ਇਸ ਸਮੇਂ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਨੇ ਕਿਹਾ ਗੁਰਧਾਮਾਂ ਦੀ ਯਾਤਰਾ ਦੌਰਾਨ ਸਾਨੂੰ ਅਕਾਲ ਪੁਰਖ ਪਰਮਾਤਮਾ ਨਾਲ ਜੁੜਨ ਦਾ ਸੁਭਾਗ ਪ੍ਰਾਪਤ ਹੁੰਦਾ ਹੈ ਅਤੇ ਇਤਿਹਾਸਿਕ ਗੁਰਦੁਆਰਾ ਸਾਹਿਬ ਦੇ ਦਰਸ਼ਨਾਂ ਤੋਂ ਸਾਨੂੰ ਸੇਵਾ, ਸਿਮਰਨ ਨਿਮਰਤਾ ਅਤੇ ਸੱਚੇ ਜੀਵਨ ਜਿਉਣ ਦੀ ਸਿੱਖਿਆ ਮਿਲਦੀ ਹੈ।ਇਸ ਮੌਕੇ ਦਲੀਪ ਸਿੰਘ,ਸੋਨੂੰ ਸੰਧੂ, ਸ਼ਿੰਦਾ ਸੰਧੂ, ਮਨਜੀਤ ਸਿੰਘ ਕਾਕਾ, ਸਿਮਰਨ ਸੂਰੀ, ਜਗਜੀਤ ਸਿੰਘ ਢਾਲ, ਰਣਬੀਰ ਸਿੰਘ, ਗੁਰਜੋਤ ਸਿੰਘ, ਹਰਜੀਤ ਸਿੰਘ ਸੋਨੂੰ, ਪਾਲ ਸਿੰਘ ਵੀਰਜੀ ਹਾਜ਼ਰ ਸਨ।