ਸਰਕਾਰੀ ਕਾਲਜ ( ਲੜਕੀਆਂ ) ’ ਚ ਜ਼ਿਲ੍ਹਾ ਪੱਧਰੀ ਫਾਈਨਲ ਲੇਖ ਲਿਖਣ ਤੇ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ
ਲੁਧਿਆਣਾ, 18 ਨਵੰਬਰ (ਜਸਵਿੰਦਰ ਸਿੰਘ)-ਭਾਰਤ ਚੋਣ ਕਮਿਸ਼ਨ ਵਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਸਥਾਨਕ ਸਰਕਾਰੀ ਕਾਲਜ (ਲੜਕੀਆਂ) ਵਿਖੇ ਜ਼ਿਲ੍ਹਾ ਪੱਧਰੀ ਲੇਖ ਲਿਖਣ ਤੇ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਗਏ। ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਹਿਮਾਂਸ਼ੂ ਅਗਰਵਾਲ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਨੌਜਵਾਨ ਵੋਟਰਾਂ ਨੂੰ ਆਪਣੀ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਕਰਨ ਦੇ ਮੰਤਵ ਨਾਲ ਕਰਵਾਏ ਗਏ।
ਲੁਧਿਆਣਾ, 18 ਨਵੰਬਰ (ਜਸਵਿੰਦਰ ਸਿੰਘ)-ਭਾਰਤ ਚੋਣ ਕਮਿਸ਼ਨ ਵਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਸਥਾਨਕ ਸਰਕਾਰੀ ਕਾਲਜ (ਲੜਕੀਆਂ) ਵਿਖੇ ਜ਼ਿਲ੍ਹਾ ਪੱਧਰੀ ਲੇਖ ਲਿਖਣ ਤੇ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਗਏ। ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਹਿਮਾਂਸ਼ੂ ਅਗਰਵਾਲ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਨੌਜਵਾਨ ਵੋਟਰਾਂ ਨੂੰ ਆਪਣੀ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਕਰਨ ਦੇ ਮੰਤਵ ਨਾਲ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿਚ 280 ਵਿਦਿਆਰਥੀਆਂ ਵਲੋਂ ਸ਼ਮੂਲੀਅਤ ਕੀਤੀ ਗਈ, ਜਿਨ੍ਹਾਂ ਵਿਚ 140 ਲੇਖ ਲਿਖਣ ਅਤੇ 140 ਕੁਇਜ਼ ਮੁਕਾਬਲੇ ਲਈ ਸ਼ਾਮਿਲ ਸਨ। ਜ਼ਿਲ੍ਹਾ ਚੋਣ ਅਫ਼ਸਰ ਅਗਰਵਾਲ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਆਗਾਮੀ ਵਿਧਾਨ ਸਭਾ ਚੋਣਾਂ-2027 ਦੀਆਂ ਤਿਆਰੀਆਂ ਪਹਿਲਾਂ ਹੀ ਵਿੱਢੀਆਂ ਜਾ ਚੁੱਕੀਆਂ ਹਨ, ਜਿਸਦੇ ਤਹਿਤ ਨੌਜਵਾਨ ਵੋਟਰਾਂ ਨੂੰ ਜਾਗਰੂਕ ਕਰਨ ਲਈ 11 ਅਤੇ 12 ਨਵੰਬਰ ਨੂੰ ਸੰਸਥਾ/ ਸਕੂਲ/ਕਾਲਜ/ਯੂਨੀਵਰਸਿਟੀ ਪੱਧਰ ’ਤੇ ਹਲਕਾ ਪੱਧਰ ਦੇ ਸਕੂਲਾਂ/ਕਾਲਜਾਂ ਵਿਚ ਲੇਖ ਲਿਖਣ ਤੇ ਕੁਇਜ਼ ਮੁਕਾਬਲੇ ਕਰਵਾਏ ਗਏ। ਹਲਕਾ ਪੱਧਰ ’ਤੇ 10 ਵਿਦਿਆਰਥੀ ਪ੍ਰਤੀ ਹਲਕਾ ਵਿਦਿਆਰਥੀਆਂ ਦਾ ਅੱਜ 18 ਨਵੰਬਰ ਨੂੰ ਜ਼ਿਲ੍ਹਾ ਪੱਧਰ ’ਤੇ ਲੇਖ ਲਿਖਣ ਤੇ ਕੁਇਜ਼ ਮੁਕਾਬਲੇ ਕਰਵਾਏ ਗਏ ਹਨ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਫਾਈਨਲ ਮੁਕਾਬਲੇ ਦੇ ਨਤੀਜੇ 20 ਨਵੰਬਰ ਨੂੰ ਘੋਸ਼ਿਤ ਕਰਦਿਆਂ ਸਰਟੀਫਿਕੇਟ ਜਾਰੀ ਕੀਤੇ ਜਾਣਗੇ। ਜ਼ਿਲ੍ਹਾ ਚੋਣ ਅਫ਼ਸਰ ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪੱਧਰ ਅਤੇ ਚੋਣ ਹਲਕਾ ਪੱਧਰ ’ਤੇ ਸਕੂਲਾਂ ਅਤੇ ਕਾਲਜਾਂ ਵਿਚ ਸਵੀਪ ਜਾਗਰੂਕਤਾ ਗਤੀਵਿਧੀਆਂ ਦਾ ਵਿਸ਼ੇਸ਼ ਮਹੱਤਵ ਹੈ ਤਾਂ ਜੋ ਵਿਦਿਆਰਥੀਆਂ ਰਾਹੀਂ ਉਨ੍ਹਾਂ ਦੇ ਮਾਪਿਆਂ ਅਤੇ ਸਮਾਜ ਨੂੰ ਵੋਟ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ ਜਾ ਸਕੇ।