ਵੱਖ - ਵੱਖ ਪਾਰਟੀਆਂ ਦੇ ਆਗੂਆਂ ਨੇ ਫੜਿਆ ਭਾਜਪਾ ਪੱਲਾ
ਲੁਧਿਆਣਾ, 18 ਨਵੰਬਰ (ਭੁਪਿੰਦਰ ਸਿੰਘ ਬੈਂਸ)- ਭਾਜਪਾ ਦੀਆਂ ਜਨਹਿਤ ਨੀਤੀਆਂ ਅਤੇ ਵਿਚਾਰਧਾਰਾ ਤੋ ਪ੍ਰਭਾਵਿਤ ਹੋਕੇ ਵੱਖ-ਵੱਖ ਪਾਰਟੀਆਂ ਦੇ ਆਗੂਆਂ ਤੇ ਵਰਕਰਾਂ ਨੇ ਭਾਜਪਾ ਵਿਚ ਸ਼ਮੂਲੀਅਤ ਕੀਤੀ। ਜ਼ਿਲ੍ਹਾ ਪ੍ਰਧਾਨ ਸੁਨੀਲ ਮੌਦਗਿਲ ਦੀ ਪ੍ਰਧਾਨਗੀ ਹੇਠ ਅਤੇ ਜ਼ਿਲ੍ਹਾ ਇੰਚਾਰਜ ਦਿਆਲ ਸਿੰਘ ਸੋਢੀ ਦੀ ਮੌਜੂਦਗੀ ਵਿਚ ਮੁਕੇਸ਼ ਸ਼ਰਮਾ, ਵਰਿੰਦਰ ਸਿੰਘ ਏਕਮ, ਭਰਪੂਰ ਸਿੰਘ, ਲਵਜੀਤ ਸਿੰਘ, ਮਾਧਵ, ਹਰਸ਼, ਅਮਿਤ ਸ਼ਰਮਾ, ਹਰਪ੍ਰੀਤ ਸਿੰਘ ਅਤੇ ਮਨਪ੍ਰੀਤ ਸਿੰਘ ਭਾਜਪਾ ਵਿਚ ਸ਼ਾਮਲ ਹੋਏ।
ਲੁਧਿਆਣਾ, 18 ਨਵੰਬਰ (ਭੁਪਿੰਦਰ ਸਿੰਘ ਬੈਂਸ)- ਭਾਜਪਾ ਦੀਆਂ ਜਨਹਿਤ ਨੀਤੀਆਂ ਅਤੇ ਵਿਚਾਰਧਾਰਾ ਤੋ ਪ੍ਰਭਾਵਿਤ ਹੋਕੇ ਵੱਖ-ਵੱਖ ਪਾਰਟੀਆਂ ਦੇ ਆਗੂਆਂ ਤੇ ਵਰਕਰਾਂ ਨੇ ਭਾਜਪਾ ਵਿਚ ਸ਼ਮੂਲੀਅਤ ਕੀਤੀ। ਜ਼ਿਲ੍ਹਾ ਪ੍ਰਧਾਨ ਸੁਨੀਲ ਮੌਦਗਿਲ ਦੀ ਪ੍ਰਧਾਨਗੀ ਹੇਠ ਅਤੇ ਜ਼ਿਲ੍ਹਾ ਇੰਚਾਰਜ ਦਿਆਲ ਸਿੰਘ ਸੋਢੀ ਦੀ ਮੌਜੂਦਗੀ ਵਿਚ ਮੁਕੇਸ਼ ਸ਼ਰਮਾ, ਵਰਿੰਦਰ ਸਿੰਘ ਏਕਮ, ਭਰਪੂਰ ਸਿੰਘ, ਲਵਜੀਤ ਸਿੰਘ, ਮਾਧਵ, ਹਰਸ਼, ਅਮਿਤ ਸ਼ਰਮਾ, ਹਰਪ੍ਰੀਤ ਸਿੰਘ ਅਤੇ ਮਨਪ੍ਰੀਤ ਸਿੰਘ ਭਾਜਪਾ ਵਿਚ ਸ਼ਾਮਲ ਹੋਏ। ਇਸ ਮੌਕੇ ਸੁਨੀਲ ਮੌਦਗਿਲ ਨੇ ਕਿਹਾ ਕਿ ਨਵੇਂ ਮੈਂਬਰਾਂ ਨੂੰ ਪਾਰਟੀ ਦਾ ਪਟਕਾ ਪਾਕੇ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਦੇਸ ਵਿਚ ਹੋ ਰਹੇ ਵਿਕਾਸ ਕਾਰਜਾਂ ਅਤੇ ਜਨ ਕਲਿਆਣਕਾਰੀ ਨੀਤੀਆਂ ਤੋਂ ਪ੍ਰਭਾਵਿਤ ਹੋਕੇ ਲੋਕ ਭਾਜਪਾ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਨਵੇਂ ਮੈਂਬਰਾਂ ਦੇ ਸ਼ਾਮਲ ਹੋਣ ਨਾਲ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ। ਇਸ ਮੌਕੇ ਹਰਸ਼ ਸ਼ਰਮਾ, ਕੈਲਾਸ਼ ਚੌਧਰੀ, ਸੁਮਿਤ ਟੰਡਨ, ਸਰਬਜੀਤ ਸਿੰਘ ਕਾਕਾ, ਗੁਰਦੀਪ ਸਿੰਘ ਗੋਸ਼ਾ, ਲੀਟਾ ਟਪਾਰੀਆ, ਡਾ. ਸਤੀਸ਼ ਕੁਮਾਰ ਆਦਿ ਮੌਜੂਦ ਸਨ।