18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਡੇਂਗੂ ਤੋਂ ਬਚਾਅ ਸੰਬੰਧੀ ਲੋਕਾਂ ਨੂੰ ਕੀਤਾ ਜਾ ਰਿਹਾ ਜਾਗਰੂਕ - ਸਿਹਤ ਵਿਭਾਗ

ਲੁਧਿਆਣਾ, 18 ਨਵੰਬਰ (ਡਾ. ਤਰਲੋਚਨ ਸਿੰਘ)- ਸਿਵਲ ਸਰਜਨ ਡਾ.

Ad Position 21
No active advertisement
ਅਜੀਤ ਡੈਸਕ 19-11-2026
ਲੁਧਿਆਣਾ, 18 ਨਵੰਬਰ (ਡਾ. ਤਰਲੋਚਨ ਸਿੰਘ)- ਸਿਵਲ ਸਰਜਨ ਡਾ. ਰਮਨਦੀਪ ਕੌਰ ਦੇ ਦਿਸ਼ਾ ਨਿਰਦੇਸ਼ ਹੇਠ ਜ਼ਿਲ੍ਹੇ ਭਰ ਵਿਚ ਡੇਂਗੂ ਦੀ ਬਿਮਾਰੀ ਤੋਂ ਬਚਾਅ ਲਈ ਆਮ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਤਾਂਕਿ ਡੇਂਗੂ ਨੂੰ ਫੈਲਣ ਤੋਂ ਰੋਕਿਆ ਜਾ ਸਕੇ। ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਲਗਾਤਾਰ ਜਾਂਚ ਵੀ ਕੀਤੀ ਜਾ ਰਹੀ ਹੈ, ਤਾਂ ਕਿ ਮੱਛਰਾਂ ਦੀ ਪੈਦਾਇਸ਼ ਨੂੰ ਰੋਕਿਆ ਜਾ ਸਕੇ। ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਡੇਂਗੂ ਦਾ ਮੱਛਰ ਸਾਫ਼ ਪਾਣੀ ਵਿਚ ਆਂਡੇ ਦਿੰਦਾ ਹੈ। ਕੁੱਝ ਦਿਨਾਂ ਬਾਅਦ ਉਸ ਪਾਣੀ ਵਿਚ ਨਜ਼ਰ ਆ ਰਹੇ ਸੁੰਡੀਆਂ ਵਰਗੇ ਜੀਵ ਵੱਡੀ ਪੱਧਰ ਤੇ ਡੇਂਗੂ ਦਾ ਲਾਰਵਾ ਹੀ ਹੁੰਦਾ ਹੈ। ਉਸ ਨੂੰ ਨਸ਼ਟ ਕਰਨਾ ਬਹੁਤ ਜ਼ਰੂਰੀ ਹੈ ਤਾਂ ਕਿ ਉਸ ਤੋਂ ਅੱਗੇ ਡੇਂਗੂ ਦਾ ਮੱਛਰ ਨਾ ਬਣ ਸਕੇ। ਜ਼ਿਲ੍ਹੇ ਨੂੰ ਡੇਂਗੂ ਮੁਕਤ ਬਣਾਉਣ ਲਈ ਜਾਂਚ ਅਤੇ ਜਾਗਰੂਕਤਾ ਮੁਹਿੰਮ ਤਹਿਤ ਵੱਖ-ਵੱਖ ਖੇਤਰਾਂ ਵਿਚ ਟੀਮਾਂ ਵਲੋਂ ਘਰ ਘਰ ਜਾ ਕੇ ਆਮ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਟੀਮਾਂ ਵਲੋਂ ਲੋਕਾਂ ਨੂੰ ਸਰਕਾਰੀ ਸਿਹਤ ਸੰਸਥਾ ਜਾਂ ਹਸਪਤਾਲ ਵਿਚ ਜਾ ਕੇ ਡੇਂਗੂ ਦੀ ਜਾਂਚ ਕਰਵਾਉਣ, ਡੇਂਗੂ ਦਾ ਟੈੱਸਟ ਅਤੇ ਇਲਾਜ ਜ਼ਿਲ੍ਹੇ ਦੇ ਸਾਰੇ ਸਰਕਾਰੀ ਸਿਹਤ ਕੇਂਦਰਾਂ ਅਤੇ ਆਮ ਆਦਮੀ ਕਲੀਨਿਕਾਂ ਵਿਚ ਬਿਲਕੁਲ ਮੁਫ਼ਤ ਕੀਤੇ ਜਾਣ ਸਬੰਧੀ ਵੀ ਦੱਸਿਆ ਜਾ ਰਿਹਾ ਹੈ। ਇਸ ਮੁਹਿੰਮ ਤਹਿਤ ਜ਼ਿਲ੍ਹਾ ਬੀ.ਸੀ.ਸੀ. ਕੋਆਰਡੀਨੇਟਰ ਬਰਜਿੰਦਰ ਸਿੰਘ ਬਰਾੜ ਵਲੋਂ ਮਾਲਵਾ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਡੇਂਗੂ ਤੋਂ ਬਚਾਅ ਸਬੰਧੀ ਜਾਗਰੂਕ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਰਾਜ ਪੱਧਰੀ ਖੇਡਾਂ ’ਚ ਐਸ.ਐਮ.ਡੀ. ਵਰਲਡ ਸਕੂਲ ਦੀ ਚੜ੍ਹਤ ਅਗਲੀ ਖ਼ਬਰ ਵੱਖ - ਵੱਖ ਪਾਰਟੀਆਂ ਦੇ ਆਗੂਆਂ ਨੇ ਫੜਿਆ ਭਾਜਪਾ ਪੱਲਾ
Ad Position 24