19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਬਜ਼ੁਰਗ ਮਾਂ ਦੀ ਕੁੱਟਮਾਰ ਕਰਨ ਵਾਲੇ ਨੂੰ ਪੁੱਤਰ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 19 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਡਾਬਾ ਦੀ ਪੁਲਿਸ ਨੇ ਬਜ਼ੁਰਗ ਮਾਂ ਦੀ ਕੁੱਟਮਾਰ ਕਰਨ ਵਾਲੇ ਨੂੰਹ ਪੁੱਤਰ ਖਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਮਾਲਤੀ ਦੇਵੀ ਵਾਸੀ ਗਿੱਲ ਕਲੋਨੀ ਦੀ ਸ਼ਿਕਾਇਤ ‘ਤੇ ਅਮਲ ਵਿਚ ਲਿਆਂਦੀ ਹੈ ਅਤੇ ਇਸ ਮਾਮਲੇ ਵਿਚ ਪੁਲਿਸ ਨੇ ਸ਼ਿਕਾਇਤ ਕਰਤਾ ਦੇ ਪੁੱਤਰ ਜਤਿੰਦਰ ਕੁਮਾਰ ਅਤੇ ਉਸਦੀ ਪਤਨੀ ਪੂਨਮ ਖਿਲਾਫ਼ ਕੇਸ ਦਰਜ ਕੀਤਾ ਹੈ।

Ad Position 21
No active advertisement
ਅਜੀਤ ਡੈਸਕ 20-11-2026
ਲੁਧਿਆਣਾ, 19 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਡਾਬਾ ਦੀ ਪੁਲਿਸ ਨੇ ਬਜ਼ੁਰਗ ਮਾਂ ਦੀ ਕੁੱਟਮਾਰ ਕਰਨ ਵਾਲੇ ਨੂੰਹ ਪੁੱਤਰ ਖਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਮਾਲਤੀ ਦੇਵੀ ਵਾਸੀ ਗਿੱਲ ਕਲੋਨੀ ਦੀ ਸ਼ਿਕਾਇਤ ‘ਤੇ ਅਮਲ ਵਿਚ ਲਿਆਂਦੀ ਹੈ ਅਤੇ ਇਸ ਮਾਮਲੇ ਵਿਚ ਪੁਲਿਸ ਨੇ ਸ਼ਿਕਾਇਤ ਕਰਤਾ ਦੇ ਪੁੱਤਰ ਜਤਿੰਦਰ ਕੁਮਾਰ ਅਤੇ ਉਸਦੀ ਪਤਨੀ ਪੂਨਮ ਖਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤ ਕਰਤਾ ਨੇ ਦੱਸਿਆ ਕਿ ਬੀਤੇ ਦਿਨ ਉਹ ਹਰ ਰੋਜ਼ ਦੀ ਤਰ੍ਹਾਂ ਆਪਣੇ ਕਮਰੇ ਵਿਚ ਪਾਠ ਕਰ ਰਹੀ ਸੀ ਕਿ ਉਕਤ ਕਥਿਤ ਦੋਸ਼ੀ ਜ਼ਬਰਦਸਤੀ ਉਸਦੇ ਕਮਰੇ ਅੰਦਰ ਦਾਖਲ ਹੋਏ ਅਤੇ ਉਸ ਦੀ ਕੁੱਟਮਾਰ ਕਰਨ ਲੱਗ ਪਏ। ਰੌਲਾ ਸੁਣ ਕੇ ਲੋਕ ਇਕੱਠੇ ਹੋ ਗਏ, ਜਿਸ ‘ਤੇ ਕਥਿਤ ਦੋਸ਼ੀ ਉਥੋਂ ਫਰਾਰ ਹੋ ਗਏ। ਸ਼ਿਕਾਇਤ ਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵੱਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ। ਹਾਲ ਦੀ ਘੜੀ ਇਸ ਮਾਮਲੇ ਵਿਚ ਗ੍ਰਿਫਤਾਰੀ ਨਹੀਂ ਕੀਤੀ ਗਈ ਹੈ। ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਲੁਟੇਰੇ ਫੈਕਟਰੀ ਵਰਕਰ ਦਾ ਮੋਟਰਸਾਈਕਲ ਖੋਹ ਕੇ ਹੋਏ ਫਰਾਰ ਅਗਲੀ ਖ਼ਬਰ ਸੰਬੰਧਿਤ ਪੁਲਿਸ ਮੁਲਾਜ਼ਮਾਂ ਵਲੋਂ ਰਿਸ਼ਵਤ ਮੰਗਣ ਦਾ ਮਾਮਲਾ ਸ਼ਹਿਰ ’ਚ ਬਣਿਆ ਚਰਚਾ ਦਾ ਵਿਸ਼ਾ
Ad Position 24