ਲੁਟੇਰੇ ਫੈਕਟਰੀ ਵਰਕਰ ਦਾ ਮੋਟਰਸਾਈਕਲ ਖੋਹ ਕੇ ਹੋਏ ਫਰਾਰ
ਲੁਧਿਆਣਾ, 19 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਮੇਹਰਬਾਨ ਦੇ ਘੇਰੇ ਅੰਦਰ ਪੈਂਦੇ ਇਲਾਕੇ ਰਾਹੋਂ ਰੋਡ ਤੇ ਤਿੰਨ ਹਥਿਆਰਬੰਦ ਲੁਟੇਰੇ ਇਕ ਫੈਕਟਰੀ ਵਰਕਰ ਦਾ ਮੋਟਰਸਾਈਕਲ ਖੋਹ ਕੇ ਫਰਾਰ ਹੋ ਗਏ। ਪੁਲਿਸ ਵਲੋਂ ਇਸ ਸਬੰਧੀ ਪਿੰਡ ਗੌਂਸਗੜ੍ਹ ਦੇ ਰਹਿਣ ਵਾਲੇ ਰਾਮ ਸ਼ਿੰਗਾਰ ਪਾਸਵਾਨ ਦੀ ਸ਼ਿਕਾਇਤ ‘ਤੇ ਕੇਸ ਦਰਜ ਕਰ ਲਿਆ ਹੈ।
ਲੁਧਿਆਣਾ, 19 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਮੇਹਰਬਾਨ ਦੇ ਘੇਰੇ ਅੰਦਰ ਪੈਂਦੇ ਇਲਾਕੇ ਰਾਹੋਂ ਰੋਡ ਤੇ ਤਿੰਨ ਹਥਿਆਰਬੰਦ ਲੁਟੇਰੇ ਇਕ ਫੈਕਟਰੀ ਵਰਕਰ ਦਾ ਮੋਟਰਸਾਈਕਲ ਖੋਹ ਕੇ ਫਰਾਰ ਹੋ ਗਏ। ਪੁਲਿਸ ਵਲੋਂ ਇਸ ਸਬੰਧੀ ਪਿੰਡ ਗੌਂਸਗੜ੍ਹ ਦੇ ਰਹਿਣ ਵਾਲੇ ਰਾਮ ਸ਼ਿੰਗਾਰ ਪਾਸਵਾਨ ਦੀ ਸ਼ਿਕਾਇਤ ‘ਤੇ ਕੇਸ ਦਰਜ ਕਰ ਲਿਆ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤ ਕਰਤਾ ਨੇ ਦੱਸਿਆ ਕਿ ਬੀਤੇ ਦਿਨ ਉਹ ਰਾਹੋਂ ਰੋਡ ‘ਤੇ ਜਾ ਰਿਹਾ ਸੀ ਕਿ ਮੋਟਰਸਾਈਕਲ ਸਵਾਰ ਤਿੰਨ ਲੁਟੇਰਿਆਂ ਨੇ ਉਸ ਨੂੰ ਰੋਕ ਲਿਆ ਅਤੇ ਉਸ ਪਾਸੋਂ ਮੋਟਰਸਾਈਕਲ ਦੀ ਚਾਬੀ ਦੀ ਮੰਗ ਕੀਤੀ, ਜਦੋਂ ਉਸਨੇ ਅਜਿਹਾ ਕਰਨ ਤੋਂ ਇਨਕਾਰ ਕੀਤਾ ਤਾਂ ਇਹ ਲੁਟੇਰੇ ਉਸ ਨਾਲ ਉਲਝ ਪਏ ਤੇ ਮੋਟਰਸਾਈਕਲ ਜ਼ਬਰਦਸਤੀ ਖੋਹ ਕੇ ਫਰਾਰ ਹੋ ਗਏ। ਸ਼ਿਕਾਇਤ ਕਰਤਾ ਵੱਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵੱਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ। ਪੁਲਿਸ ਨੇ ਉੱਥੇ ਨੇੜੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਵੀ ਚੈੱਕ ਕੀਤੀ ਹੈ ਤਾਂ ਜੋ ਇਹਨਾਂ ਲੁਟੇਰਿਆਂ ਦਾ ਪਤਾ ਲਗਾਇਆ ਜਾ ਸਕੇ। ਪਰ ਪੁਲਿਸ ਨੂੰ ਸਫਲਤਾ ਨਹੀਂ ਮਿਲੀ ਸੀ।