19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਦੁੱਗਰੀ ਇਲਾਕੇ ’ਚ ਲੜਾਈ ਦੌਰਾਨ ਹਮਲਾਵਰਾਂ ਵਲੋਂ ਗੋਲੀਆਂ ਚਲਾਉਣ ਕਾਰਨ ਦਹਿਸ਼ਤ ਫੈਲੀ

ਲੁਧਿਆਣਾ, 19 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਦੁਗਰੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਸ਼ਹੀਦ ਭਗਤ ਸਿੰਘ ਨਗਰ ਵਿਚ ਲੜਾਈ ਦੌਰਾਨ ਹਮਲਾਵਰਾਂ ਵਲੋਂ ਚਲਾਈਆਂ ਗੋਲੀਆਂ ਕਾਰਨ ਉਥੇ ਦਹਿਸ਼ਤ ਫੈਲ ਗਈ। ਪੁਲਿਸ ਵਲੋਂ ਇਸ ਸਬੰਧੀ ਇੰਦੂ ਬਾਲੀ ਪਤਨੀ ਧੀਰਜ ਬਾਲੀ ਵਾਸੀ ਗੁਰੂ ਤੇਗ ਬਹਾਦਰ ਨਗਰ ਦੀ ਸ਼ਿਕਾਇਤ ‘ਤੇ ਤਰੁਣ ਨਰੂਲਾ, ਸੋਰਵ ਨਰੂਲਾ, ਸੰਜੇ ਨਰੂਲਾ, ਰੋਹਿਤ ਕੁਮਾਰ ਖਿਲਾਫ਼ ਕੇਸ ਦਰਜ ਕੀਤਾ ਹੈ।

Ad Position 21
No active advertisement
ਅਜੀਤ ਡੈਸਕ 20-11-2026
ਲੁਧਿਆਣਾ, 19 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਦੁਗਰੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਸ਼ਹੀਦ ਭਗਤ ਸਿੰਘ ਨਗਰ ਵਿਚ ਲੜਾਈ ਦੌਰਾਨ ਹਮਲਾਵਰਾਂ ਵਲੋਂ ਚਲਾਈਆਂ ਗੋਲੀਆਂ ਕਾਰਨ ਉਥੇ ਦਹਿਸ਼ਤ ਫੈਲ ਗਈ। ਪੁਲਿਸ ਵਲੋਂ ਇਸ ਸਬੰਧੀ ਇੰਦੂ ਬਾਲੀ ਪਤਨੀ ਧੀਰਜ ਬਾਲੀ ਵਾਸੀ ਗੁਰੂ ਤੇਗ ਬਹਾਦਰ ਨਗਰ ਦੀ ਸ਼ਿਕਾਇਤ ‘ਤੇ ਤਰੁਣ ਨਰੂਲਾ, ਸੋਰਵ ਨਰੂਲਾ, ਸੰਜੇ ਨਰੂਲਾ, ਰੋਹਿਤ ਕੁਮਾਰ ਖਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤ ਕਰਤਾ ਨੇ ਉਕਤ ਕਥਿਤ ਦੋਸ਼ੀਆਂ ਉੱਤੇ ਉਸਦੀ ਅਤੇ ਉਸਦੇ ਵਰਕਰਾਂ ਦੀ ਕੁੱਟਮਾਰ ਕਰਨ ਦਾ ਦੋਸ਼ ਲਗਾਇਆ ਹੈ। ਸ਼ਿਕਾਇਤ ਕਰਤਾ ਨੇ ਦੱਸਿਆ ਕਿ ਕਥਿਤ ਦੋਸ਼ੀਆਂ ਵਲੋਂ ਉਸ ਦੇ ਲੜਕੇ ਦਾ ਮੋਬਾਇਲ ਵੀ ਤੋੜ ਦਿੱਤਾ ਅਤੇ ਗੋਲੀਆਂ ਚਲਾਉਂਦੇ ਧਮਕੀਆਂ ਦੇ ਕੇ ਫਰਾਰ ਹੋ ਗਏ। ਸ਼ਿਕਾਇਤ ਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵੱਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ। ਹਾਲ ਦੀ ਘੜੀ ਇਸ ਮਾਮਲੇ ਵਿਚ ਗ੍ਰਿਫਤਾਰੀ ਨਹੀਂ ਕੀਤੀ ਗਈ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਸ਼ਰ੍ਹੇਆਮ ਚਲਾਈਆਂ ਗੋਲੀਆਂ ਕਾਰਨ ਉੱਥੇ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਸੁਖਮਨੀ ਸਾਹਿਬ ਵਿਖੇ ਇੰਟਰਨੈਸ਼ਨਲ ਹਰਿਜਸ ਕੀਰਤਨ ਸਮਾਗਮ ਅੱਜ ਅਗਲੀ ਖ਼ਬਰ ਲੁਟੇਰੇ ਫੈਕਟਰੀ ਵਰਕਰ ਦਾ ਮੋਟਰਸਾਈਕਲ ਖੋਹ ਕੇ ਹੋਏ ਫਰਾਰ
Ad Position 24