ਲੁਧਿਆਣਾ, 19 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਗੁਰਦੁਆਰਾ ਸ੍ਰੀ ਸੁਖਮਨੀ ਸਾਹਿਬ ਫੇਸ-2 ਦੁੱਗਰੀ ਵਿਖੇ ਅੱਜ 20 ਨਵੰਬਰ ਦਿਨ ਸੁੱਕਰਵਾਰ ਨੂੰ ਇੰਟਰਨੈਸ਼ਨਲ ਹਰਿਜਸ ਕੀਰਤਨ ਸਮਾਗਮ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ। ਜਾਣਕਾਰੀ ਦਿੰਦਿਆਂ ਮੁੱਖ ਸੇਵਾਦਾਰ ਅਰਵਿੰਦਰ ਸਿੰਘ ਸੰਧੂ ਨੇ ਦੱਸਿਆ ਕਿ ਇਸ ਕੀਰਤਨ ਸਮਾਗਮ ਵਿਚ ਭਾਈ ਅਨੰਤਵੀਰ ਸਿੰਘ, ਭਾਈ ਰਵਿੰਦਰ ਸਿੰਘ, ਭਾਈ ਸਿਮਰਪ੍ਰੀਤ ਸਿੰਘ, ਭਾਈ ਗੁਰਕਿਰਤ ਸਿੰਘ, ਭਾਈ ਅਰਵਿੰਦਰ ਸਿੰਘ ਨੂਰ ਅਤੇ ਭਾਈ ਸੁਰਿੰਦਰ ਸਿੰਘ ਆਦਿ ਰਾਗੀ ਜੱਥੇ ਹਾਜ਼ਰੀਆਂ ਭਰਕੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਪਰਿਵਾਰ ਸਮੇਤ ਸਮਾਗਮਾਂ ‘ਚ ਹਾਜ਼ਰੀਆਂ ਭਰ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ। ਇਸ ਮੌਕੇ ਕੰਵਲਨੈਣ ਸਿੰਘ ਭਾਟੀਆ ਵੀ ਮੌਜੂਦ ਸਨ। ਉਹਨਾਂ ਦੱਸਿਆ ਕਿ ਇਨ੍ਹਾਂ ਸਮਾਗਮਾਂ ਦੌਰਾਨ ਗੁਰੂ ਕਾ ਲੰਗਰ ਅਤੁੱਟ ਵਰਤੇਗਾ।
ਗੁਰਦੁਆਰਾ ਸ੍ਰੀ ਸੁਖਮਨੀ ਸਾਹਿਬ ਵਿਖੇ ਇੰਟਰਨੈਸ਼ਨਲ ਹਰਿਜਸ ਕੀਰਤਨ ਸਮਾਗਮ ਅੱਜ
ਗੁਰਦੁਆਰਾ ਸ੍ਰੀ ਸੁਖਮਨੀ ਸਾਹਿਬ ਵਿਖੇ ਇੰਟਰਨੈਸ਼ਨਲ ਹਰਿਜਸ ਕੀਰਤਨ ਸਮਾਗਮ ਅੱਜ
ਅਜੀਤ ਡੈਸਕ
20-11-2026