19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਅਰਬਨ ਅਸਟੇਟ ਫੇਸ-1 ਦੁੱਗਰੀ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ

ਲੁਧਿਆਣਾ, 19 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਅਰਬਨ ਅਸਟੇਟ ਫੇਸ -1, ਦੁੱਗਰੀ ਵਿਖੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਦੇ ਨਿੱਘੇ ਸਹਿਯੋਗ ਨਾਲ ਗੁਰਮਤਿ ਸਮਾਗਮ ਕਰਵਾਏ ਗਏ। ਸਮਾਗਮ ਦੌਰਾਨ ਸੋਦਰੁ ਰਹਿਰਾਸ ਸਾਹਿਬ ਦੀ ਚੌਕੀ ਉਪਰੰਤ ਸ਼ਾਮ ਦੇ ਦੀਵਾਨਾਂ ਵਿਚ ਬੀਬੀ ਦਿਲਪ੍ਰੀਤ ਕੌਰ ਪਟਿਆਲੇ ਵਾਲਿਆਂ ਦੇ ਕੀਰਤਨੀ ਜਥੇ ਨੇ ਹਾਜ਼ਰੀ ਭਰੀ ਅਤੇ ਆਪਣੀ ਰਸਭਿੰਨੀ ਆਵਾਜ਼ ਵਿਚ ਇਲਾਹੀ ਬਾਣੀ ਦਾ ਕੀਰਤਨ ਕਰਕੇ ਸੰਗਤਾਂ ਨੂੰ ਗੁਰੂ ਜਸ ਨਾਲ ਜੋੜਿਆ।

Ad Position 21
No active advertisement
ਅਜੀਤ ਡੈਸਕ 20-11-2026
ਲੁਧਿਆਣਾ, 19 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਅਰਬਨ ਅਸਟੇਟ ਫੇਸ -1, ਦੁੱਗਰੀ ਵਿਖੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਦੇ ਨਿੱਘੇ ਸਹਿਯੋਗ ਨਾਲ ਗੁਰਮਤਿ ਸਮਾਗਮ ਕਰਵਾਏ ਗਏ। ਸਮਾਗਮ ਦੌਰਾਨ ਸੋਦਰੁ ਰਹਿਰਾਸ ਸਾਹਿਬ ਦੀ ਚੌਕੀ ਉਪਰੰਤ ਸ਼ਾਮ ਦੇ ਦੀਵਾਨਾਂ ਵਿਚ ਬੀਬੀ ਦਿਲਪ੍ਰੀਤ ਕੌਰ ਪਟਿਆਲੇ ਵਾਲਿਆਂ ਦੇ ਕੀਰਤਨੀ ਜਥੇ ਨੇ ਹਾਜ਼ਰੀ ਭਰੀ ਅਤੇ ਆਪਣੀ ਰਸਭਿੰਨੀ ਆਵਾਜ਼ ਵਿਚ ਇਲਾਹੀ ਬਾਣੀ ਦਾ ਕੀਰਤਨ ਕਰਕੇ ਸੰਗਤਾਂ ਨੂੰ ਗੁਰੂ ਜਸ ਨਾਲ ਜੋੜਿਆ। ਇਸ ਮੌਕੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਸਾਂਝੀਆਂ ਕਰਦਿਆਂ ਬੀਬੀ ਦਿਲਪ੍ਰੀਤ ਕੌਰ ਨੇ ਕਿਹਾ ਕਿ ਸਾਰਿਆਂ ਨੂੰ ਖੁਦ ਗੁਰਬਾਣੀ ਨਾਲ ਜੁੜਨ ਦੇ ਨਾਲ-ਨਾਲ ਆਪਣੇ ਬੱਚਿਆਂ ਨੂੰ ਵੀ ਗੁਰੂ ਘਰ ਲਿਆ ਕੇ ਗੁਰਬਾਣੀ ਅਤੇ ਸਿੱਖ ਵਿਰਸੇ ਨਾਲ ਜੋੜਨਾ ਚਾਹੀਦਾ ਹੈ, ਤਾਂ ਜੋ ਸਾਡੀ ਆਉਣ ਵਾਲੀ ਪੀੜ੍ਹੀ ਗੁਰੂ ਵਾਲੇ ਬਣ ਸਕੇ। ਸਮਾਗਮ ਦੀ ਸਮਾਪਤੀ ‘ਤੇ ਗੁਰੂ ਘਰ ਦੀ ਬਖ਼ਸ਼ਿਸ਼ ਸਿਰੋਪਾਓ ਦੇ ਕੇ ਬੀਬੀ ਦਿਲਪ੍ਰੀਤ ਕੌਰ ਦੇ ਜਥੇ ਨੂੰ ਬੀਬੀ ਕੁਲਜੀਤ ਕੌਰ, ਇੰਦਰਜੀਤ ਕੌਰ, ਰਵਿੰਦਰ ਕੌਰ ਅਤੇ ਬਲਜੀਤ ਕੌਰ ਵੱਲੋਂ ਸਨਮਾਨਿਤ ਕੀਤਾ ਗਿਆ। ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵੰਤ ਸਿੰਘ ਬੈਨੀਪਾਲ ਨੇ ਭਾਰੀ ਗਿਣਤੀ ਵਿਚ ਪਹੁੰਚੀਆਂ ਸੰਗਤਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਅਤੇ ਭਵਿੱਖ ਵਿਚ ਵੀ ਸਮਾਗਮਾਂ ‘ਚ ਇਸੇ ਤਰ੍ਹਾਂ ਹਾਜ਼ਰੀਆਂ ਭਰਨ ਦੀ ਬੇਨਤੀ ਕੀਤੀ। ਅਰਦਾਸ ਅਤੇ ਹੁਕਮਨਾਮੇ ਉਪਰੰਤ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ। ਸਮਾਗਮ ਵਿਚ ਚੇਅਰਮੈਨ ਬਲਜਿੰਦਰ ਸਿੰਘ ਸੇਠੀ, ਕਰਤਾਰ ਸਿੰਘ ਬਰਾੜ, ਪਰਵਿੰਦਰ ਸਿੰਘ, ਬਲਵੀਰ ਸਿੰਘ, ਚਰਨਜੀਤ ਸਿੰਘ ਪਾਇਲ, ਸਰਬਜੀਤ ਸਿੰਘ ਝੱਗੜ, ਮਲਕੀਤ ਸਿੰਘ, ਤਰਲੋਕ ਸਿੰਘ ਸੱਚਦੇਵਾ, ਪਰਮਜੀਤ ਸਿੰਘ, ਅਮਰਜੀਤ ਸਿੰਘ ਅਤੇ ਡਾ. ਪ੍ਰੇਮ ਸਿੰਘ ਚਾਵਲਾ ਨੇ ਵਿਸ਼ੇਸ਼ ਤੌਰ ‘ਤੇ ਹਾਜ਼ਰੀ ਭਰੀ।
Ad Position 22
No active advertisement
ਪਿਛਲੀ ਖ਼ਬਰ ਹਥਿਆਰਬੰਦ ਲੁਟੇਰੇ ਚਾਚਾ - ਭਤੀਜਾ ਤੋਂ ਲੱਖਾਂ ਦੀ ਨਕਦੀ , ਸਕੂਟਰ ਤੇ ਹੋਰ ਸਾਮਾਨ ਲੁੱਟ ਕੇ ਹੋਏ ਫ਼ਰਾਰ ਅਗਲੀ ਖ਼ਬਰ ਗੁਰਦੁਆਰਾ ਸ੍ਰੀ ਸੁਖਮਨੀ ਸਾਹਿਬ ਵਿਖੇ ਇੰਟਰਨੈਸ਼ਨਲ ਹਰਿਜਸ ਕੀਰਤਨ ਸਮਾਗਮ ਅੱਜ
Ad Position 24