19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਹਥਿਆਰਬੰਦ ਲੁਟੇਰੇ ਚਾਚਾ - ਭਤੀਜਾ ਤੋਂ ਲੱਖਾਂ ਦੀ ਨਕਦੀ , ਸਕੂਟਰ ਤੇ ਹੋਰ ਸਾਮਾਨ ਲੁੱਟ ਕੇ ਹੋਏ ਫ਼ਰਾਰ

ਲੁਧਿਆਣਾ, 19 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਸ਼ੇਰਪੁਰ ਚੌਕ ਵਿਚ ਚਾਰ ਹਥਿਆਰਬੰਦ ਲੁਟੇਰੇ ਚਾਚਾ-ਭਤੀਜਾ ਨੂੰ ਜ਼ਖਮੀ ਕਰਨ ਉਪਰੰਤ ਦੀ ਸਕੂਟਰ ਅਤੇ ਹੋਰ ਸਾਮਾਨ ਲੁੱਟ ਕੇ ਫ਼ਰਾਰ ਹੋ ਗਏ। ਜਾਣਕਾਰੀ ਅਨੁਸਾਰ ਘਟਨਾ ਅੱਜ ਸਵੇਰੇ 5.

Ad Position 21
No active advertisement
ਅਜੀਤ ਡੈਸਕ 20-11-2026
ਲੁਧਿਆਣਾ, 19 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਸ਼ੇਰਪੁਰ ਚੌਕ ਵਿਚ ਚਾਰ ਹਥਿਆਰਬੰਦ ਲੁਟੇਰੇ ਚਾਚਾ-ਭਤੀਜਾ ਨੂੰ ਜ਼ਖਮੀ ਕਰਨ ਉਪਰੰਤ ਦੀ ਸਕੂਟਰ ਅਤੇ ਹੋਰ ਸਾਮਾਨ ਲੁੱਟ ਕੇ ਫ਼ਰਾਰ ਹੋ ਗਏ। ਜਾਣਕਾਰੀ ਅਨੁਸਾਰ ਘਟਨਾ ਅੱਜ ਸਵੇਰੇ 5.00 ਵਜੇ ਦੇ ਕਰੀਬ ਉਸ ਵਕਤ ਵਾਪਰੀ, ਜਦੋਂ ਇਕ ਪ੍ਰਾਈਵੇਟ ਕੰਪਨੀ ਵਿਚ ਕੰਮ ਕਰਨ ਵਾਲਾ ਸੁਭਾਸ਼ ਆਪਣੇ ਭਤੀਜੇ ਨਾਲ ਬੱਸ ਸਟੈਂਡ ’ਤੇ ਸਕੂਟਰ ਰਾਹੀਂ ਜਾ ਰਿਹਾ ਸੀ। ਜਦੋਂ ਇਹ ਸ਼ੇਰਪੁਰ ਚੌਕ ਨੇੜੇ ਪਹੁੰਚੇ ਤਾਂ ਉਥੇ ਮੌਜੂਦ ਚਾਰ ਹਥਿਆਰਬੰਦ ਲੁਟੇਰਿਆ ਨੇ ਇਹਨਾਂ ਨੂੰ ਰੋਕ ਲਿਆ। ਸੁਭਾਸ਼ ਨੇ ਦੱਸਿਆ ਕਿ ਉਹ ਆਪਣੇ ਭਰਾ ਦੇ ਵਿਆਹ ਵਿਚ ਸ਼ਾਮਿਲ ਹੋਣ ਲਈ ਆਪਣੇ ਭਤੀਜੇ ਨੀਰਜ ਨਾਲ ਬੱਸ ਸਟੈਂਡ ਜਾ ਰਿਹਾ ਸੀ। ਇਹਨਾਂ ਲੁਟੇਰਿਆਂ ਵਲੋਂ ਉਨ੍ਹਾਂ ਪਾਸੋਂ ਨਗਦੀ ਦੀ ਮੰਗ ਕੀਤੀ ਗਈ, ਜਦੋਂ ਉਨ੍ਹਾਂ ਨੇ ਬੈਗ ਦੇਣ ਤੋਂ ਇਨਕਾਰ ਕੀਤਾ ਤਾਂ ਇਨ੍ਹਾਂ ਲੁਟੇਰਿਆਂ ਨੇ ਉਨ੍ਹਾਂ ’ਤੇ ਤੇਜਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਸਿੱਟੇ ਵਜੋਂ ਚਾਚਾ-ਭਤੀਜਾ ਜ਼ਖਮੀ ਹੋ ਗਏ। ਲੁਟੇਰੇ ਸੁਭਾਸ਼ ਪਾਸੋਂ ਨਗਦੀ ਸਕੂਟਰ, ਮੋਬਾਈਲ ਅਤੇ ਹੋਰ ਸਾਮਾਨ ਲੁੱਟ ਕੇ ਫ਼ਰਾਰ ਹੋ ਗਏ। ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਸੁਭਾਸ਼ ਨੇ ਦੱਸਿਆ ਕਿ ਉਸਦੇ ਭਰਾ ਦਾ ਵਿਆਹ ਸੀ ਅਤੇ ਉਸਦਾ ਭਤੀਜਾ ਨੀਰਜ ਉਸ ਨੂੰ ਬੱਸ ਸਟੈਂਡ ਤੇ ਛੱਡਣ ਲਈ ਜਾ ਰਿਹਾ ਸੀ ਕਿ ਇਹਨਾਂ ਲੁਟੇਰਿਆਂ ਨੇ ਉਸੇ ਹਮਲਾ ਕਰ ਦਿੱਤਾ। ਸੂਚਨਾ ਮਿਲਦੇ ਥਾਣਾ ਮੋਤੀ ਨਗਰ ਦੀ ਪੁਲਿਸ ਮੌਕੇ ’ਤੇ ਪਹੁੰਚੀ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਨੇ ਉਥੇ ਨੇੜੇ ਲੱਗੇ ਸੀ.ਸੀ. ਟੀਵੀ ਕੈਮਰਿਆਂ ਦੀ ਫੁਟੇਜ ਵੀ ਕਬਜ਼ੇ ਵਿਚ ਰਹੀ ਤਾਂ ਜੋ ਲੁਟੇਰਿਆਂ ਦਾ ਸੁਰਾਗ ਲਗਾਇਆ ਜਾ ਸਕੇ, ਪਰ ਪੁਲਿਸ ਨੂੰ ਸਫਲਤਾ ਨਹੀਂ ਮਿਲੀ ਸੀ। ਲੁਟੇਰੇ ਮੋਟਰਸਾਈਕਲਾਂ ’ਤੇ ਸਵਾਰ ਸਨ। ਪੁਲਿਸ ਵਲੋਂ ਇਸ ਸਬੰਧੀ ਕੇਸ ਦਰਜ ਕੀਤਾ ਜਾ ਰਿਹਾ ਸੀ।
Ad Position 22
No active advertisement
ਪਿਛਲੀ ਖ਼ਬਰ ਸਪਰਿੰਗ ਡੇਲ ਪਬਲਿਕ ਸਕੂਲ ਦੀਆਂ ਵਿਦਿਆਰਥਣਾਂ ਨੇ ਜ਼ਿਲ੍ਹਾ ਪੱਧਰੀ ਵਿਗਿਆਨ ਮੁਕਾਬਲੇ ’ ਚ ਮਾਰੀ ਬਾਜ਼ੀ ਅਗਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਅਰਬਨ ਅਸਟੇਟ ਫੇਸ-1 ਦੁੱਗਰੀ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ
Ad Position 24