19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਵਲੋਂ ਨਹਿਰੀ ਜਲ ਸਪਲਾਈ ਪ੍ਰੋਜੈਕਟ ਦਾ ਨਿਰੀਖਣ , 54.4 ਫ਼ੀਸਦੀ ਕੰਮ ਮੁਕੰਮਲ

ਲੁਧਿਆਣਾ, 19 ਨਵੰਬਰ (ਭੁਪਿੰਦਰ ਸਿੰਘ ਬੈਂਸ)- ਸ਼ਹਿਰ ਦੇ ਹਰ ਘਰ ਤਕ ਸਾਫ਼ ਨਹਿਰੀ ਪਾਣੀ ਪਹੁੰਚਾਉਣ ਦੇ ਉਦੇਸ਼ ਨਾਲ ਚੱਲ ਰਹੇ ਮਹੱਤਵਪੂਰਨ ਨਹਿਰੀ ਜਲ ਸਪਲਾਈ ਪ੍ਰੋਜੈਕਟ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਨੇ ਪਿੰਡ ਬਿਲਗਾ ਵਿਖੇ ਬਣ ਰਹੇ ਵਿਸ਼ਵ ਪੱਧਰੀ ਜਲ ਸੋਧ ਪਲਾਂਟ ਦਾ ਨਿਰੀਖਣ ਕੀਤਾ। ਇਸ ਮੌਕੇ ਉਨ੍ਹਾਂ ਨੇ ਪ੍ਰੋਜੈਕਟ ਦੇ 54.

Ad Position 21
No active advertisement
ਅਜੀਤ ਡੈਸਕ 20-11-2026
ਲੁਧਿਆਣਾ, 19 ਨਵੰਬਰ (ਭੁਪਿੰਦਰ ਸਿੰਘ ਬੈਂਸ)- ਸ਼ਹਿਰ ਦੇ ਹਰ ਘਰ ਤਕ ਸਾਫ਼ ਨਹਿਰੀ ਪਾਣੀ ਪਹੁੰਚਾਉਣ ਦੇ ਉਦੇਸ਼ ਨਾਲ ਚੱਲ ਰਹੇ ਮਹੱਤਵਪੂਰਨ ਨਹਿਰੀ ਜਲ ਸਪਲਾਈ ਪ੍ਰੋਜੈਕਟ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਨੇ ਪਿੰਡ ਬਿਲਗਾ ਵਿਖੇ ਬਣ ਰਹੇ ਵਿਸ਼ਵ ਪੱਧਰੀ ਜਲ ਸੋਧ ਪਲਾਂਟ ਦਾ ਨਿਰੀਖਣ ਕੀਤਾ। ਇਸ ਮੌਕੇ ਉਨ੍ਹਾਂ ਨੇ ਪ੍ਰੋਜੈਕਟ ਦੇ 54.4 ਫ਼ੀਸਦੀ ਕੰਮ ਮੁਕੰਮਲ ਹੋਣ ਤੇ ਸੰਤੁਸ਼ਟੀ ਪ੍ਰਗਟਾਈ। ਵਿਸ਼ਵ ਬੈਂਕ ਅਤੇ ਏਸ਼ੀਅਨ ਇਨਫਰਾਸਟਰੱਕਚਰ ਇਨਵੈਸਟਮੈਂਟ ਬੈਂਕ ਦੀ ਸਹਾਇਤਾ ਨਾਲ ਚੱਲ ਰਿਹਾ, ਇਹ ਪ੍ਰਾਜੈਕਟ ਉਤਰੀ ਭਾਰਤ ਦੇ ਸਭ ਤੋਂ ਵੱਡੇ ਜਲ ਸਪਲਾਈ ਪ੍ਰੋਜੈਕਟਾਂ ਵਿਚੋਂ ਇਕ ਹੈ। ਇਸਦੇ ਮੁਕੰਮਲ ਹੋਣ ਨਾਲ ਸ਼ਹਿਰ ਵਾਸੀਆਂ ਨੂੰ ਸਾਫ਼ ਅਤੇ ਸੋਧਿਆ ਹੋਇਆ ਨਹਿਰੀ ਪਾਣੀ ਮੁਹੱਈਆ ਕਰਵਾਉਣ ਵਿਚ ਮਦਦ ਮਿਲੇਗੀ। ਮੇਅਰ ਨੇ ਕਿਹਾ ਕਿ ਇਹ ਪ੍ਰੋਜੈਕਟ ਲੁਧਿਆਣਾ ਦੇ ਭਵਿੱਖ ਅਤੇ ਲੋਕਾਂ ਦੀ ਬਿਹਤਰ ਜੀਵਨ ਸ਼ੈਲੀ ਲਈ ਵੱਡਾ ਨਿਵੇਸ਼ ਹੈ। ਨਿਰੀਖਣ ਦੌਰਾਨ ਮੇਅਰ ਨੇ ਚੱਲ ਰਹੇ ਨਿਰਮਾਣ ਕਾਰਜਾਂ, ਸੁਰੱਖਿਆ ਪ੍ਰਬੰਧਾਂ ਅਤੇ ਪ੍ਰਾਜੈਕਟਾਂ ਦੇ ਵੱਖ-ਵੱਖ ਹਿੱਸਿਆਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਉਨ੍ਹਾਂ ਕਾਰਜਕਾਰੀ ਏਜੰਸੀ ਅਤੇ ਸਬੰਧਿਤ ਅਧਿਕਾਰੀਆਂ ਨੂੰ ਹਿਦਾਇਤ ਕੀਤੀ ਕਿ ਨਿਰਮਾਣ ਵਾਲੀਆਂ ਥਾਵਾਂ ‘ਤੇ ਲੋਕਾਂ ਦੀ ਸੁਰੱਖਿਆ ਨੂੰ ਪਹਿਲ ਦਿੱਤੀ ਜਾਵੇ ਅਤੇ ਸਾਰੇ ਸੁਰੱਖਿਆ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ। ਮੇਅਰ ਇੰਦਰਜੀਤ ਕੌਰ ਨੇ ਅਧਿਕਾਰੀਆਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਅਤੇ ਗੁਣਵੱਤਾ ਤੇ ਸੁਰੱਖਿਆ ਮਾਪਦੰਡਾਂ ਨਾਲ ਕੋਈ ਸਮਝੌਤਾ ਕੀਤੇ ਬਿਨਾਂ ਪ੍ਰਾਜੈਕਟ ਨੂੰ ਨਿਰਧਾਰਿਤ ਸਮੇਂ ਤੋਂ ਪਹਿਲਾ ਮੁਕੰਮਲ ਕਰਨ ਲਈ ਹਰ ਸੰਭਵ ਯਤਨ ਕਰਨ ਲਈ ਕਿਹਾ। ਇਸ ਮੌਕੇ ਸੁਪਰਡੰਟ ਇੰਜੀਨੀਅਰ ਡਾ. ਪਾਰੁਲ ਗੋਇਲ, ਪ੍ਰਾਜੈਕਟ ਮੈਨੇਜਰ ਗੁਰਵਿੰਦਰ ਸਿੰਘ ਆਦਿ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਨੌਜਵਾਨ ਦਾ ਗੋਲੀ ਮਾਰ ਕੇ ਕਤਲ ਕਰਨ ਦੇ ਮਾਮਲੇ ’ ਚ ਦੋਸ਼ੀਆਂ ਦੀ ਜਲਦ ਗ੍ਰਿਫ਼ਤਾਰੀ ਕਰਨ ਦੀ ਪਰਿਵਾਰ ਨੇ ਕੀਤੀ ਮੰਗ ਅਗਲੀ ਖ਼ਬਰ ਵੈਟਰਨਰੀ ਯੂਨੀਵਰਸਿਟੀ ਨੇ ਕਵੀਸ਼ਰੀ , ਕੋਲਾਜ ਤੇ ਕਾਰਟੂਨਾਂ ਰਾਹੀਂ ਪੰਜਾਬੀ ਵਿਰਸੇ ਤੇ ਕਲਾ ਨੂੰ ਕੀਤਾ ਪੇਸ਼
Ad Position 24