ਵਿਧਾਨ ਸਭਾ ਚੋਣਾਂ ’ ਚ ਕਾਂਗਰਸ ਭਾਰੀ ਬਹੁਮਤ ਹਾਸਿਲ ਕਰੇਗੀ - ਵੜਿੰਗ , ਕਾਦੀਆਂ
ਲਾਡੋਵਾਲ, 19 ਨਵੰਬਰ (ਬਲਬੀਰ ਸਿੰਘ ਰਾਣਾ)- ਪੰਜਾਬ ਅੰਦਰ ਜਦੋਂ ਵੀ ਕਾਂਗਰਸ ਦੀ ਸਰਕਾਰ ਆਈ, ਲੋਕਾਂ ਨੂੰ ਬਣਦੇ ਹੱਕ ਤੇ ਬੁਨਿਆਦੀ ਸਹੂਲਤਾਂ ਦੇ ਕੇ ਉਨ੍ਹਾਂ ਦਾ ਜੀਵਨ ਪੱਧਰ ਉੱਚਾ ਚੁੱਕਿਆ ਗਿਆ, ਪੰਜਾਬ ਅੰਦਰ ਇਕ ਕਾਂਗਰਸ ਪਾਰਟੀ ਹੀ ਅਜਿਹੀ ਪਾਰਟੀ ਹੈ ਜੋ ਲੋਕਾਂ ਦੇ ਦੁੱਖ- ਸੁੱਖ ਵਿਚ ਮੋਢੇ ਨਾਲ ਮੋਢਾ ਲਾ ਕੇ ਖੜਦੀ ਹੈ । ਇਹ ਵਿਚਾਰ ਲੁਧਿਆਣਾ ਦੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਸਾਬਕਾ ਚੇਅਰਮੈਨ ਇੰਦਰਮੋਹਨ ਸਿੰਘ ਕਾਦੀਆਂ ਨੇ ਸਾਬਕਾ ਸਰਪੰਚ ਯੁਵਰਾਜ ਮਲਹੋਤਰਾ ਨੂੰ ਹਲਕੇ ਦੇ 18 ਪਿੰਡਾਂ ਦਾ ਬਲਾਕ ਪ੍ਰਧਾਨ ਲਗਾਉਣ ਸਮੇਂ ਹਾਜਰੀਨ ਨਾਲ ਗੱਲਬਾਤ ਕਰਦਿਆਂ ਸਾਂਝੇ ਕੀਤੇ l ਉਨਾਂ ਕਿਹਾ ਕਿ ਕਾਂਗਰਸ ਪਾਰਟੀ ਦੇ ਕਾਰਜਕਾਲ ਦੌਰਾਨ ਪਿੰਡਾਂ ਅਤੇ ਸ਼ਹਿਰਾਂ ਦਾ ਸਰਬ ਪੱਖੀ ਵਿਕਾਸ ਕੀਤਾ ਗਿਆ, ਪੰਜਾਬ ਦੇ ਨੌਜਵਾਨਾਂ ਨੂੰ ਵੱਡੇ ਪੱਧਰ ਤੇ ਨੌਕਰੀਆਂ ਦਿੱਤੀਆਂ ਗਈਆਂ ਅਤੇ ਹੋਰਾਂ ਨੂੰ ਰੁਜ਼ਗਾਰ ਦੇਣ ਲਈ ਨਵੇਂ ਨਵੇਂ ਪ੍ਰੋਜੈਕਟ ਲਿਆਂਦੇ ਗਏ, ਜਿਨਾਂ ਦਾ ਪੰਜਾਬ ਵਾਸੀਆਂ ਨੇ ਖੂਬ ਆਨੰਦ ਮਾਣਿਆ।
ਲਾਡੋਵਾਲ, 19 ਨਵੰਬਰ (ਬਲਬੀਰ ਸਿੰਘ ਰਾਣਾ)- ਪੰਜਾਬ ਅੰਦਰ ਜਦੋਂ ਵੀ ਕਾਂਗਰਸ ਦੀ ਸਰਕਾਰ ਆਈ, ਲੋਕਾਂ ਨੂੰ ਬਣਦੇ ਹੱਕ ਤੇ ਬੁਨਿਆਦੀ ਸਹੂਲਤਾਂ ਦੇ ਕੇ ਉਨ੍ਹਾਂ ਦਾ ਜੀਵਨ ਪੱਧਰ ਉੱਚਾ ਚੁੱਕਿਆ ਗਿਆ, ਪੰਜਾਬ ਅੰਦਰ ਇਕ ਕਾਂਗਰਸ ਪਾਰਟੀ ਹੀ ਅਜਿਹੀ ਪਾਰਟੀ ਹੈ ਜੋ ਲੋਕਾਂ ਦੇ ਦੁੱਖ- ਸੁੱਖ ਵਿਚ ਮੋਢੇ ਨਾਲ ਮੋਢਾ ਲਾ ਕੇ ਖੜਦੀ ਹੈ । ਇਹ ਵਿਚਾਰ ਲੁਧਿਆਣਾ ਦੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਸਾਬਕਾ ਚੇਅਰਮੈਨ ਇੰਦਰਮੋਹਨ ਸਿੰਘ ਕਾਦੀਆਂ ਨੇ ਸਾਬਕਾ ਸਰਪੰਚ ਯੁਵਰਾਜ ਮਲਹੋਤਰਾ ਨੂੰ ਹਲਕੇ ਦੇ 18 ਪਿੰਡਾਂ ਦਾ ਬਲਾਕ ਪ੍ਰਧਾਨ ਲਗਾਉਣ ਸਮੇਂ ਹਾਜਰੀਨ ਨਾਲ ਗੱਲਬਾਤ ਕਰਦਿਆਂ ਸਾਂਝੇ ਕੀਤੇ l ਉਨਾਂ ਕਿਹਾ ਕਿ ਕਾਂਗਰਸ ਪਾਰਟੀ ਦੇ ਕਾਰਜਕਾਲ ਦੌਰਾਨ ਪਿੰਡਾਂ ਅਤੇ ਸ਼ਹਿਰਾਂ ਦਾ ਸਰਬ ਪੱਖੀ ਵਿਕਾਸ ਕੀਤਾ ਗਿਆ, ਪੰਜਾਬ ਦੇ ਨੌਜਵਾਨਾਂ ਨੂੰ ਵੱਡੇ ਪੱਧਰ ਤੇ ਨੌਕਰੀਆਂ ਦਿੱਤੀਆਂ ਗਈਆਂ ਅਤੇ ਹੋਰਾਂ ਨੂੰ ਰੁਜ਼ਗਾਰ ਦੇਣ ਲਈ ਨਵੇਂ ਨਵੇਂ ਪ੍ਰੋਜੈਕਟ ਲਿਆਂਦੇ ਗਏ, ਜਿਨਾਂ ਦਾ ਪੰਜਾਬ ਵਾਸੀਆਂ ਨੇ ਖੂਬ ਆਨੰਦ ਮਾਣਿਆ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਪੰਜਾਬ ਅੰਦਰ ਭਾਰੀ ਬਹੁਮਤ ਹਾਸਲ ਕਰਕੇ ਹੂੰਝਾ ਫੇਰ ਜਿੱਤ ਹਾਸਲ ਕਰੇਗੀ। ਇਸ ਮੌਕੇ ਨਵ ਨਿਯੁਕਤ ਕਾਂਗਰਸ ਬਲਾਕ ਪ੍ਰਧਾਨ ਯੁਵਰਾਜ ਮਲਹੋਤਰਾ ਨੇ ਸਮੁੱਚੀ ਕਾਂਗਰਸ ਹਾਈ ਕਮਾਂਡ ਅਤੇ ਸੰਸਦ ਮੈਂਬਰ ਰਾਜਾ ਵੜਿੰਗ ਵਲੋਂ ਪਾਰਟੀ ਵਿਚ ਦਿੱਤੇ ਗਏ ਅਹੁਦੇ ਦੀ ਤਨਦੇਹੀ ਅਤੇ ਇਮਾਨਦਾਰੀ ਨਾਲ ਵਰਤੋਂ ਕਰਕੇ ਲੋਕਾਂ ਦੀ ਸੇਵਾ ਕਰਨਗੇ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ ਘਰ ਪਹੁੰਚਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡਣਗੇ l