19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਪਿੰਡ ਥਰੀਕੇ ਸਥਿਤ ਸੇਵਾ ਕੇਂਦਰ ਦੇ ਚੋਰਾਂ ਵਲੋਂ ਤੋੜੇ ਗਏ ਸ਼ੀਸ਼ੇ। ਤ ਸਵੀਰ-ਮਨਜੀਤ ਸਿੰਘ ਦੁੱਗਰੀ ਥਾਣਾ ਸਦਰ ਅਧੀਨ ਇਲਾਕਿਆਂ ’ ਚ ਚੋਰੀਆਂ ਦੀ ਭਰਮਾਰ , ਚੋਰਾਂ ਨੇ ਸੇਵਾ ਕੇਂਦਰ ਦੇ ਸ਼ੀਸ਼ੇ ਤੋੜੇ

ਇਯਾਲੀ/ਥਰੀਕੇ, 19 ਨਵੰਬਰ (ਮਨਜੀਤ ਸਿੰਘ ਦੁੱਗਰੀ)- ਲੁਧਿਆਣਾ ਦੇ ਥਾਣਾ ਸਦਰ ਅਧੀਨ ਆਉਂਦੇ ਇਲਾਕਿਆਂ ਵਿਚ ਚੋਰੀ ਦੀਆਂ ਵਾਰਦਾਤਾਂ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ। ਚੋਰਾਂ ਦੇ ਹੌਂਸਲੇ ਇਸ ਕਦਰ ਬੁਲੰਦ ਦਿਖਾਈ ਦੇ ਰਹੇ ਹਨ ਕਿ ਹੁਣ ਸਰਕਾਰੀ ਅਦਾਰੇ ਵੀ ਉਨ੍ਹਾਂ ਦੇ ਨਿਸ਼ਾਨੇ ‘ਤੇ ਆਉਣ ਲੱਗੇ ਹਨ।

Ad Position 21
No active advertisement
ਅਜੀਤ ਡੈਸਕ 20-11-2026
ਇਯਾਲੀ/ਥਰੀਕੇ, 19 ਨਵੰਬਰ (ਮਨਜੀਤ ਸਿੰਘ ਦੁੱਗਰੀ)- ਲੁਧਿਆਣਾ ਦੇ ਥਾਣਾ ਸਦਰ ਅਧੀਨ ਆਉਂਦੇ ਇਲਾਕਿਆਂ ਵਿਚ ਚੋਰੀ ਦੀਆਂ ਵਾਰਦਾਤਾਂ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ। ਚੋਰਾਂ ਦੇ ਹੌਂਸਲੇ ਇਸ ਕਦਰ ਬੁਲੰਦ ਦਿਖਾਈ ਦੇ ਰਹੇ ਹਨ ਕਿ ਹੁਣ ਸਰਕਾਰੀ ਅਦਾਰੇ ਵੀ ਉਨ੍ਹਾਂ ਦੇ ਨਿਸ਼ਾਨੇ ‘ਤੇ ਆਉਣ ਲੱਗੇ ਹਨ। ਅਜਿਹੀ ਹੀ ਇਕ ਘਟਨਾ ਲੰਘੀ ਰਾਤ ਪਿੰਡ ਥਰੀਕੇ ਸਥਿਤ ਸੇਵਾ ਕੇਂਦਰ ਵਿਚ ਸਾਹਮਣੇ ਆਈ, ਜਿੱਥੇ ਚੋਰਾਂ ਨੇ ਕੇਂਦਰ ਦੇ ਸ਼ੀਸ਼ੇ ਤੋੜ ਕੇ ਅੰਦਰ ਦਾਖਲ ਹੋਣ ਦੀ ਕੋਸ਼ਿਸ਼ ਕੀਤੀ। ਹਾਲਾਂਕਿ ਚੋਰ ਆਪਣੇ ਮਨਸੂਬਿਆਂ ਵਿਚ ਕਾਮਯਾਬ ਨਹੀਂ ਹੋ ਸਕੇ ਅਤੇ ਚੋਰੀ ਦੀ ਵਾਰਦਾਤ ਹੋਣ ਤੋਂ ਬਚਾਅ ਹੋ ਗਿਆ। ਇਸ ਸਬੰਧੀ ਪਿੰਡ ਵਾਸੀਆਂ ਨੇ ਦੱਸਿਆ ਕਿ ਇਲਾਕੇ ਵਿਚ ਪਹਿਲਾਂ ਹੀ ਚੋਰੀਆਂ ਦੀਆਂ ਵਾਰਦਾਤਾਂ ਲਗਾਤਾਰ ਵਧ ਰਹੀਆਂ ਹਨ। ਚੋਰਾਂ ਅਤੇ ਨਸ਼ੇ ਦੇ ਆਦੀ ਵਿਅਕਤੀਆਂ ਵਲੋਂ ਬੇਖੌਫ਼ ਹੋ ਕੇ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ, ਜਿਸ ਕਾਰਨ ਲੋਕਾਂ ਨੂੰ ਆਪਣੇ ਘਰਾਂ, ਦੁਕਾਨਾਂ ਅਤੇ ਹੋਰ ਜਾਇਦਾਦ ਦੀ ਸੁਰੱਖਿਆ ਨੂੰ ਲੈ ਕੇ ਚਿੰਤਾ ਸਤਾਉਣ ਲੱਗੀ ਹੈ। ਪਿੰਡ ਵਾਸੀਆਂ ਨੇ ਪੁਲਿਸ ਦੇ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਚੋਰੀ ਦੀਆਂ ਵਾਰਦਾਤਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਇਲਾਕੇ ਵਿਚ ਰਾਤ ਸਮੇਂ ਗਸ਼ਤ ਤੇਜ਼ ਕੀਤੀ ਜਾਵੇ ਅਤੇ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦੇਣ ਵਾਲੇ ਸ਼ਰਾਰਤੀ ਅਨਸਰਾਂ ਦੀ ਪਛਾਣ ਕਰਕੇ ਉਨ੍ਹਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ, ਤਾਂ ਜੋ ਲੋਕਾਂ ਵਿਚ ਪੈਦਾ ਹੋ ਰਿਹਾ ਅਸੁਰੱਖਿਆ ਦਾ ਮਾਹੌਲ ਖ਼ਤਮ ਹੋ ਸਕੇ।
Ad Position 22
No active advertisement
ਪਿਛਲੀ ਖ਼ਬਰ ਮਾਮੂਲੀ ਸੜਕ ਹਾਦਸੇ ਤੋਂ ਬਾਅਦ ਕਾਰ ਸਵਾਰਾਂ ਵਲੋਂ ਚਲਾਈਆਂ ਗੋਲੀਆਂ ’ ਚ ਕਾਰੋਬਾਰੀ ਜ਼ਖ਼ਮੀ ਅਗਲੀ ਖ਼ਬਰ ਵਿਧਾਇਕ ਬੱਗਾ ਵਲੋਂ ਹਲਕਾ ਉੱਤਰੀ ਦੇ ਵਾਰਡ ਨੰਬਰ-66 ਵਿਖੇ ਸੜਕਾਂ ਦੇ ਨਿਰਮਾਣ ਕਾਰਜਾਂ ਦਾ ਉਦਘਾਟਨ
Ad Position 24