ਮਾਮੂਲੀ ਸੜਕ ਹਾਦਸੇ ਤੋਂ ਬਾਅਦ ਕਾਰ ਸਵਾਰਾਂ ਵਲੋਂ ਚਲਾਈਆਂ ਗੋਲੀਆਂ ’ ਚ ਕਾਰੋਬਾਰੀ ਜ਼ਖ਼ਮੀ
ਲੁਧਿਆਣਾ 19 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਫਿਰੋਜ਼ਪੁਰ ਸੜਕ ਸਥਿਤ ਵੇਰਕਾ ਮਿਲਕ ਪਲਾਂਟ ਦੇ ਬਾਹਰ ਦੇਰ ਰਾਤ ਮਾਮੂਲੀ ਸੜਕ ਹਾਦਸੇ ਤੋਂ ਬਾਅਦ ਕਾਰ ਸਵਾਰਾਂ ਵਲੋਂ ਚਲਾਈਆਂ ਗੋਲੀਆਂ ਵਿਚ ਇਕ ਕਾਰੋਬਾਰੀ ਜ਼ਖਮੀ ਹੋ ਗਿਆ । ਜਾਣਕਾਰੀ ਅਨੁਸਾਰ ਜ਼ਖਮੀ ਹੋਏ ਕਾਰੋਬਾਰੀ ਦੀ ਸ਼ਨਾਖਤ ਸ਼ਰਦ ਸੰਗੁੂ ਵਜੋਂ ਕੀਤੀ ਗਈ ਹੈ ਤੇ ਉਸ ਨੂੰ ਇਲਾਜ ਲਈ ਹਸਪਤਾਲ ਲਿਆਂਦਾ ਗਿਆ ਹੈ।
ਲੁਧਿਆਣਾ 19 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਫਿਰੋਜ਼ਪੁਰ ਸੜਕ ਸਥਿਤ ਵੇਰਕਾ ਮਿਲਕ ਪਲਾਂਟ ਦੇ ਬਾਹਰ ਦੇਰ ਰਾਤ ਮਾਮੂਲੀ ਸੜਕ ਹਾਦਸੇ ਤੋਂ ਬਾਅਦ ਕਾਰ ਸਵਾਰਾਂ ਵਲੋਂ ਚਲਾਈਆਂ ਗੋਲੀਆਂ ਵਿਚ ਇਕ ਕਾਰੋਬਾਰੀ ਜ਼ਖਮੀ ਹੋ ਗਿਆ । ਜਾਣਕਾਰੀ ਅਨੁਸਾਰ ਜ਼ਖਮੀ ਹੋਏ ਕਾਰੋਬਾਰੀ ਦੀ ਸ਼ਨਾਖਤ ਸ਼ਰਦ ਸੰਗੁੂ ਵਜੋਂ ਕੀਤੀ ਗਈ ਹੈ ਤੇ ਉਸ ਨੂੰ ਇਲਾਜ ਲਈ ਹਸਪਤਾਲ ਲਿਆਂਦਾ ਗਿਆ ਹੈ। ਘਟਨਾ ਦੇਰ ਰਾਤ ਉਸ ਵਕਤ ਵਾਪਰੀ ਜਦੋਂ ਸ਼ਰਦ ਸੱਗੂ ਆਪਣੀ ਕਾਰ ’ਤੇ ਵੇਰਕਾ ਮਿਲਕ ਪਲਾਂਟ ਨੇੜੇ ਜਾ ਰਿਹਾ ਸੀ ਕਿ ਉੱਥੇ ਉਸਦੀ ਕਾਰ ਦੀ ਟੱਕਰ ਦੂਸਰੀ ਕਾਰ ਨਾਲ ਹੋ ਗਈ। ਇਸ ਵਿਜ ਕੁਝ ਨੌਜਵਾਨ ਸਵਾਰ ਸਨ। ਇਨ੍ਹਾਂ ਨੌਜਵਾਨਾਂ ਵਿਚੋਂ ਇਕ ਨੌਜਵਾਨ ਕਾਰ ਤੋਂ ਬਾਹਰ ਆਇਆ ਤੇ ਉਸਨੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ, ਜਿਸ ਵਿੱਚੋਂ ਦੋ ਗੋਲੀਆਂ ਸ਼ਰਦ ਸੱਗੂ ਦੇ ਲੱਗੀਆਂ ਤੇ ਉਹ ਲਹੂ ਲੁਹਾਨ ਹੋਇਆ ਉਥੇ ਹੀ ਡਿੱਗ ਪਿਆ। ਸੜਕ ’ਤੇ ਜਾ ਰਹੇ ਕੁਝ ਲੋਕਾਂ ਨੇ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ। ਸੂਚਨਾ ਮਿਲਦੇ ਡੀ.ਸੀ.ਪੀ. ਆਲਮ ਵਿਜੇ ਸਿੰਘ ਤੇ ਹੋਰ ਉੱਚੇ ਅਧਿਕਾਰੀ ਮੌਕੇ ਤੇ ਪਹੁੰਚੇ ਜ਼ਖਮੀ ਹੋਏ ਕਾਰੋਬਾਰੀ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਸਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਘਟਨਾ ਕਾਰਨ ਸੜਕ ’ਤੇ ਭਗਦੜ ਮੱਚ ਗਈ ਤੇ ਕਈ ਲੋਕ ਆਪਣੀਆਂ ਕਾਰਾਂ ਸੜਕ ’ਤੇ ਛੱਡ ਕੇ ਚਲੇ ਗਏ। ਡੀ.ਸੀ.ਪੀ. ਨੇ ਦੱਸਿਆ ਕਿ ਪੁਲਿਸ ਵਲੋਂ ਉੱਥੇ ਨੇੜੇ ਲੱਗੇ ਸੀ.ਸੀ.ਟੀ.ਵੀ. ਕੈਮਰੇਆਂ ਦੀ ਫੁਟੇਜ ਚੈੱਕ ਕੀਤੀ ਜਾ ਰਹੀ ਹੈ ਤਾਂ ਜੋ ਫਰਾਰ ਹੋਏ ਕਾਰ ਸਵਾਰਾਂ ਦੀ ਸ਼ਨਾਖਤ ਕੀਤੀ ਜਾਵੇ। ਉਨ੍ਹਾਂ ਦਾਅਵਾ ਕੀਤਾ ਕਿ ਇਸ ਮਾਮਲੇ ਨੂੰ ਜਲਦ ਹੱਲ ਕਰ ਲਿਆ ਜਾਵੇਗਾ। ਸ਼ਹਿਰ ਦੀ ਭੀੜ ਵਾਲੀ ਸੜਕ ’ਤੇ ਚੱਲੀਆਂ ਗੋਲੀਆਂ ਕਰਨ ਇਲਾਕੇ ਵਿਚ ਡਰ ਤੇ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ।