ਪੰਜਾਬ ਦੇ ਸਨਅਤਕਾਰਾਂ ਤੇ ਕਾਰੋਬਾਰੀਆਂ ਦਾ ਸੂਬੇ ਦੇ ਵਿਕਾਸ ’ ਚ ਅਹਿਮ ਯੋਗਦਾਨ - ਐਡਵੋਕੇਟ ਸਿੱਧੂ
ਲੁਧਿਆਣਾ, 19 ਨਵੰਬਰ (ਭੁਪਿੰਦਰ ਸਿੰਘ ਬੈਂਸ)- ਮੋਹਾਲੀ ਵਿਖੇ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਦੀ ਅਗਵਾਈ ਹੇਠ ਕਰਵਾਈ ਗਈ ਇੰਡਸਟਰੀ ਮੀਟ ਨੂੰ ਪੰਜਾਬ ਭਰ ਦੇ ਸਨਅਤਕਾਰਾਂ ਤੇ ਕਾਰੋਬਾਰੀਆਂ ਵਲੋਂ ਭਰਵਾਂ ਹੁੰਗਾਰਾ ਮਿਲਿਆ। ਇਸ ਮੀਟਿੰਗ ਵਿਚ ਕੇਂਦਰੀ ਜਲ ਸ਼ਕਤੀ ਮੰਤਰੀ ਸੀ.
ਲੁਧਿਆਣਾ, 19 ਨਵੰਬਰ (ਭੁਪਿੰਦਰ ਸਿੰਘ ਬੈਂਸ)- ਮੋਹਾਲੀ ਵਿਖੇ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਦੀ ਅਗਵਾਈ ਹੇਠ ਕਰਵਾਈ ਗਈ ਇੰਡਸਟਰੀ ਮੀਟ ਨੂੰ ਪੰਜਾਬ ਭਰ ਦੇ ਸਨਅਤਕਾਰਾਂ ਤੇ ਕਾਰੋਬਾਰੀਆਂ ਵਲੋਂ ਭਰਵਾਂ ਹੁੰਗਾਰਾ ਮਿਲਿਆ। ਇਸ ਮੀਟਿੰਗ ਵਿਚ ਕੇਂਦਰੀ ਜਲ ਸ਼ਕਤੀ ਮੰਤਰੀ ਸੀ. ਆਰ. ਪਾਟਿਲ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਮੀਟ ਵਿਚ ਲੁਧਿਆਣਾ ਤੋਂ ਵੀ ਵੱਡੀ ਗਿਣਤੀ ’ਚ ਸਨਅਤਕਾਰ ਅਤੇ ਕਾਰੋਬਾਰੀਆਂ ਨੇ ਸ਼ਮੂਲੀਅਤ ਕੀਤੀ। ਸੀਨੀਅਰ ਭਾਜਪਾ ਆਗੂ ਐਡਵੋਕੇਟ ਬਿਕਰਮ ਸਿੰਘ ਸਿੱਧੂ ਨੇ ਮੀਟ ਨੂੰ ਪੰਜਾਬ ਦੇ ਸਨਅਤੀ ਵਿਕਾਸ ਲਈ ਇਕ ਅਹਿਮ ਉਪਰਾਲਾ ਦੱਸਦਿਆਂ ਕਿਹਾ ਕਿ ਸਨਅਤਕਾਰਾਂ ਅਤੇ ਕਾਰੋਬਾਰੀ ਸੂਬੇ ਦੀ ਆਰਥਿਕ ਤਰੱਕੀ ਵਿਚ ਵੱਡੀ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਕਿਹਾ ਕਿ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਦੀ ਅਗਵਾਈ ਹੇਠ ਸਨਅਤੀ ਵਰਗ ਨੂੰ ਆਪਣੀਆਂ ਸਮੱਸਿਆਵਾਂ ਅਤੇ ਸੁਝਾਅ ਕੇਂਦਰ ਸਰਕਾਰ ਤਕ ਪਹੁੰਚਾਉਣ ਲਈ ਇਕ ਮੰਚ ਮਿਲਿਆ ਹੈ। ਉਨ੍ਹਾਂ ਉਮੀਦ ਜਤਾਈ ਕਿ ਕੇਂਦਰ ਸਰਕਾਰ ਦੇ ਸਹਿਯੋਗ ਨਾਲ ਪੰਜਾਬ ਵਿਚ ਨਿਵੇਸ਼, ਸਨਅਤੀ ਵਿਕਾਸ ਅਤੇ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣਗੇ। ਇਸ ਮੌਕੇ ਰਾਜ ਸਭਾ ਮੈਂਬਰ ਰਜਿੰਦਰ ਗੁਪਤਾ, ਅਸ਼ੋਕ ਮਿੱਤਲ ਤੋ ਇਲਾਵਾ ਰਿਸ਼ਮਜੀਤ ਸਿੰਘ ਗਾਬਾ, ਰਮਨਦੀਪ ਸਿੰਘ ਸੋਢੀ, ਕਰਨ ਅਰੋੜਾ ਆਦਿ ਮੌਜੂਦ ਸਨ।