20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਤਿੰਨ ਰੋਜ਼ਾ ਸਮਾਗਮ ਕੱਲ੍ਹ ਤੋਂ

ਲੁਧਿਆਣਾ, 20 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪੁਰਾਣੀ ਸਬਜ਼ੀ ਮੰਡੀ ਵਿਖੇ ਧੰਨ-ਧੰਨ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਿੰਨ ਰੋਜ਼ਾ ਗੁਰਮਤਿ ਸਮਾਗਮ 22 ਤੋਂ 24 ਨਵੰਬਰ ਤੱਕ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਅਜੀਤ ਸਿੰਘ ਨੇ ਦੱਸਿਆ ਕਿ ਸਮਾਗਮਾਂ ਦੌਰਾਨ ਭਾਈ ਸਿਮਰਨਦੀਪ ਸਿੰਘ ਹਜ਼ੂਰੀ ਰਾਗੀ ਜਥਾ ਸ੍ਰੀ ਕੇਸਗੜ੍ਹ ਸਾਹਿਬ, ਭਾਈ ਗੁਰਦੇਵ ਸਿੰਘ ਪਟਿਆਲਾ, ਗਿਆਨੀ ਹਰਜੀਤ ਸਿੰਘ ਲੁਧਿਆਣਾ, ਭਾਈ ਸਤਿੰਦਰਪਾਲ ਸਿੰਘ ਅਖੰਡ ਕੀਰਤਨੀ ਜਥਾ, ਭਾਈ ਹਰਪ੍ਰੀਤ ਸਿੰਘ ਖ਼ਾਲਸਾ ਲੁਧਿਆਣਾ, ਭਾਈ ਰਾਜਵਿੰਦਰ ਸਿੰਘ ਲੁਧਿਆਣਾ, ਗਿਆਨੀ ਪਰਮਜੀਤ ਸਿੰਘ ਤੇ ਭਾਈ ਬਚਿੱਤਰ ਸਿੰਘ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ।

Ad Position 21
No active advertisement
ਅਜੀਤ ਡੈਸਕ 21-11-2026
ਲੁਧਿਆਣਾ, 20 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪੁਰਾਣੀ ਸਬਜ਼ੀ ਮੰਡੀ ਵਿਖੇ ਧੰਨ-ਧੰਨ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਿੰਨ ਰੋਜ਼ਾ ਗੁਰਮਤਿ ਸਮਾਗਮ 22 ਤੋਂ 24 ਨਵੰਬਰ ਤੱਕ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਅਜੀਤ ਸਿੰਘ ਨੇ ਦੱਸਿਆ ਕਿ ਸਮਾਗਮਾਂ ਦੌਰਾਨ ਭਾਈ ਸਿਮਰਨਦੀਪ ਸਿੰਘ ਹਜ਼ੂਰੀ ਰਾਗੀ ਜਥਾ ਸ੍ਰੀ ਕੇਸਗੜ੍ਹ ਸਾਹਿਬ, ਭਾਈ ਗੁਰਦੇਵ ਸਿੰਘ ਪਟਿਆਲਾ, ਗਿਆਨੀ ਹਰਜੀਤ ਸਿੰਘ ਲੁਧਿਆਣਾ, ਭਾਈ ਸਤਿੰਦਰਪਾਲ ਸਿੰਘ ਅਖੰਡ ਕੀਰਤਨੀ ਜਥਾ, ਭਾਈ ਹਰਪ੍ਰੀਤ ਸਿੰਘ ਖ਼ਾਲਸਾ ਲੁਧਿਆਣਾ, ਭਾਈ ਰਾਜਵਿੰਦਰ ਸਿੰਘ ਲੁਧਿਆਣਾ, ਗਿਆਨੀ ਪਰਮਜੀਤ ਸਿੰਘ ਤੇ ਭਾਈ ਬਚਿੱਤਰ ਸਿੰਘ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ। ਉਨ੍ਹਾਂ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਦੀ ਕਥਾ 24 ਨਵੰਬਰ ਦਿਨ ਮੰਗਲਵਾਰ ਨੂੰ ਗੁਰਪੁਰਬ ਵਾਲੇ ਦਿਨ ਪੰਥ ਪ੍ਰਸਿੱਧ ਵਿਦਵਾਨ ਗਿਆਨੀ ਹਰਜੀਤ ਸਿੰਘ ਰਾਤ 11.30 ਤੋਂ 12.00 ਵਜੇ ਤੱਕ ਕਰਨਗੇ।
Ad Position 22
No active advertisement
ਪਿਛਲੀ ਖ਼ਬਰ ਤਾਜਪੁਰ ਰੋਡ ਦੀ ਡਾਇੰਗ ਯੂਨਿਟ ’ ਚ ਪਾਬੰਦੀਸ਼ੁਦਾ ਪੋਲਟਰੀ ਵੇਸਟ ਦੀ ਵਰਤੋਂ ਫੜੀ ਅਗਲੀ ਖ਼ਬਰ ਵੈਟਰਨਰੀ ਯੂਨੀਵਰਸਿਟੀ ਦੇ ਅਧਿਆਪਕਾਂ ਦੀ ਅਗਵਾਈ ਵਾਲੇ ਪਹਿਲੇ ਸਟਾਰਟਅੱਪ ਨੇ ਇਨਕਿਊਬੇਸ਼ਨ ਸਮਝੌਤੇ ’ ਤੇ ਦਸਤਖ਼ਤ ਕੀਤੇ
Ad Position 24