20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਪਰਮਿੰਦਰ ਸਿੰਘ ਆਹੂਜਾ ਲੁਧਿਆਣਾ, 20 ਨਵੰਬਰ-ਸ਼ਹਿਰ ਦੇ ਕੇਂਦਰੀ ਅਸਥਾਨ ਗੁਰਦੁਆਰਾ ਸ੍ਰੀ ਗੁਰੂ ਕਲਗ਼ੀਧਰ ਸਿੰਘ ਸਭਾ ਵਲੋਂ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ’ਚ ਨਗਰ ਕੀਰਤਨ ਸਜਾਇਆ ਗਿਆ, ਜਿਸ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਾਮਿਲ ਹੋ ਕੇ ਹਾਜ਼ਰੀ ਭਰੀ ਅਤੇ ਸਤਿਨਾਮ ਵਾਹਿਗੁਰੂ ਦਾ ਜਾਪ ਕਰਦੀਆਂ ਹੋਈਆਂ ਨਾਲ-ਨਾਲ ਚੱਲ ਰਹੀਆਂ ਸਨ। ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਆਰੰਭ ਹੋ ਕੇ ਜੇਲ੍ਹ ਰੋਡ, ਬੈਰਿੰਗ ਮਾਰਕੀਟ, ਘੰਟਾ ਘਰ ਚੌਕ, ਚੌੜਾ ਬਾਜ਼ਾਰ, ਗਿਰਜਾ ਘਰ ਚੌਕ, ਚੌੜੀ ਸੜਕ, ਡਵੀਜ਼ਨ ਨੰਬਰ 3, ਬਾਬਾ ਥਾਨ ਸਿੰਘ ਚੌਕ, ਗੁਰਦੁਆਰਾ ਛੇਵੀਂ ਪਾਤਸ਼ਾਹੀ, ਸੀ.

Ad Position 21
No active advertisement
ਗੁਰਦੁਆਰਾ ਸ੍ਰੀ ਗੁਰੂ ਕਲਗ਼ੀਧਰ ਸਿੰਘ ਸਭਾ ਵਲੋਂ ਸਜਾਏ ਨਗਰ ਕੀਰਤਨ ’ਚ ਖ਼ਾਲਸਾਈ ਬਾਣੇ ਵਿਚ ਸਜੇ ਨੌਜਵਾਨ ਗਤਕੇ ਦੇ ਜੌਹਰ ਦਿਖਾਉਂਦੇ ਹੋਏ। ਤਸਵੀਰ-ਸੇਵਕ ਸਿੰਘ ਨਗਰ ਕੀਰਤਨ ਦੌਰਾਨ ਚੌੜਾ ਬਾਜ਼ਾਰ ਵਿਖੇ ਨਗਰ ਕੀਰਤਨ ਦਾ ਸਵਾਗਤ ਕਰਨ ਸਮੇਂ ਮੁੱਖ ਸੇਵਾਦਾਰ ਗੁਰਮੀਤ ਸਿੰਘ ਦਾ ਸਨਮਾਨ ਕਰਦੇ ਦੁਕਾਨਦਾਰ ਜਥੇਬੰਦੀ ਦੇ ਆਗੂ ਗੁਰਚਰਨ ਸਿੰਘ ਚੰਨ ਤੇ ਹੋਰ। ਤਸਵੀਰ-ਸੇਵਕ ਸਿੰਘ ਨਗਰ ਕੀਰਤਨ ਦਾ ਗੁਰਦੁਆਰਾ ਚੇਤ ਰਾਮ, ਫ਼ੀਲਡ ਗੰਜ ਵਿਖੇ ਪਹੁੰਚਣ ’ਤੇ ਸਵਾਗਤ ਕਰਨ ਸਮੇਂ ਸਨਮਾਨਿਤ ਸ਼ਖ਼ਸੀਅਤਾਂ ਨਾਲ ਗੁਰਦੁਆਰਾ ਚੇਅਰਮੈਨ ਐਡਵੋਕੇਟ ਗਗਨਪ੍ਰੀਤ ਸਿੰਘ ਤੇ ਹੋਰ। ਤਸਵੀਰ-ਸੇਵਕ ਸਿੰਘ 21-11-2026
ਪਰਮਿੰਦਰ ਸਿੰਘ ਆਹੂਜਾ
ਲੁਧਿਆਣਾ, 20 ਨਵੰਬਰ-ਸ਼ਹਿਰ ਦੇ ਕੇਂਦਰੀ ਅਸਥਾਨ ਗੁਰਦੁਆਰਾ ਸ੍ਰੀ ਗੁਰੂ ਕਲਗ਼ੀਧਰ ਸਿੰਘ ਸਭਾ ਵਲੋਂ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ’ਚ ਨਗਰ ਕੀਰਤਨ ਸਜਾਇਆ ਗਿਆ, ਜਿਸ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਾਮਿਲ ਹੋ ਕੇ ਹਾਜ਼ਰੀ ਭਰੀ ਅਤੇ ਸਤਿਨਾਮ ਵਾਹਿਗੁਰੂ ਦਾ ਜਾਪ ਕਰਦੀਆਂ ਹੋਈਆਂ ਨਾਲ-ਨਾਲ ਚੱਲ ਰਹੀਆਂ ਸਨ। ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਆਰੰਭ ਹੋ ਕੇ ਜੇਲ੍ਹ ਰੋਡ, ਬੈਰਿੰਗ ਮਾਰਕੀਟ, ਘੰਟਾ ਘਰ ਚੌਕ, ਚੌੜਾ ਬਾਜ਼ਾਰ, ਗਿਰਜਾ ਘਰ ਚੌਕ, ਚੌੜੀ ਸੜਕ, ਡਵੀਜ਼ਨ ਨੰਬਰ 3, ਬਾਬਾ ਥਾਨ ਸਿੰਘ ਚੌਕ, ਗੁਰਦੁਆਰਾ ਛੇਵੀਂ ਪਾਤਸ਼ਾਹੀ, ਸੀ.ਐ.ਸੀ. ਚੌਕ, ਖੁੱਡ ਮੁਹੱਲਾ, ਪੁਰਾਣਾ ਸਿਵਲ ਹਸਪਤਾਲ, ਬਰਾਊਨ ਰੋਡ ਤੋਂ ਹੁੰਦਾ ਹੋਇਆ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਇਆ। ਨਗਰ ਕੀਰਤਨ ਵਿਚ ਧਾਰਮਿਕ ਜਥੇਬੰਦੀਆਂ, ਇਸਤਰੀ ਸਤਿਸੰਗ ਸਭਾਵਾਂ, ਸਿਆਸੀ ਪਾਰਟੀਆਂ ਦੇ ਆਗੂ, ਗੁਰੂ ਕੀ ਲਾਡਲੀ ਫ਼ੌਜ, ਗੱਤਕਾ ਪਾਰਟੀਆਂ, ਸਕੂਲੀ ਬੱਚਿਆਂ ਆਦਿ ਨੇ ਵਿਸ਼ੇਸ਼ ਤੌਰ ’ਤੇ ਹਾਜ਼ਰੀਆਂ ਭਰੀਆਂ। ਸੰਗਤਾਂ ਵਲੋਂ ਨਗਰ ਕੀਰਤਨ ਵਿਚ ਫੁੱਲਾਂ ਵਾਲੀ ਪਾਲਕੀ ’ਚ ਸੁਸ਼ੋਭਿਤ ਧੰਨ-ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ’ਤੇ ਫੁੱਲਾਂ ਦੀ ਵਰਖਾ ਕਰਕੇ ਥਾਂ-ਥਾਂ ’ਤੇ ਭਰਵਾਂ ਸਵਾਗਤ ਕੀਤਾ ਗਿਆ। ਨਗਰ ਕੀਰਤਨ ਵਿਚ ਜਿੱਥੇ ਸੰਗਤਾਂ ਝਾੜੂ ਲਗਾਉਣ ਦੀ ਸੇਵਾ ਕਰ ਰਹੀਆਂ ਸਨ, ਉਥੇ ਹੀ ਸੰਗਤਾਂ ਲਈ ਧਾਰਮਿਕ, ਸਮਾਜ ਸੇਵੀ ਜਥੇਬੰਦੀਆਂ ਅਤੇ ਦੁਕਾਨਦਾਰਾਂ ਵਲੋਂ ਅਨੇਕਾਂ ਤਰ੍ਹਾਂ ਦੇ ਲੰਗਰ ਵੀ ਲਗਾਏ ਹੋਏ ਸਨ। ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਗੁਰਮੀਤ ਸਿੰਘ ਅਤੇ ਜਨਰਲ ਸਕੱਤਰ ਜਰਨੈਲ ਸਿੰਘ ਨੇ ਨਗਰ ਕੀਰਤਨ ’ਚ ਸ਼ਾਮਿਲ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਸੇਵਾ ਕਰਨ ਵਾਲਿਆਂ ਨੂੰ ਸਿਰੋਪਾਉ ਭੇਟ ਕਰਕੇ ਜਿੱਥੇ ਸਨਮਾਨਿਤ ਕੀਤਾ ਉਥੇ ਸ਼ਾਮਿਲ ਸੰਗਤਾਂ ਦਾ ਧੰਨਵਾਦ ਵੀ ਕੀਤਾ। ਨਗਰ ਕੀਰਤਨ ‘ਚ ਸਾਬਕਾ ਮਹੇਸ਼ਇੰਦਰ ਸਿੰਘ ਗਰੇਵਾਲ, ਸਾਬਕਾ ਮੰਤਰੀ ਜਥੇਦਾਰ ਹੀਰਾ ਸਿੰਘ ਗਾਬੜੀਆ, ਸਾਬਕਾ ਵਿਧਾਇਕ ਰਣਜੀਤ ਸਿੰਘ ਢਿੱਲੋਂ, ਵਿਧਾਇਕ ਮਦਨ ਲਾਲ ਬੱਗਾ, ਸਾਬਕਾ ਵਿਧਾਇਕ ਸੁਰਿੰਦਰ ਡਾਵਰ, ਬਾਬਾ ਅਜੀਤ ਸਿੰਘ, ਭੁਪਿੰਦਰ ਸਿੰਘ ਭਿੰਦਾ, ਗੁਰਦੇਵ ਸ਼ਰਮਾ ਦੇਬੀ, ਸਰਬਜੀਤ ਸਿੰਘ ਮਿੱਢਾ, ਹੈਪੀ ਕਾਲੜਾ, ਅਮਰਜੀਤ ਸਿੰਘ ਬਹਿਲ, ਦਲਵਿੰਦਰ ਸਿੰਘ ਆਸ਼ੂ, ਹਰਪਾਲ ਸਿੰਘ ਕੋਹਲੀ, ਜਸਵਿੰਦਰ ਸਿੰਘ ਸਿੱਬਲ, ਪਰਮਜੀਤ ਸਿੰਘ ਖ਼ਾਲਸਾ, ਦਰਸ਼ਨ ਸਿੰਘ ਦਰਸ਼ੀ, ਦਰਸ਼ਨ ਸਿੰਘ ਰਾਜੂ, ਤਰਨਜੀਤ ਸਿੰਘ (ਦਸ਼ਮੇਸ਼ ਪੰਪ), ਦਲਵਿੰਦਰਪਾਲ ਸਿੰਘ, ਰਮਨਦੀਪ ਸਿੰਘ, ਸੰਦੀਪ ਸਿੰਘ, ਭੁਪਿੰਦਰ ਸਿੰਘ ਧਵਨ, ਮਹਿੰਦਰਪਾਲ ਸਿੰਘ, ਹਰਮਿੰਦਰ ਸਿੰਘ ਬਿੱਟੂ, ਜਸਬੀਰ ਸਿੰਘ ਦੂਆ, ਗੁਰਚਰਨ ਸਿੰਘ ਚੰਨ, ਭੁਪਿੰਦਰ ਸਿੰਘ ਧਵਨ, ਮਹਿੰਦਰਪਾਲ ਸਿੰਘ ਧਵਨ, ਹਰਪ੍ਰੀਤ ਸਿੰਘ ਡੰਗ, ਜਸਬੀਰ ਸਿੰਘ ਦੂਆ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ। ਨਗਰ ਕੀਰਤਨ ਦਾ ਗੁਰਦੁਆਰਾ ਭਗਤ ਚੇਤ ਰਾਮ ਫ਼ੀਲਡ ਗੰਜ ਵਿਖੇ ਸਵਾਗਤ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਗੁਰਦੁਆਰਾ ਕਲਗ਼ੀਧਰ ਸਿੰਘ ਸਭਾ ਤੋਂ ਪੰਜਾਂ ਪਿਆਰਿਆਂ ਦੀ ਅਗਵਾਈ ਹੇਠ ਅਤੇ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸਜਾਏ ਨਗਰ ਕੀਰਤਨ ਦਾ ਗੁਰਦੁਆਰਾ ਚੇਤ ਰਾਮ, ਫ਼ੀਲਡ ਗੰਜ ਵਿਖੇ ਪਹੁੰਚਣ ‘ਤੇ ਸ਼ਾਨਦਾਰ ਸਵਾਗਤ ਕੀਤਾ ਗਿਆ। ਇਸ ਦੌਰਾਨ ਸਮੁੱਚੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਨਗਰ ਕੀਰਤਨ ਵਿਚ ਸ਼ਾਮਿਲ ਸੰਗਤਾਂ ਲਈ ਲੰਗਰ ਲਗਾਇਆ ਗਿਆ ਅਤੇ ਪੰਜਾਂ ਪਿਆਰਿਆਂ ਨੂੰ ਸਿਰੋਪਾਓ ਦੀ ਬਖਸ਼ਿਸ਼ ਕੀਤੀ। ਇਸ ਮੌਕੇ ਸਮੁੱਚੀ ਕਮੇਟੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਨਤਮਸਤਕ ਹੋਈ ਅਤੇ ਗੁਰਦੁਆਰਾ ਕਲਗ਼ੀਧਰ ਸਿੰਘ ਸਭਾ ਦੇ ਮੁੱਖ ਸੇਵਾਦਾਰ ਗੁਰਮੀਤ ਸਿੰਘ, ਜਰਨਲ ਸਕੱਤਰ ਜਰਨੈਲ ਸਿੰਘ, ਦਰਸ਼ਨ ਸਿੰਘ ਰਾਜੂ, ਚਰਨਜੀਤ ਸਿੰਘ ਨੂੰ ਸਿਰੋਪਾਓ ਦੀ ਬਖਸ਼ਿਸ਼ ਕੀਤੀ ਗਈ। ਇਸ ਮੌਕੇ ਹਾਜ਼ਰ ਗੁਰਦੁਆਰਾ ਚੇਅਰਮੈਨ ਐਡਵੋਕੇਟ ਗਗਨਪ੍ਰੀਤ ਸਿੰਘ, ਹੈੱਡ ਗ੍ਰੰਥੀ ਭਾਈ ਅਨੂਪ ਸਿੰਘ, ਪ੍ਰਧਾਨ ਦਵਿੰਦਰ ਸਿੰਘ ਕਾਲਾ, ਐਡਵੋਕੇਟ ਰਾਮ ਰਤਨ ਸਿੰਘ, ਜਗਜੀਤ ਸਿੰਘ ਹੈਪੀ, ਜਸਬੀਰ ਸਿੰਘ ਦੂਆ, ਐਡਵੋਕੇਟ ਚਰਨਪ੍ਰੀਤ ਸਿੰਘ, ਭੁਪਿੰਦਰ ਪਾਲ ਸਿੰਘ ਧਵਨ ਮੀਤ ਪ੍ਰਧਾਨ, ਰਛਪਾਲ ਸਿੰਘ, ਚਰਨਜੀਤ ਸਿੰਘ, ਦਰਸ਼ਨ ਸਿੰਘ (ਦਰਸ਼ੀ), ਸੰਤੋਖ ਸਿੰਘ ਮੀਤ ਪ੍ਰਧਾਨ, ਹਰਸ਼ਰਨ ਸਿੰਘ, ਹਰਕੀਰਤ ਸਿੰਘ, ਸੁਰਜੀਤ ਸਿੰਘ, ਰਮਨਦੀਪ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ 95 ਲੱਖ ਰੁਪਏ ਦੀ ਲਾਗਤ ਨਾਲ ਬਣਾਈ ਜਾਵੇਗੀ ਨਹਿਰ ਨਾਲ ਲੱਗਦੀ ਹੇਠਲੀ ਸੜਕ-ਡਿਪਟੀ ਮੇਅਰ ਪ੍ਰਿੰਸ ਜੌਹਰ ਅਗਲੀ ਖ਼ਬਰ ਤਾਜਪੁਰ ਰੋਡ ਦੀ ਡਾਇੰਗ ਯੂਨਿਟ ’ ਚ ਪਾਬੰਦੀਸ਼ੁਦਾ ਪੋਲਟਰੀ ਵੇਸਟ ਦੀ ਵਰਤੋਂ ਫੜੀ
Ad Position 24