20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

95 ਲੱਖ ਰੁਪਏ ਦੀ ਲਾਗਤ ਨਾਲ ਬਣਾਈ ਜਾਵੇਗੀ ਨਹਿਰ ਨਾਲ ਲੱਗਦੀ ਹੇਠਲੀ ਸੜਕ-ਡਿਪਟੀ ਮੇਅਰ ਪ੍ਰਿੰਸ ਜੌਹਰ

ਨਹਿਰ ਨਾਲ ਲੱਗਦੀ ਹੇਠਲੀ ਸੜਕ (ਸਬ ਵੇਅ) ਦੀ ਖਸਤਾ ਹਾਲਤ ਸਬੰਧੀ ਬੋਲਦਿਆਂ ਡਿਪਟੀ ਮੇਅਰ ਪ੍ਰਿੰਸ ਜੌਹਰ ਨੇ ਕਿਹਾ ਕਿ ਉਕਤ ਸੜਕ 95 ਲੱਖ ਰੁਪਏ ਦੀ ਲਾਗਤ ਨਾਲ ਆਰ. ਐੱਮ.

Ad Position 21
No active advertisement
ਅਜੀਤ ਡੈਸਕ 21-11-2026
ਨਹਿਰ ਨਾਲ ਲੱਗਦੀ ਹੇਠਲੀ ਸੜਕ (ਸਬ ਵੇਅ) ਦੀ ਖਸਤਾ ਹਾਲਤ ਸਬੰਧੀ ਬੋਲਦਿਆਂ ਡਿਪਟੀ ਮੇਅਰ ਪ੍ਰਿੰਸ ਜੌਹਰ ਨੇ ਕਿਹਾ ਕਿ ਉਕਤ ਸੜਕ 95 ਲੱਖ ਰੁਪਏ ਦੀ ਲਾਗਤ ਨਾਲ ਆਰ.ਐੱਮ.ਸੀ. (ਰੈਡੀ ਮਿਕਸ ਕੰਕਰੀਟ) ਵਾਲੀ ਬਣਾਉਣ ਸਬੰਧੀ ਵਰਕ ਆਰਡਰ ਜਾਰੀ ਹੋ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਇਹ ਸੜਕ ਪਹਿਲਾਂ ਇਸ ਕਰਕੇ ਨਹੀਂ ਬਣਾਈ ਜਾ ਸਕੀ, ਕਿਉਂਕਿ ਗਿੱਲ ਰੋਡ ਬੰਦ ਹੋਣ ਕਾਰਨ ਇਸ ਪਾਸੇ ਆਵਾਜਾਈ ਦਾ ਬਹੁਤ ਜ਼ਿਆਦਾ ਦਬਾਅ ਸੀ, ਜਿਸ ਕਾਰਨ ਕੰਮ ਸ਼ੁਰੂ ਕਰਨਾ ਸੰਭਵ ਨਹੀਂ ਹੋ ਸਕਿਆ, ਜਦਕਿ ਨਹਿਰ ਕਿਨਾਰੇ ਵਾਲੀ ਸੜਕ ‘ਤੇ ਪੀਣ ਵਾਲੇ ਪਾਣੀ ਦੀਆਂ ਪਾਈਪਾਂ ਪਾਉਣ ਦਾ ਕੰਮ ਚੱਲ ਰਿਹਾ ਹੋਣ ਕਾਰਨ ਸੜਕ ਦੀ ਉਸਾਰੀ ਸ਼ੁਰੂ ਨਹੀਂ ਹੋ ਸਕੀ। ਡਿਪਟੀ ਮੇਅਰ ਪ੍ਰਿੰਸ ਜੌਹਰ ਨੇ ਕਿਹਾ ਕਿ ਉਨ੍ਹਾਂ ਦੇ ਨਿੱਜੀ ਕੋਟੇ ਵਿਚੋਂ 95 ਲੱਖ ਰੁਪਏ ਦੀ ਲਾਗਤ ਨਾਲ ਇਸ ਸੜਕ ਨੂੰ ਆਰ.ਐੱਮ.ਸੀ. ਤਕਨੀਕ ਨਾਲ ਬਣਾਉਣ ਲਈ ਰਾਸ਼ੀ ਮਨਜ਼ੂਰ ਕੀਤੀ ਗਈ ਹੈ ਅਤੇ ਬਹੁਤ ਜਲਦੀ ਇਸ ਸੜਕ ਨੂੰ ਵਧੀਆ ਢੰਗ ਨਾਲ ਤਿਆਰ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਜਦੋਂ ਤੱਕ ਨਹਿਰ ਕਿਨਾਰੇ ਸੜਕ ‘ਤੇ ਪਾਈਪਾਂ ਪਾਉਣ ਦਾ ਕੰਮ ਚੱਲ ਰਿਹਾ ਹੈ, ਉਦੋਂ ਤੱਕ ਹੇਠਲੀ ਸੜਕ ‘ਤੇ ਪੈਚ ਵਰਕ ਕਰਵਾ ਕੇ ਲੋਕਾਂ ਨੂੰ ਆਵਾਜਾਈ ਵਿਚ ਰਾਹਤ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀ ਸੇਵਾ ਲਈ 24 ਘੰਟੇ ਹਾਜ਼ਰ ਹੈ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਦਾ ਹੱਲ ਕਰਨਾ ਸਰਕਾਰ ਦੀ ਪਹਿਲ ਹੈ।
Ad Position 22
No active advertisement
ਪਿਛਲੀ ਖ਼ਬਰ ਗਿੱਲ ਰੋਡ ਤੋਂ ਸ਼ਿਮਲਾਪੁਰੀ ਤੱਕ ਨਹਿਰ ਕਿਨਾਰੇ ਵਾਲੀ ਸੜਕ ਬੰਦ ਹੋਣ ਕਾਰਨ ਲੋਕ ਪ੍ਰੇਸ਼ਾਨ ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ
Ad Position 24