20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਪਾਰਕਿੰਗ ਵਿਚ ਖੜ੍ਹੀ ਕਾਰ ਚੋਰੀ

­ਲੁਧਿਆਣਾ, 20 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਵੀਜ਼ਨ ਨੰਬਰ 6 ਦੀ ਪੁਲਿਸ ਨੂੰ ਸ਼ਿਕਾਇਤ ਦਿੰਦਿਆਂ ਰਣਬੀਰ ਸਿੰਘ ਨੇ ਦੱਸਿਆ ਕਿ ਉਸ ਨੇ ਆਪਣੀ ਬਲੇਨੋ ਕਾਰ ਸਤਿਗੁਰੂ ਪ੍ਰਤਾਪ ਹਸਪਤਾਲ, ਸ਼ੇਰਪੁਰ ਚੌਕ ਦੀ ਪਾਰਕਿੰਗ ਵਿਚ ਖੜੀ ਕੀਤੀ ਸੀ, ਜਿਸ ਨੂੰ ਕੋਈ ਅਣਪਛਾਤਾ ਵਿਅਕਤੀ ਚੋਰੀ ਕਰਕੇ ਲੈ ਗਿਆ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਜਸਵਿੰਦਰ ਸਿੰਘ ਨੇ ਮੁੱਦਈ ਦੇ ਬਿਆਨਾਂ ’ਤੇ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

Ad Position 21
No active advertisement
ਅਜੀਤ ਡੈਸਕ 21-11-2026
­ਲੁਧਿਆਣਾ, 20 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਵੀਜ਼ਨ ਨੰਬਰ 6 ਦੀ ਪੁਲਿਸ ਨੂੰ ਸ਼ਿਕਾਇਤ ਦਿੰਦਿਆਂ ਰਣਬੀਰ ਸਿੰਘ ਨੇ ਦੱਸਿਆ ਕਿ ਉਸ ਨੇ ਆਪਣੀ ਬਲੇਨੋ ਕਾਰ ਸਤਿਗੁਰੂ ਪ੍ਰਤਾਪ ਹਸਪਤਾਲ, ਸ਼ੇਰਪੁਰ ਚੌਕ ਦੀ ਪਾਰਕਿੰਗ ਵਿਚ ਖੜੀ ਕੀਤੀ ਸੀ, ਜਿਸ ਨੂੰ ਕੋਈ ਅਣਪਛਾਤਾ ਵਿਅਕਤੀ ਚੋਰੀ ਕਰਕੇ ਲੈ ਗਿਆ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਜਸਵਿੰਦਰ ਸਿੰਘ ਨੇ ਮੁੱਦਈ ਦੇ ਬਿਆਨਾਂ ’ਤੇ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਪੁਰਾਣੀ ਰੰਜਿਸ਼ ਕਾਰਨ ਕੁੱਟਮਾਰ ਥਾਣਾ ਸਰਾਭਾ ਨਗਰ ਦੀ ਪੁਲਿਸ ਨੂੰ ਸ਼ਿਕਾਇਤ ਦਿੰਦਿਆਂ ਵਰਿੰਦਰਪਾਲ ਸਿੰਘ ਨੇ ਦੱਸਿਆ ਕਿ ਉਹ ਪਿੰਡ ਦੀ ਕਾਰਪੋਰੇਟ ਸੁਸਾਇਟੀ ਵਿਚ ਬੈਠ ਕੇ ਤਾਸ਼ ਖੇਡ ਰਿਹਾ ਸੀ, ਜਿੱਥੇ ਉਸ ਦੇ ਪਿੰਡ ਦਾ ਇਕ ਵਿਅਕਤੀ ਵੀ ਮੌਜੂਦ ਸੀ, ਜਿਸ ਨਾਲ ਉਸ ਦੀ ਪੁਰਾਣੀ ਰੰਜਿਸ਼ ਸੀ। ਇਸੇ ਕਾਰਨ ਉਸ ਨੇ ਗਾਲੀ ਗਲੋਚ ਕਰਨੀ ਸ਼ੁਰੂ ਕਰ ਦਿੱਤੀ, ਜਦੋਂ ਉਸ ਨੇ ਵਿਰੋਧ ਕੀਤਾ ਤਾਂ ਉਸ ਨੇ ਸਿਰ ਵਿਚ ਕੋਈ ਪੱਤੀ ਨੁਮਾ ਤਿੱਖੀ ਚੀਜ਼ ਨਾਲ ਵਾਰ ਕਰ ਦਿੱਤਾ। ਜਾਂਚ ਅਧਿਕਾਰੀ ਏ.ਐਸ.ਆਈ. ਹਰਚਰਨ ਸਿੰਘ ਨੇ ਮੁੱਦਈ ਦੇ ਬਿਆਨਾਂ ’ਤੇ ਤਰਲੋਕ ਸਿੰਘ ਖ਼ਿਲਾਫ਼ ਕੇਸ ਦਰਜ ਕਰ ਲਿਆ। ਸ਼ੱਕੀ ਹਾਲਾਤਾਂ ’ਚ ਲੜਕੀ ਲਾਪਤਾ ਥਾਣਾ ਡਵੀਜ਼ਨ ਨੰਬਰ 5 ਦੀ ਪੁਲਿਸ ਨੂੰ ਸ਼ਿਕਾਇਤ ਦਿੰਦਿਆਂ ਚੰਦਰ ਸ਼ੇਖਰ ਨੇ ਦੱਸਿਆ ਕਿ ਉਸ ਦੀ ਲੜਕੀ ਘਰੋਂ ਬਿਨਾ ਦੱਸੇ ਪੁੱਛੇ ਕਿਧਰੇ ਚਲੀ ਗਈ, ਜਿਸ ਦੀ ਕਾਫ਼ੀ ਭਾਲ ਕੀਤੀ, ਪਰ ਕਿਧਰੇ ਨਹੀਂ ਮਿਲੀ। ਉਨ੍ਹਾਂ ਸ਼ੱਕ ਪ੍ਰਗਟ ਕੀਤਾ ਕਿ ਲੜਕੀ ਨੂੰ ਕਿਸੇ ਅਣਪਛਾਤੇ ਵਿਅਕਤੀ ਨੇ ਨਿੱਜੀ ਸਵਾਰਥ ਲਈ ਆਪਣੀ ਨਾਜਾਇਜ਼ ਹਿਰਾਸਤ ਵਿਚ ਕਿਧਰੇ ਲੁਕਾ ਛੁਪਾ ਕੇ ਰੱਖਿਆ ਹੋਇਆ ਹੈ। ਦਫ਼ਤਰ ਦੇ ਬਾਹਰ ਖੜੀ ਕਾਰ ਚੋਰੀ ਥਾਣਾ ਮੋਤੀ ਨਗਰ ਦੀ ਪੁਲਿਸ ਨੂੰ ਸ਼ਿਕਾਇਤ ਦਿੰਦਿਆਂ ਸੁਨੀਲ ਕੁਮਾਰ ਨੇ ਦੱਸਿਆ ਕਿ ਉਹ ਆਪਣੇ ਦਫ਼ਤਰ ਵਿਖੇ ਮੌਜੂਦ ਸਨ ਤਾਂ ਕੰਪਨੀ ਵਿਚ ਕੰਮ ਕਰਨ ਵਾਲੇ ਡਰਾਈਵਰ ਨੇ ਗੱਡੀ ਦਫ਼ਤਰ ਦੇ ਬਾਹਰ ਗੇਟ ਦੇ ਸਾਹਮਣੇ ਲਾਕ ਲਗਾ ਕੇ ਖੜੀ ਕੀਤੀ, ਜਿਸ ਨੂੰ ਕੋਈ ਅਣਪਛਾਤਾ ਵਿਅਕਤੀ ਚੋਰੀ ਕਰਕੇ ਲੈ ਗਿਆ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਸੇਠੀ ਕੁਮਾਰ ਨੇ ਦੱਸਿਆ ਕਿ ਮੁੱਦਈ ਦੇ ਬਿਆਨਾਂ ’ਤੇ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਵੱਖ - ਵੱਖ ਥਾਵਾਂ ਤੋਂ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਨਾਬਾਲਗ ਲੜਕੀਆਂ ਵਰਗਲਾਈਆਂ ਅਗਲੀ ਖ਼ਬਰ ਗਿੱਲ ਰੋਡ ਤੋਂ ਸ਼ਿਮਲਾਪੁਰੀ ਤੱਕ ਨਹਿਰ ਕਿਨਾਰੇ ਵਾਲੀ ਸੜਕ ਬੰਦ ਹੋਣ ਕਾਰਨ ਲੋਕ ਪ੍ਰੇਸ਼ਾਨ
Ad Position 24