20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਪੰਜਾਬੀ ਸਾਹਿਤ ਅਕਾਦਮੀ ਵਲੋਂ ਤੀਸਰਾ ਚਾਰ ਰੋਜ਼ਾ ਪੁਸਤਕ ਮੇਲਾ ਤੇ ਸਾਹਿਤ ਉਤਸਵ ਅੱਜ ਤੋਂ ਸ਼ੁਰੂ

ਲੁਧਿਆਣਾ, 20 ਨਵੰਬਰ (ਡਾ. ਤਰਲੋਚਨ ਸਿੰਘ)-ਪੰਜਾਬੀ ਸਾਹਿੱਤ ਅਕਾਦਮੀ ਵਲੋਂ ਤੀਸਰਾ ਸਾਲਾਨਾ ਚਾਰ ਰੋਜ਼ਾ ਪੁਸਤਕ ਮੇਲਾ ਅਤੇ ਸਾਹਿੱਤ ਉਤਸਵ ਪੰਜਾਬੀ ਭਵਨ ਵਿਖੇ 21 ਤੋਂ 24 ਨਵੰਬਰ ਤੱਕ ਕਰਵਾਇਆ ਜਾ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 21-11-2026
ਲੁਧਿਆਣਾ, 20 ਨਵੰਬਰ (ਡਾ. ਤਰਲੋਚਨ ਸਿੰਘ)-ਪੰਜਾਬੀ ਸਾਹਿੱਤ ਅਕਾਦਮੀ ਵਲੋਂ ਤੀਸਰਾ ਸਾਲਾਨਾ ਚਾਰ ਰੋਜ਼ਾ ਪੁਸਤਕ ਮੇਲਾ ਅਤੇ ਸਾਹਿੱਤ ਉਤਸਵ ਪੰਜਾਬੀ ਭਵਨ ਵਿਖੇ 21 ਤੋਂ 24 ਨਵੰਬਰ ਤੱਕ ਕਰਵਾਇਆ ਜਾ ਰਿਹਾ ਹੈ। ਇਸ ਸੰਬੰਧੀ ਹੋਈ ਮੀਟਿੰਗ ਵਿਚ ਅਕਾਦਮੀ ਦੇ ਜਨਰਲ ਸਕੱਤਰ ਡਾ. ਗੁਲਜ਼ਾਰ ਸਿੰਘ ਪੰਧੇਰ, ਡਾ. ਗੁਰਇਕਬਾਲ ਸਿੰਘ, ਡਾ. ਗੁਰਚਰਨ ਕੌਰ ਕੋਚਰ, ਡਾ. ਹਰੀ ਸਿੰਘ ਜਾਚਕ, ਕੇ. ਸਾਧੂ ਸਿੰਘ, ਪ੍ਰਭਜੋਤ ਸੋਹੀ, ਦੀਪ ਦਿਲਬਰ, ਸੁਰਿੰਦਰ ਦੀਪ, ਕਰਮਜੀਤ ਸਿੰਘ ਗਰੇਵਾਲ, ਸੁਰੇਸ਼ ਕੁਮਾਰ, ਪ੍ਰਮੋਦ, ਮਨਜੀਤ ਸਿੰਘ ਭਾਟੀਆ ਆਦਿ ਸ਼ਾਮਿਲ ਹੋਏ। ਉਪਰੋਕਤ ਜਾਣਕਾਰੀ ਦਿੰਦਿਆਂ ਕਮੇਟੀ ਮੈਂਬਰਾਂ ਨੇ ਦੱਸਿਆ ਕਿ ਇਸ ਵਾਰ ਮੇਲਾ ਉੱਘੇ ਵਿਦਵਾਨ ਪਦਮਸ੍ਰੀ ਡਾ. ਰਤਨ ਸਿੰਘ ਜੱਗੀ ਨੂੰ ਸਮਰਪਿਤ ਕੀਤਾ ਜਾ ਰਿਹਾ ਹੈ। ਡਾ. ਪੰਧੇਰ ਨੇ ਦੱਸਿਆ ਕਿ ਪੁਸਤਕ ਮੇਲੇ ਅਤੇ ਸਾਹਿੱਤ ਉਤਸਵ ਦਾ 21 ਨਵੰਬਰ ਨੂੰ ਉਦਘਾਟਨੀ ਸੈਸ਼ਨ ਸਵੇਰੇ 10 ਵਜੇ ਆਰੰਭ ਹੋਵੇਗਾ। ਸਮਾਗਮ ਦੇ ਮੁੱਖ ਮਹਿਮਾਨ ਹਰਦੀਪ ਸਿੰਘ ਮੁੰਡੀਆਂ ਕੈਬਨਿਟ ਮੰਤਰੀ ਹੋਣਗੇ ਤੇ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਪੁਸਤਕ ਮੇਲੇ ਦਾ ਉਦਘਾਟਨ ਕਰਨਗੇ। ਅਕਾਦਮੀ ਦੇ ਸਕੱਤਰ ਸਰਗਰਮੀਆਂ ਡਾ. ਹਰੀ ਸਿੰਘ ਜਾਚਕ ਨੇ ਦੱਸਿਆ ਕਿ 21 ਨਵੰਬਰ ਨੂੰ ‘’ਆਓ ਪੁਸਤਕਾਂ ਪੜ੍ਹੀਏ’’ ਵਿਸ਼ੇ ‘ਤੇ ਪ੍ਰੋ. ਕਿਰਪਾਲ ਕਜ਼ਾਕ ਮੁੱਖ ਬੁਲਾਰੇ ਹੋਣਗੇ। ਸ਼ਾਮ 4 ਵਜੇ ਰੰਗਮੰਚ ਰੰਗਨਗਰੀ ਵਲੋਂ ਡਾ. ਸਵਰਾਜਬੀਰ ਦਾ ਨਾਟਕ ਸਕੈਲਪਲ ਦਾ ਮੰਚਨ ਹੋਵੇਗਾ। ਦੂਜੇ ਦਿਨ 22 ਨਵੰਬਰ ਨੂੰ ਸਵੇਰੇ 10 ਵਜੇ ‘’ਨਵੀਂ ਪੀੜ੍ਹੀ ਦੀਆਂ ਕੁੜੀਆਂ ਦਾ ਪਿਤਰ ਸੱਤਾ ਨਾਲ ਦਸਤ ਪੰਜਾ’’ ਵਿਸ਼ੇ ‘ਤੇ ਵਿਚਾਰ ਚਰਚਾ ਹੋਵੇਗੀ, ਜਿਸ ਵਿਚ ਡਾ. ਕੰਵਲਜੀਤ ਢਿੱਲੋਂ, ਡਾ. ਜਗਦੀਸ਼ ਕੌਰ, ਡਾ. ਅਰਵਿੰਦਰ ਕੌਰ ਕਾਕੜਾ, ਡਾ. ਕੁਲਦੀਪ ਕੌਰ ਭਾਗ ਲੈਣਗੇ। ਪ੍ਰਭਜੋਤ ਸੋਹੀ ਨੇ ਦੱਸਿਆ ਕਿ ਅਖੀਰਲੇ ਦਿਨ 24 ਨਵੰਬਰ ਨੂੰ 10 ਵਜੇ ਸਵੇਰੇ ਪਦਮਸ਼੍ਰੀ ਡਾ. ਰਤਨ ਸਿੰਘ ਜੱਗੀ ਯਾਦਗਾਰੀ ਸਨਮਾਨ ਸਮਾਗਮ ਹੋਵੇਗਾ। ਪਦਮਸ਼੍ਰੀ ਡਾ. ਰਤਨ ਸਿੰਘ ਜੱਗੀ ਯਾਦਗਾਰੀ ਪੰਜਾਬ ਰਤਨ ਸਨਮਾਨ ਡਾ. ਸਰਦਾਰਾ ਸਿੰਘ ਜੌਹਲ ਨੂੰ ਭੇਟ ਕੀਤਾ ਜਾਵੇਗਾ। ਪਦਮਸ਼੍ਰੀ ਡਾ. ਰਤਨ ਸਿੰਘ ਜੱਗੀ ਯਾਦਗਾਰੀ ਭਾਸ਼ਣ ਡਾ. ਗੁਰਮੇਲ ਸਿੰਘ ਦੇਣਗੇ। ਸਮਾਗਮ ਦੀ ਪ੍ਰਧਾਨਗੀ ਡਾ. ਸੁਖਦੇਵ ਸਿੰਘ ਸਿਰਸਾ ਕਰਨਗੇ। ਮੁੱਖ ਮਹਿਮਾਨ ਵਜੋਂ ਖੇਤੀਬਾੜੀ ਯੂਨੀਵਰਸਿਟੀ ਦੇ ਉਪ-ਕੁਲਪਤੀ ਡਾ. ਹਰਵਿੰਦਰ ਸਿੰਘ ਧਾਲੀਵਾਲ ਹੋਣਗੇ ਅਤੇ ਵਿਸ਼ੇਸ਼ ਮਹਿਮਾਨ ਵਜੋਂ ਇੰਜ. ਮਨਵਿੰਦਰ ਸਿੰਘ ਗਿਆਸਪੁਰਾ ਵਿਧਾਇਕ ਸ਼ਾਮਿਲ ਹੋਣਗੇ। ਧੰਨਵਾਦ ਮਾਲਵਿੰਦਰ ਸਿੰਘ ਜੱਗੀ ਸਾਬਕਾ ਆਈ.ਏ.ਐੱਸ. ਕਰਨਗੇ।
Ad Position 22
No active advertisement
ਪਿਛਲੀ ਖ਼ਬਰ ਵਿਆਹੁਤਾ ਦੀ ਕੁੱਟਮਾਰ ਦੇ ਮਾਮਲੇ ’ਚ ਸਹੁਰਾ ਪਰਿਵਾਰ ਖ਼ਿਲਾਫ਼ ਕੇਸ ਦਰਜ ਅਗਲੀ ਖ਼ਬਰ ਐਕਟਿਵਾ ’ਤੇ ਜਾ ਰਹੀ ਔਰਤ ਪਾਸੋਂ ਪਰਸ ਖੋਹਣ ਵਾਲੇ ਦੋ ਗ੍ਰਿਫ਼ਤਾਰ
Ad Position 24