20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਵਿਆਹੁਤਾ ਦੀ ਕੁੱਟਮਾਰ ਦੇ ਮਾਮਲੇ ’ਚ ਸਹੁਰਾ ਪਰਿਵਾਰ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 20 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਦੁੱਗਰੀ ਦੇ ਇਲਾਕੇ ਬਸੰਤ ਵਿਹਾਰ ‘ਚ ਵਿਆਹੁਤਾ ਦੀ ਕੁੱਟਮਾਰ ਦੇ ਮਾਮਲੇ ਵਿਚ ਪੁਲਿਸ ਨੇ ਸਹੁਰਾ ਪਰਿਵਾਰ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸੀਨਮ ਨੇ ਦੱਸਿਆ ਕਿ ਉਸ ਦਾ ਵਿਆਹ ਅਗਸਤ 2025 ‘ਚ ਆਯੂਸ਼ ਮੈਨਰਾ ਨਾਲ ਹੋਇਆ ਸੀ, ਜੋ ਅਕਸਰ ਹੀ ਆਪਣੇ ਮਾਤਾ ਪਿਤਾ ਨਾਲ ਮਿਲ ਕੇ ਉਸ ਦੀ ਕੁੱਟਮਾਰ ਕਰਦਾ ਸੀ।

Ad Position 21
No active advertisement
ਅਜੀਤ ਡੈਸਕ 21-11-2026
ਲੁਧਿਆਣਾ, 20 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਦੁੱਗਰੀ ਦੇ ਇਲਾਕੇ ਬਸੰਤ ਵਿਹਾਰ ‘ਚ ਵਿਆਹੁਤਾ ਦੀ ਕੁੱਟਮਾਰ ਦੇ ਮਾਮਲੇ ਵਿਚ ਪੁਲਿਸ ਨੇ ਸਹੁਰਾ ਪਰਿਵਾਰ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸੀਨਮ ਨੇ ਦੱਸਿਆ ਕਿ ਉਸ ਦਾ ਵਿਆਹ ਅਗਸਤ 2025 ‘ਚ ਆਯੂਸ਼ ਮੈਨਰਾ ਨਾਲ ਹੋਇਆ ਸੀ, ਜੋ ਅਕਸਰ ਹੀ ਆਪਣੇ ਮਾਤਾ ਪਿਤਾ ਨਾਲ ਮਿਲ ਕੇ ਉਸ ਦੀ ਕੁੱਟਮਾਰ ਕਰਦਾ ਸੀ। ਪਿਛਲੇ ਦਿਨੀਂ ਵੀ ਉਸ ਦੇ ਪਤੀ, ਸੱਸ ਅਤੇ ਸਹੁਰੇ ਨੇ ਉਸ ਨਾਲ ਕੁੱਟਮਾਰ ਕੀਤੀ ਅਤੇ ਲੱਜਿਆ ਭੰਗ ਕੀਤੀ। ਜਾਂਚ ਅਧਿਕਾਰੀ ਹੌਲਦਾਰ ਅਮਨਦੀਪ ਸਿੰਘ ਨੇ ਮੁਦਈਆ ਦੇ ਬਿਆਨਾਂ ’ਤੇ ਉਸ ਦੇ ਪਤੀ ਆਯੂਸ਼ ਮੈਨਰਾ, ਸਹੁਰਾ ਪ੍ਰਦੀਪ ਮੈਨਰਾ ਤੇ ਸੱਸ ਅਲਕਾ ਮੈਨਰਾ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਸ਼ਹਿਰ ਦੇ ਵੱਖ - ਵੱਖ ਇਲਾਕਿਆਂ ’ ਚ ਨਸ਼ਾ ਕਰਦੇ ਅਤੇ ਵੇਚਦੇ ਕਾਬੂ ਅਗਲੀ ਖ਼ਬਰ ਪੰਜਾਬੀ ਸਾਹਿਤ ਅਕਾਦਮੀ ਵਲੋਂ ਤੀਸਰਾ ਚਾਰ ਰੋਜ਼ਾ ਪੁਸਤਕ ਮੇਲਾ ਤੇ ਸਾਹਿਤ ਉਤਸਵ ਅੱਜ ਤੋਂ ਸ਼ੁਰੂ
Ad Position 24