ਜਨਰੇਟਰ ’ਚੋਂ ਬੈਟਰੀ ਚੋਰੀ ਕਰਨ ਵਾਲੇ ਦੋ ਗ੍ਰਿਫ਼ਤਾਰ
ਲੁਧਿਆਣਾ, 20 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਵੀਜ਼ਨ ਨੰਬਰ 8 ਦੀ ਪੁਲਿਸ ਨੇ ਜਨਰੇਟਰ ਵਿਚੋਂ ਬੈਟਰੀ ਚੋਰੀ ਕਰਨ ਦੇ ਮਾਮਲੇ ਵਿਚ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਵਿਜੈ ਕੁਮਾਰ ਨੇ ਦੱਸਿਆ ਕਿ ਬੀਤੇ ਦਿਨੀਂ ਅਚਾਨਕ ਲਾਈਟ ਚਲੀ ਗਈ, ਜਦ ਉਹ ਜਨਰੇਟਰ ਸਟਾਰਟ ਕਰਨ ਲੱਗਾ ਤਾਂ ਬੈਟਰੀ ਗਾਇਬ ਸੀ।
ਲੁਧਿਆਣਾ, 20 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਵੀਜ਼ਨ ਨੰਬਰ 8 ਦੀ ਪੁਲਿਸ ਨੇ ਜਨਰੇਟਰ ਵਿਚੋਂ ਬੈਟਰੀ ਚੋਰੀ ਕਰਨ ਦੇ ਮਾਮਲੇ ਵਿਚ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਵਿਜੈ ਕੁਮਾਰ ਨੇ ਦੱਸਿਆ ਕਿ ਬੀਤੇ ਦਿਨੀਂ ਅਚਾਨਕ ਲਾਈਟ ਚਲੀ ਗਈ, ਜਦ ਉਹ ਜਨਰੇਟਰ ਸਟਾਰਟ ਕਰਨ ਲੱਗਾ ਤਾਂ ਬੈਟਰੀ ਗਾਇਬ ਸੀ। ਜਦੋਂ ਉਸ ਨੇ ਸੀ.ਸੀ. ਟੀਵੀ ਕੈਮਰਿਆਂ ਦੀ ਫੁਟੇਜ ਚੈੱਕ ਕੀਤੀ ਤਾਂ ਪਤਾ ਲੱਗਾ ਕਿ ਅਮਿਤ ਕੁਮਾਰ ਅਤੇ ਗਗਨਦੀਪ ਸਿੰਘ ਐਕਟਿਵਾ ’ਤੇ ਸਵਾਰ ਹੋ ਕੇ ਆਏ ਅਤੇ ਜਨਰੇਟਰ ਦੀ ਬੈਟਰੀ ਕੱਢ ਕੇ ਐਕਟਿਵਾ ’ਤੇ ਰੱਖ ਕੇ ਫ਼ਰਾਰ ਹੋ ਗਏ। ਜਾਂਚ ਅਧਿਕਾਰੀ ਹੌਲਦਾਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਅਮਿਤ ਕੁਮਾਰ ਤੇ ਗਗਨਦੀਪ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਬੈਟਰੀ ਬਰਾਮਦ ਕੀਤੀ। ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।