ਸੜਕ ਹਾਦਸੇ ’ਚ ਈ-ਰਿਕਸ਼ਾ ਚਾਲਕ ਦੀ ਮੌਤ
ਲੁਧਿਆਣਾ, 20 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਦਰੇਸੀ ਅਧੀਨ ਆਉਂਦੇ ਇਲਾਕੇ ਕਾਰਾਬਾਰਾ ਵਿਖੇ ਵਾਪਰੇ ਇਕ ਸੜਕ ਹਾਦਸੇ ਵਿਚ ਈ-ਰਿਕਸ਼ਾ ਚਾਲਕ ਦੀ ਮੌਤ ਹੋ ਗਈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਵੇਤਾ ਦੇਵੀ ਨੇ ਦੱਸਿਆ ਕਿ ਉਸ ਦਾ ਪਤੀ ਰਣਜੀਤ ਮਹਾਤੋ ਈ-ਰਿਕਸ਼ਾ ਲੈ ਕੇ ਘਰੋਂ ਕੰਮ ’ਤੇ ਚਲਾ ਗਿਆ।
ਲੁਧਿਆਣਾ, 20 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਦਰੇਸੀ ਅਧੀਨ ਆਉਂਦੇ ਇਲਾਕੇ ਕਾਰਾਬਾਰਾ ਵਿਖੇ ਵਾਪਰੇ ਇਕ ਸੜਕ ਹਾਦਸੇ ਵਿਚ ਈ-ਰਿਕਸ਼ਾ ਚਾਲਕ ਦੀ ਮੌਤ ਹੋ ਗਈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਵੇਤਾ ਦੇਵੀ ਨੇ ਦੱਸਿਆ ਕਿ ਉਸ ਦਾ ਪਤੀ ਰਣਜੀਤ ਮਹਾਤੋ ਈ-ਰਿਕਸ਼ਾ ਲੈ ਕੇ ਘਰੋਂ ਕੰਮ ’ਤੇ ਚਲਾ ਗਿਆ। ਉਨ੍ਹਾਂ ਨੂੰ ਪਤਾ ਲੱਗਾ ਕਿ ਉਸ ਦਾ ਪਤੀ ਉਕਤ ਬਸਤੀ ਜੋਧੇਵਾਲ ਸਾਈਡ ਤੋਂ ਜਲੰਧਰ-ਬਾਈਪਾਸ ਸਾਈਡ ਜਾ ਰਿਹਾ ਸੀ ਤਾਂ ਜਦ ਉਹ ਮੇਨ ਹਾਈਵੇ ਦੀ ਸਰਵਿਸ ਰੋਡ ਨੇੜੇ ਕਾਰਾਬਾਰਾ ਚੌਕ ਪੁੱਜੇ ਤਾਂ ਇਕ ਬੱਸ ਚਾਲਕ ਨੇ ਬੱਸ ਤੇਜ਼ ਰਫ਼ਤਾਰੀ ਅਤੇ ਅਣਗਹਿਲੀ ਨਾਲ ਚਲਾ ਕੇ ਉਸ ਦੇ ਪਤੀ ਨੂੰ ਫੇਟ ਮਾਰ ਦਿੱਤੀ, ਜਿਸ ਕਾਰਨ ਉਸ ਦੇ ਪਤੀ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਜਾਂਚ ਅਧਿਕਾਰੀ ਏ.ਐਸ.ਆਈ. ਹਰਪਾਲ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਵਿਚ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਬੱਸ ਡਰਾਈਵਰ ਨੂੰ ਗ੍ਰਿਫ਼ਤਾਰ ਕਰਕੇ ਬੱਸ ਕਬਜ਼ੇ ਵਿਚ ਲੈ ਲਈ। ਬੱਸ ਡਰਾਈਵਰ ਦੀ ਸ਼ਨਾਖ਼ਤ ਹਰਪ੍ਰੀਤ ਸਿੰਘ ਵਜੋਂ ਹੋਈ ਹੈ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।