20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ’ ਤੇ ਟਿੱਕਾ ਨੇ ਕਰਤਾਰਪੁਰ ਲਾਂਘਾ ਖੋਲ੍ਹਣ ਲਈ ਪ੍ਰਧਾਨ ਮੰਤਰੀ ਨੂੰ ਕੀਤੀ ਭਾਵੁਕ ਅਪੀਲ

ਲੁਧਿਆਣਾ, 20 ਨਵੰਬਰ (ਭੁਪਿੰਦਰ ਸਿੰਘ ਬੈਂਸ)-ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ਸੀਨੀਅਰ ਭਾਜਪਾ ਆਗੂ ਅਤੇ ਸਾਬਕਾ ਚੇਅਰਮੈਨ ਐਮ. ਐਸ.

Ad Position 21
No active advertisement
ਅਜੀਤ ਡੈਸਕ 21-11-2026
ਲੁਧਿਆਣਾ, 20 ਨਵੰਬਰ (ਭੁਪਿੰਦਰ ਸਿੰਘ ਬੈਂਸ)-ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ਸੀਨੀਅਰ ਭਾਜਪਾ ਆਗੂ ਅਤੇ ਸਾਬਕਾ ਚੇਅਰਮੈਨ ਐਮ.ਐਸ.ਐਮ.ਈ. ਪੰਜਾਬ ਅਮਰਜੀਤ ਸਿੰਘ ਟਿੱਕਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਸ਼੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਖੋਲ੍ਹਣ ਦੀ ਭਾਵੁਕ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਕਰਤਾਰਪੁਰ ਸਾਹਿਬ ਦੁਨੀਆ ਭਰ ਦੇ ਸਿੱਖਾਂ ਲਈ ਆਸਥਾ, ਇਤਿਹਾਸ ਅਤੇ ਰੂਹਾਨੀ ਸਾਂਝ ਦਾ ਪ੍ਰਤੀਕ ਹੈ ਅਤੇ ਲਾਂਘਾ ਬੰਦ ਹੋਣ ਕਾਰਨ ਲੱਖਾਂ ਸ਼ਰਧਾਲੂ ਆਪਣੇ ਗੁਰਧਾਮਾਂ ਦੇ ਦਰਸ਼ਨਾਂ ਤੋਂ ਵਾਂਝੇ ਹਨ। ਪੱਤਰ ਵਿਚ ਟਿੱਕਾ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਰਬੱਤ ਦਾ ਭਲਾ, ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ ਦੀਆਂ ਸਦੀਵੀ ਸਿੱਖਿਆਵਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਗੁਰੂ ਸਾਹਿਬ ਦਾ ਸੰਦੇਸ਼ ਸਿੱਖਿਆਵਾਂ, ਸ਼ਾਂਤੀ, ਬਰਾਬਰੀ ਅਤੇ ਭਾਈਚਾਰਕ ਸਾਂਝ ਦਾ ਹੈ, ਜੋ ਧਰਮਾਂ ਅਤੇ ਸਰਹੱਦਾਂ ਤੋਂ ਉਪਰ ਹੈ। ਉਨ੍ਹਾਂ ਯਾਦ ਦਿਵਾਇਆ ਕਿ 2019 ਵਿਚ ਕਰਤਾਰਪੁਰ ਲਾਂਘੇ ਦਾ ਖੁੱਲ੍ਹਣਾ ਸਿੱਖ ਸੰਗਤ ਲਈ ਇਕ ਇਤਿਹਾਸਕ ਪਲ ਸੀ, ਜਿਸ ਨਾਲ ਭਾਰਤ ਤੋਂ ਸ਼ਰਧਾਲੂਆਂ ਨੂੰ ਬਿਨਾਂ ਆਮ ਵੀਜ਼ਾ ਪ੍ਰਕਿਰਿਆ ਦੇ ਪਵਿੱਤਰ ਅਸਥਾਨ ਦੇ ਦਰਸ਼ਨਾਂ ਦਾ ਮੌਕਾ ਮਿਲਿਆ ਸੀ। ਉਨ੍ਹਾਂ ਕਿਹਾ ਕਿ ਲਾਂਘੇ ਦੀ ਮੁਅੱਤਲੀ ਕਾਰਨ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪੁੱਜੀ ਹੈ ਅਤੇ ਗੁਰੂ ਘਰ ਦੇ ਦਰਸ਼ਨਾਂ ਦੀ ਤਾਂਘ ਅਧੂਰੀ ਰਹਿ ਗਈ ਹੈ। ਅਮਰਜੀਤ ਸਿੰਘ ਟਿੱਕਾ ਨੇ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਹੈ ਕਿ ਕੌਮੀ ਸੁਰੱਖਿਆ ਨੂੰ ਸਰਵਉਚ ਰੱਖਦਿਆਂ ਕੂਟਨੀਤਕ ਪੱਧਰ ’ਤੇ ਯਤਨ ਕੀਤੇ ਜਾਣ ਅਤੇ ਇਕ ਸੁਰੱਖਿਅਤ ਤੇ ਆਪਸੀ ਸਹਿਮਤੀ ਵਾਲਾ ਪ੍ਰਬੰਧ ਬਣਾ ਕੇ ਲਾਂਘੇ ਰਾਹੀਂ ਸ਼ਰਧਾਲੂਆਂ ਦੀ ਆਵਾਜਾਈ ਮੁੜ ਸ਼ੁਰੂ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਕੈਨੇਡਾ, ਅਮਰੀਕਾ, ਬ੍ਰਿਟੇਨ, ਆਸਟ੍ਰੇਲੀਆ ਸਮੇਤ ਵੱਖ-ਵੱਖ ਦੇਸ਼ਾਂ ਵਿਚ ਵੱਸਦੇ ਸਿੱਖਾਂ ਲਈ ਵੀ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਜੀਵਨ ਦੀ ਇਕ ਵੱਡੀ ਅਧਿਆਤਮਕ ਇੱਛਾ ਹਨ। ਟਿੱਕਾ ਨੇ ਉਮੀਦ ਪ੍ਰਗਟਾਈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਉਨ੍ਹਾਂ ਦੀ ਇਹ ਅਪੀਲ ਲੱਖਾਂ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਸਮਝਦਿਆਂ ਸਾਰਥਿਕ ਕਦਮ ਚੁੱਕਣ ਲਈ ਪ੍ਰੇਰਿਤ ਕਰੇਗੀ ਅਤੇ ਸ੍ਰੀ ਕਰਤਾਰਪੁਰ ਸਾਹਿਬ ਦੇ ਦਰ ਮੁੜ ਸੰਗਤ ਲਈ ਖੋਲ੍ਹੇ ਜਾਣਗੇ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਪਾਤਿਸ਼ਾਹੀ ਪਹਿਲੀ ਨਾਨਕਸਰ ਠੱਕਰਵਾਲ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲਾਨਾ ਜੋੜ ਮੇਲਾ 22 ਤੋਂ 24 ਨਵੰਬਰ ਤ... ਅਗਲੀ ਖ਼ਬਰ ਪੀ . ਏ . ਯੂ . ਦੇ ਪੌਦਾ ਰੋਗ ਵਿਗਿਆਨ ਵਿਭਾਗ ਦੀ ਜ਼ਿੰਮੇਵਾਰੀ ਡਾ . ਜਗਜੀਤ ਸਿੰਘ ਲੋਰੇ ਦੇ ਮੋਢਿਆਂ ’ ਤੇ
Ad Position 24