20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਗੁਰੂ ਨਾਨਕ ਪਬਲਿਕ ਸਕੂਲ ਵਿਖੇ ਪ੍ਰੀ - ਨਰਸਰੀ ਸੈਕਸ਼ਨ ਦਾ ਸ਼ੁੱਭ ਆਰੰਭ

ਲੁਧਿਆਣਾ, 20 ਨਵੰਬਰ (ਭੁਪਿੰਦਰ ਸਿੰਘ ਬੈਂਸ)-ਗੁਰੂ ਨਾਨਕ ਪਬਲਿਕ ਸਕੂਲ, ਮਾਡਲ ਟਾਊਨ ਐਕਸਟੈਨਸ਼ਨ ਵਿਖੇ ਸਕੂਲ ਦੇ ਵਿੱਦਿਅਕ ਢਾਂਚੇ ਵਿਚ ਇਕ ਹੋਰ ਮਹੱਤਵਪੂਰਨ ਪਹਿਲ ਕਰਦਿਆਂ ਪ੍ਰੀ-ਨਰਸਰੀ ਸੈਕਸ਼ਨ ਦੀ ਸ਼ੁਰੂਆਤ ਕੀਤੀ ਗਈ। ਇਸ ਨਵੇਂ ਸੈਕਸ਼ਨ ਦਾ ਉਦੇਸ਼ ਛੋਟੇ ਬੱਚਿਆਂ ਨੂੰ ਖੇਡਾਂ, ਰਚਨਾਤਮਿਕ ਗਤੀਵਿਧੀਆਂ ਅਤੇ ਸਿੱਖਣ ਦੇ ਸੁਹਾਵਣੇ ਮਾਹੌਲ ਰਾਹੀਂ ਸਿੱਖਿਆ ਨਾਲ ਜੋੜਨਾ ਹੈ।

Ad Position 21
No active advertisement
ਅਜੀਤ ਡੈਸਕ 21-11-2026
ਲੁਧਿਆਣਾ, 20 ਨਵੰਬਰ (ਭੁਪਿੰਦਰ ਸਿੰਘ ਬੈਂਸ)-ਗੁਰੂ ਨਾਨਕ ਪਬਲਿਕ ਸਕੂਲ, ਮਾਡਲ ਟਾਊਨ ਐਕਸਟੈਨਸ਼ਨ ਵਿਖੇ ਸਕੂਲ ਦੇ ਵਿੱਦਿਅਕ ਢਾਂਚੇ ਵਿਚ ਇਕ ਹੋਰ ਮਹੱਤਵਪੂਰਨ ਪਹਿਲ ਕਰਦਿਆਂ ਪ੍ਰੀ-ਨਰਸਰੀ ਸੈਕਸ਼ਨ ਦੀ ਸ਼ੁਰੂਆਤ ਕੀਤੀ ਗਈ। ਇਸ ਨਵੇਂ ਸੈਕਸ਼ਨ ਦਾ ਉਦੇਸ਼ ਛੋਟੇ ਬੱਚਿਆਂ ਨੂੰ ਖੇਡਾਂ, ਰਚਨਾਤਮਿਕ ਗਤੀਵਿਧੀਆਂ ਅਤੇ ਸਿੱਖਣ ਦੇ ਸੁਹਾਵਣੇ ਮਾਹੌਲ ਰਾਹੀਂ ਸਿੱਖਿਆ ਨਾਲ ਜੋੜਨਾ ਹੈ। ਇਸ ਮੌਕੇ ਮੁੱਖ ਮਹਿਮਾਨ ਡਾ. ਜੈਵੀਰ ਸਿੰਘ ਹੁੰਜਨ, ਸਲਾਹਕਾਰ ਹੱਡੀਆਂ ਦੇ ਮਾਹਿਰ ਸਰਜਨ, ਐਮ.ਬੀ.ਬੀ.ਐਸ, ਐਮ.ਐਸ. ਆਰਥੋਪੀਡਿਕਸ ਅਤੇ ਖੇਡਾਂ ਦੌਰਾਨ ਲੱਗਣ ਵਾਲੀਆਂ ਸੱਟਾਂ ਦੇ ਮਾਹਿਰ ਨੇ ਸ਼ਿਰਕਤ ਕੀਤੀ। ਉਨ੍ਹਾਂ ਸਕੂਲ ਦੀ ਇਸ ਪਹਿਲ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਬੱਚਿਆਂ ਦੇ ਸ਼ੁਰੂਆਤੀ ਸਾਲ ਉਨ੍ਹਾਂ ਦੇ ਭਵਿੱਖ ਦੀ ਨੀਂਹ ਹੁੰਦੇ ਹਨ ਅਤੇ ਇਸ ਸਮੇਂ ਉਨ੍ਹਾਂ ਨੂੰ ਸਹੀ ਮਾਹੌਲ, ਸੁਰੱਖਿਆ ਤੇ ਸੁਚੱਜੀ ਸਿੱਖਿਆ ਮਿਲਣਾ ਬਹੁਤ ਜ਼ਰੂਰੀ ਹੈ। ਪ੍ਰੀ-ਨਰਸਰੀ ਸੈਕਸ਼ਨ ਵਿਚ ਬੱਚਿਆਂ ਨੂੰ ਸਿਰਫ਼ ਕਿਤਾਬੀ ਗਿਆਨ ਹੀ ਨਹੀਂ, ਸਗੋਂ ਖੇਡਾਂ, ਕਲਾ, ਰਚਨਾਤਮਿਕਤਾ, ਆਪਸੀ ਸਾਂਝ ਅਤੇ ਜੀਵਨ ਨਾਲ ਜੁੜੇ ਹੁਨਰਾਂ ਰਾਹੀਂ ਵੀ ਸਿੱਖਣ ਦੇ ਮੌਕੇ ਪ੍ਰਦਾਨ ਕੀਤੇ ਜਾਣਗੇ। ਇਸ ਨਾਲ ਬੱਚਿਆਂ ਦੇ ਆਤਮ ਵਿਸ਼ਵਾਸ, ਸਮਾਜਿਕ ਸਾਂਝ ਅਤੇ ਬੌਧਿਕ ਵਿਕਾਸ ਨੂੰ ਉਤਸ਼ਾਹ ਮਿਲੇਗਾ। ਸਕੂਲ ਪ੍ਰਬੰਧਕਾਂ ਵਲੋਂ ਇਸ ਨਵੇਂ ਸੈਕਸ਼ਨ ਨੂੰ ਬੱਚਿਆਂ ਦੀਆਂ ਲੋੜਾਂ ਅਨੁਸਾਰ ਤਿਆਰ ਕਰਨ ਅਤੇ ਉਨ੍ਹਾਂ ਨੂੰ ਸੁਰੱਖਿਅਤ, ਖ਼ੁਸ਼ਗਵਾਰ ਤੇ ਸਿੱਖਣ-ਕੇਂਦਰਿਤ ਵਾਤਾਵਰਨ ਮੁਹੱਈਆ ਕਰਵਾਉਣ ਲਈ ਵਿਸ਼ੇਸ਼ ਯਤਨ ਕੀਤੇ ਗਏ ਹਨ। ਸਕੂਲ ਦੀ ਪ੍ਰਿੰਸੀਪਲ ਦਰਸਪ੍ਰੀਤ ਕੌਰ ਅਤੇ ਸਮੂਹ ਪ੍ਰਬੰਧਕਾਂ ਨੇ ਇਸ ਮੌਕੇ ਆਏ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਕੂਲ ਦਾ ਉਦੇਸ਼ ਬੱਚਿਆਂ ਨੂੰ ਆਧੁਨਿਕ, ਗੁਣਵੱਤਾ ਭਰਪੂਰ ਅਤੇ ਬਹੁਪੱਖੀ ਸਿੱਖਿਆ ਪ੍ਰਦਾਨ ਕਰਨਾ ਹੈ, ਤਾਂ ਜੋ ਉਹ ਭਵਿੱਖ ਵਿਚ ਆਤਮ ਵਿਸ਼ਵਾਸੀ, ਜ਼ਿੰਮੇਵਾਰ ਅਤੇ ਸਿਰਜਣਾਤਮਿਕ ਨਾਗਰਿਕ ਬਣ ਸਕਣ।
Ad Position 22
No active advertisement
ਪਿਛਲੀ ਖ਼ਬਰ ਕਮਲਜੀਤ ਸਿੰਘ ਚੀਨੂੰ ਬਣੇ ਪੰਜਾਬ ਭਾਜਪਾ ਦੇ ਉਦਯੋਗ ਸੈੱਲ ਦੇ ਸਹਿ ਕਨਵੀਨਰ ਅਗਲੀ ਖ਼ਬਰ ਗੁਰਦੁਆਰਾ ਪਾਤਿਸ਼ਾਹੀ ਪਹਿਲੀ ਨਾਨਕਸਰ ਠੱਕਰਵਾਲ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲਾਨਾ ਜੋੜ ਮੇਲਾ 22 ਤੋਂ 24 ਨਵੰਬਰ ਤ...
Ad Position 24