21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਭਗਤ ਨਾਮਦੇਵ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਕੀਰਤਨ ਸਮਾਗਮ ਕਰਵਾਇਆ

ਲੁਧਿਆਣਾ, 21 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਦੀ ਪ੍ਰਬੰਧਕ ਕਮੇਟੀ ਵਲੋਂ ਬੀਤੀ ਰਾਤ ਗੁਰਦੁਆਰਾ ਸਾਹਿਬ ਵਿਖੇ ਸ਼੍ਰੋਮਣੀ ਭਗਤ ਨਾਮਦੇਵ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਕੀਰਤਨ ਸਮਾਗਮ ਬੜੀ ਸ਼ਰਧਾ ਭਾਵਨਾ ਨਾਲ ਕਰਵਾਇਆ ਗਿਆ, ਜਿਸ ਵਿਚ ਪੰਥ ਪ੍ਰਸਿੱਧ ਕੀਰਤਨੀਏ ਭਾਈ ਪਲਵਿੰਦਰ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਅੰਮ੍ਰਿਤਸਰ ਵਾਲਿਆਂ ਦੇ ਕੀਰਤਨੀ ਜਥੇ ਨੇ ਆਪਣੀਆਂ ਹਾਜ਼ਰੀਆਂ ਭਰ ਕੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ। ਕੀਰਤਨ ਸਮਾਗਮ ਅੰਦਰ ਇਕੱਤਰ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਕਰਦਿਆਂ ਭਾਈ ਪਲਵਿੰਦਰ ਸਿੰਘ ਨੇ ਕਿਹਾ ਕਿ ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਦਰਜ ਪਾਵਨ ਬਾਣੀ ਦੇ ਰਚਨਹਾਰ, ਸ਼੍ਰੋਮਣੀ ਭਗਤ ਨਾਮਦੇਵ ਜੀ ਨੇ ਸਮਾਜ ਵਿਚ ਫੈਲੀਆਂ ਸਮਾਜਿਕ, ਧਾਰਮਿਕ ਤੇ ਰਾਜਨੀਤਕ ਕੁਰੀਤੀਆਂ ਦਾ ਖੰਡਨ ਸ਼ਬਦ ਦੇ ਮਾਧਿਅਮ ਰਾਹੀਂ ਕ੍ਰਾਂਤੀਕਾਰੀ ਸੁਰ ਵਿਚ ਕੀਤਾ।

Ad Position 21
No active advertisement
ਸਟਰੀਟ ਲਾਈਟਾਂ ਦੀ ਫਾਈਲ ਫੋਟੋ। 22-11-2026
ਲੁਧਿਆਣਾ, 21 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਦੀ ਪ੍ਰਬੰਧਕ ਕਮੇਟੀ ਵਲੋਂ ਬੀਤੀ ਰਾਤ ਗੁਰਦੁਆਰਾ ਸਾਹਿਬ ਵਿਖੇ ਸ਼੍ਰੋਮਣੀ ਭਗਤ ਨਾਮਦੇਵ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਕੀਰਤਨ ਸਮਾਗਮ ਬੜੀ ਸ਼ਰਧਾ ਭਾਵਨਾ ਨਾਲ ਕਰਵਾਇਆ ਗਿਆ, ਜਿਸ ਵਿਚ ਪੰਥ ਪ੍ਰਸਿੱਧ ਕੀਰਤਨੀਏ ਭਾਈ ਪਲਵਿੰਦਰ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਅੰਮ੍ਰਿਤਸਰ ਵਾਲਿਆਂ ਦੇ ਕੀਰਤਨੀ ਜਥੇ ਨੇ ਆਪਣੀਆਂ ਹਾਜ਼ਰੀਆਂ ਭਰ ਕੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ। ਕੀਰਤਨ ਸਮਾਗਮ ਅੰਦਰ ਇਕੱਤਰ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਕਰਦਿਆਂ ਭਾਈ ਪਲਵਿੰਦਰ ਸਿੰਘ ਨੇ ਕਿਹਾ ਕਿ ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਦਰਜ ਪਾਵਨ ਬਾਣੀ ਦੇ ਰਚਨਹਾਰ, ਸ਼੍ਰੋਮਣੀ ਭਗਤ ਨਾਮਦੇਵ ਜੀ ਨੇ ਸਮਾਜ ਵਿਚ ਫੈਲੀਆਂ ਸਮਾਜਿਕ, ਧਾਰਮਿਕ ਤੇ ਰਾਜਨੀਤਕ ਕੁਰੀਤੀਆਂ ਦਾ ਖੰਡਨ ਸ਼ਬਦ ਦੇ ਮਾਧਿਅਮ ਰਾਹੀਂ ਕ੍ਰਾਂਤੀਕਾਰੀ ਸੁਰ ਵਿਚ ਕੀਤਾ। ਉਨ੍ਹਾਂ ਵਲੋਂ ਉਚਰੀ ਇਲਾਹੀ ਬਾਣੀ ਦੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ 61 ਸ਼ਬਦ , 18 ਰਾਗਾਂ ਵਿਚ ਦਰਜ ਹਨ। ਇਸ ਦੌਰਾਨ ਉਨ੍ਹਾਂ ਸੰਗਤਾਂ ਨੂੰ ਧਰਮ ਦੇ ਮਾਰਗ ’ਤੇ ਚੱਲਣ ਦੀ ਪ੍ਰੇਰਨਾ ਦਿੱਤੀ । ਸਮਾਗਮ ਦੀ ਸਮਾਪਤੀ ਮੌਕੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਵਲੋਂ ਕੀਰਤਨੀ ਜਥੇ ਦੇ ਮੈਂਬਰਾਂ ਨੂੰ ਸਿਰੋਪਾਉ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਕੀਰਤਨ ਸਮਾਗਮ ‘ਚ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਇੰਦਰਜੀਤ ਸਿੰਘ ਮੱਕੜ, ਮਹਿੰਦਰ ਡੰਗ, ਅਤਰ ਸਿੰਘ ਮੱਕੜ, ਰਜਿੰਦਰ ਸਿੰਘ ਡੰਗ, ਬਲਬੀਰ ਸਿੰਘ ਭਾਟੀਆ, ਭੁਪਿੰਦਰ ਸਿੰਘ ਜੁਨੇਜਾ, ਗੁਰਦੀਪ ਸਿੰਘ ਡੀਮਾਰਟੇ, ਹਰਮੀਤ ਸਿੰਘ ਡੰਗ, ਸੁਰਜੀਤ ਸਿੰਘ ਮਨਚੰਦਾ, ਨਰਿੰਦਰਪਾਲ ਸਿੰਘ ਕਥੂਰੀਆ, ਤਜਿੰਦਰਪਾਲ ਸਿੰਘ ਮੱਕੜ, ਸੁਰਿੰਦਰਪਾਲ ਸਿੰਘ ਭੁਟੀਆਣੀ, ਦਾਨ ਸਿੰਘ, ਪ੍ਰੇਮ ਸਿੰਘ, ਅਵਤਾਰ ਸਿੰਘ ਬੀਕੇ, ਮਨਮੋਹਨ ਸਿੰਘ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਪੰਜਾਬੀ ਸਾਹਿਤ ਅਕਾਦਮੀ ਵਲੋਂ ਤੀਸਰਾ ਚਾਰ ਰੋਜ਼ਾ ਪੁਸਤਕ ਮੇਲਾ ਅਤੇ ਸਾਹਿਤ ਉਤਸਵ ਧੂਮਧਾਮ ਨਾਲ ਸ਼ੁਰੂ ਅਗਲੀ ਖ਼ਬਰ ਤਹਿਬਾਜ਼ਾਰੀ ਦੇ ਕੰਮ ’ ਚ ਅਣਗਹਿਲੀ ਪਈ ਭਾਰੀ
Ad Position 24