21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਪੰਜਾਬੀ ਸਾਹਿਤ ਅਕਾਦਮੀ ਵਲੋਂ ਤੀਸਰਾ ਚਾਰ ਰੋਜ਼ਾ ਪੁਸਤਕ ਮੇਲਾ ਅਤੇ ਸਾਹਿਤ ਉਤਸਵ ਧੂਮਧਾਮ ਨਾਲ ਸ਼ੁਰੂ

ਲੁਧਿਆਣਾ, 21 ਨਵੰਬਰ (ਡਾ. ਤਰਲੋਚਨ ਸਿੰਘ)-ਪੰਜਾਬੀ ਸਾਹਿੱਤ ਅਕਾਦਮੀ, ਲੁਧਿਆਣਾ ਵਲੋਂ ਤੀਸਰਾ ਸਾਲਾਨਾ ਚਾਰ ਰੋਜ਼ਾ ਪੁਸਤਕ ਮੇਲਾ ਅਤੇ ਸਾਹਿਤ ਉਤਸਵ ਪੰਜਾਬੀ ਭਵਨ ਵਿਖੇ ਅੱਜ ਧੂਮਧਾਮ ਨਾਲ ਸ਼ੁਰੂ ਹੋਇਆ।

Ad Position 21
No active advertisement
ਅਜੀਤ ਡੈਸਕ 22-11-2026
ਲੁਧਿਆਣਾ, 21 ਨਵੰਬਰ (ਡਾ. ਤਰਲੋਚਨ ਸਿੰਘ)-ਪੰਜਾਬੀ ਸਾਹਿੱਤ ਅਕਾਦਮੀ, ਲੁਧਿਆਣਾ ਵਲੋਂ ਤੀਸਰਾ ਸਾਲਾਨਾ ਚਾਰ ਰੋਜ਼ਾ ਪੁਸਤਕ ਮੇਲਾ ਅਤੇ ਸਾਹਿਤ ਉਤਸਵ ਪੰਜਾਬੀ ਭਵਨ ਵਿਖੇ ਅੱਜ ਧੂਮਧਾਮ ਨਾਲ ਸ਼ੁਰੂ ਹੋਇਆ। ਅੱਜ ਸਮਾਗਮ ਦੇ ਪਹਿਲੇ ਦਿਨ ਪ੍ਰਧਾਨਗੀ ਮੰਡਲ ਵਿਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ . ਹਰਵਿੰਦਰ ਸਿੰਘ ਧਾਲੀਵਾਲ, ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ, ਅਕਾਦਮੀ ਦੇ ਸੀਨੀਅਰ ਮੀਤ ਪ੍ਰਧਾਨ ਡਾ. ਪਾਲ ਕੌਰ, ਡਾ. ਗੁਲਜ਼ਾਰ ਸਿੰਘ ਪੰਧੇਰ, ਪ੍ਰੋ. ਕਿਰਪਾਲ ਕਜ਼ਾਕ, ਅਮਰਜੀਤ ਸਿੰਘ ਟਿੱਕਾ ਸ਼ਾਮਿਲ ਸਨ। ‘’ਆਓ ਪੁਸਤਕਾਂ ਪੜ੍ਹੀਏ’’ ਵਿਸ਼ੇ ‘ਤੇ ਪ੍ਰੋ. ਕਿਰਪਾਲ ਕਜ਼ਾਕ ਨੇ ਭਾਸ਼ਣ ਦਿੰਦਿਆਂ ਕਿਹਾ ਕਿ ਪੰਜਾਬ ਵਿਚ ਬਹੁਤ ਥਾਵਾਂ ‘ਤੇ ਪੁਸਤਕ ਮੇਲੇ ਲੱਗਦੇ ਹਨ, ਜਿਨ੍ਹਾਂ ਦੀ ਅੱਜ ਦੇ ਸਮੇਂ ਵਿਚ ਬਹੁਤ ਲੋੜ ਹੈ। ਉਨ੍ਹਾਂ ਕਿਹਾ ਕਿ ਸ਼ਬਦ, ਅੱਖਰ ਮਿਲ ਕੇ ਹੀ ਕਿਤਾਬ ਬਣਦੇ ਹਨ ਤੇ ਉਹੀ ਕਿਤਾਬ ਰੌਸ਼ਨੀ ਦਾ ਮਿਨਾਰ ਬਣ ਕੇ ਸਾਡੇ ਹਨੇਰੇ ਰਾਹਾਂ ਵਿਚ ਚਾਨਣ ਦੇ ਬੀਜ ਬੀਜਦੀਆਂ ਹਨ। ਪ੍ਰਧਾਨਗੀ ਭਾਸ਼ਣ ਦਿੰਦਿਆਂ ਡਾ. ਹਰਵਿੰਦਰ ਸਿੰਘ ਧਾਲੀਵਾਲ ਨੇ ਕਿਹਾ ਕਿ ਚੰਗੀ ਪੁਸਤਕ ਮਨੁੱਖ ਨੂੰ ਪੂਰਨ ਮਨੁੱਖ ਬਣਾਉਂਦੀ ਹੈ। ਚੰਗੀ ਪੁਸਤਕ ਮਨੁੱਖ ਦਾ ਤੀਜੀ ਅੱਖ ਬਣ ਕੇ ਚੰਗਾ ਮਨੁੱਖ ਬਣਨ ਦੇ ਰਾਹ ਪਾਉਂਦੀ ਹੈ। ਉਨ੍ਹਾਂ ਨੇ ਕਿਹਾ ਕਿ ਸਾਨੂੰ ਚੰਗੀਆਂ ਪੁਸਤਕਾਂ ਨਾਲ ਜੁੜਨਾ ਚਾਹੀਦਾ ਹੈ। ਪੁਸਤਕ ਮੇਲੇ ਦਾ ਉਦਘਾਟਨ ਕਰਦਿਆਂ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਸੂਝਵਾਨ ਲੋਕ ਕਿਤਾਬਾਂ ਨਾਲ ਜੁੜਦੇ ਹਨ ਅਤੇ ਸਮਾਜ ਵਿਚ ਚੰਗੀਆਂ ਪਿਰਤਾਂ ਪਾਉਂਦੇ ਹਨ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਲਈ ਚੰਗਾ ਸਮਾਜ ਸਿਰਜਿਆ ਜਾ ਸਕੇ। ਉਨ੍ਹਾਂ ਨਵੀਂ ਪੀੜ੍ਹੀ ਨੂੰ ਚੰਗੀਆਂ ਪੁਸਤਕਾਂ ਨਾਲ ਜੁੜਨ ਦੀ ਅਪੀਲ ਕੀਤੀ ਅਤੇ ਇਹ ਵੀ ਕਿਹਾ ਕਿ ਪੰਜਾਬੀ ਲੋਕਾਂ ਨੂੰ ਪੰਜਾਬੀ ਬੋਲਣ ‘ਚ ਕੋਈ ਗੁਰੇਜ਼ ਨਹੀਂ ਹੋਣਾ ਚਾਹੀਦਾ। ਅਕਾਦਮੀ ਦੇ ਸੀਨੀਅਰ ਮੀਤ ਪ੍ਰਧਾਨ ਡਾ. ਪਾਲ ਕੌਰ ਨੇ ਧੰਨਵਾਦ ਕਰਦਿਆਂ ਕਿਹਾ ਕਿ ਇਹ ਤੀਸਰਾ ਚਾਰ ਰੋਜ਼ਾ ਪੁਸਤਕ ਮੇਲਾ ਅਤੇ ਸਾਹਿੱਤ ਉਤਸਵ ਆਪਣੇ ਆਪ ਵਿਚ ਵਿਲੱਖਣ ਹੈ। ਇਸ ਵਾਰ ਦਾ ਪੁਸਤਕ ਮੇਲਾ ਅਤੇ ਸਾਹਿੱਤ ਉਤਸਵ ਪਦਮਸ੍ਰੀ ਡਾ. ਰਤਨ ਸਿੰਘ ਜੱਗੀ ਨੂੰ ਸਮਰਪਿਤ ਹੈ। ਉਨ੍ਹਾਂ ਕਿਹਾ 22 ਨਵੰਬਰ ਨੂੰ ਨਵੀਂ ਪੀੜ੍ਹੀ ਦੀਆਂ ਕੁੜੀਆਂ ਦਾ ਪਿਤਰ ਸੱਤਾ ਨਾਲ ਦਸਤਪੰਜਾ ਵਿਸ਼ੇ ‘ਤੇ ਵਿਚਾਰ ਚਰਚਾ ਹੋਵੇਗੀ ਉਪਰੰਤ ਕਵੀ ਦਰਬਾਰ ਹੋਵੇਗਾ। 23 ਨਵੰਬਰ ਨੂੰ ਆਦਿ ਧਰਮ ਮੰਡਲ ਅਤੇ ਸਮਕਾਲੀ ਰਾਜਨੀਤੀ ਵਿਸ਼ੇ ‘ਤੇ ਭਾਸ਼ਣ ਹੋਵੇਗਾ ਉਪਰੰਤ ਕਵੀ ਦਰਬਾਰ ਹੋਵੇਗਾ। ਮੇਲੇ ਦੇ ਅਖੀਰਲੇ ਦਿਨ 24 ਨਵੰਬਰ ਨੂੰ ਪਦਮਸ੍ਰੀ ਡਾ. ਰਤਨ ਸਿੰਘ ਜੱਗੀ ਦੀ ਯਾਦ ਵਿਚ ਪੰਜਾਬ ਰਤਨ ਸਨਮਾਨ ਨਾਲ ਡਾ. ਸਰਦਾਰਾ ਸਿੰਘ ਜੌਹਲ ਨੂੰ ਸਨਮਾਨਿਤ ਕੀਤਾ ਜਾਵੇਗਾ। ਪੁਸਤਕ ਮੇਲੇ ਮੌਕੇ ਸਾਹਿੱਤ ਅਕਾਦਮੀ ਦਿੱਲੀ, ਨੈਸ਼ਨਲ ਬੁੱਕ ਟਰੱਸਟ ਦਿੱਲੀ ਸਮੇਤ ਦੋ ਦਰਜਨ ਪੁਸਤਕ ਵਿਕ੍ਰੇਤਾਵਾਂ ਦੇ ਕਿਤਾਬਾਂ ਦੇ ਸਟਾਲ ਲੱਗੇ ਹੋਏ ਹਨ। ਇਸ ਮੌਕੇ ਡਾ. ਗੁਰਚਰਨ ਕੌਰ ਕੋਚਰ, ਤ੍ਰੈਲੋਚਨ ਲੋਚੀ, ਡਾ. ਹਰੀ ਸਿੰਘ ਜਾਚਕ, ਪ੍ਰਭਜੋਤ ਸੋਹੀ, ਕੇ. ਸਾਧੂ ਸਿੰਘ, ਸੁਰਿੰਦਰ ਕੈਲੇ, ਜਨਮੇਜਾ ਸਿੰਘ ਜੌਹਲ, ਮਨਜਿੰਦਰ ਧਨੋਆ, ਨਵਤੇਜ ਗੜ੍ਹਦੀਵਾਲਾ, ਦਰਸ਼ਨ ਬੁੱਟਰ, ਸੁਸ਼ੀਲ ਦੁਸਾਂਝ, ਸੁਖਦੇਵ ਕੌਰ ਚਮਕ, ਇੰਦਰਜੀਤਪਾਲ ਕੌਰ, ਸੁਰਿੰਦਰ ਦੀਪ, ਡਾ. ਸਰੋਜ ਰਾਣੀ ਸ਼ਰਮਾ, ਭਗਵਾਨ ਢਿੱਲੋਂ, ਤਰਲੋਚਨ ਝਾਂਡੇ, ਕਰਨਲ ਦਲਵਿੰਦਰ ਸਿੰਘ ਗਰੇਵਾਲ, ਦਲਵੀਰ ਲੁਧਿਆਣਵੀ, ਪਰਮਜੀਤ ਸਿੰਘ ਗਰੇਵਾਲ, ਦਲਵੀਰ ਸਿੰਘ ਕਲੇਰ, ਭੁਪਿੰਦਰ ਸਿੰਘ ਧਾਲੀਵਾਲ, ਅਮਰਜੀਤ ਸ਼ੇਰਪੁਰੀ, ਮਨਿੰਦਰ ਸਿੰਘ ਭਾਟੀਆ, ਕੰਵਲਜੀਤ ਨੀਲੋਂ, ਤਰਲੋਚਨ ਸਿੰਘ, ਡੀ.ਪੀ. ਮੌੜ, ਚਰਨ ਸਿੰਘ ਗੁਰਮ, ਕਮਲਪ੍ਰੀਤ ਕੌਰ, ਡਾ. ਗੁਰਪ੍ਰੀਤ ਰਤਨ, ਸੁਖਪ੍ਰੀਤ ਸਿੰਘ, ਗੁਰਸੇਵਕ ਸਿੰਘ ਢਿੱਲੋਂ, ਤਰਨ ਬੱਲ, ਸਤਿਬੀਰ ਸਿੰਘ, ਪਾਲੀ ਖ਼ਾਦਿਮ, ਚਰਨਜੀਤ ਸਿੰਘ, ਆਰਤੀ ਸ਼ਰਮਾ, ਬਲਦੇਵ ਸਿੰਘ ਬੱਲੀ, ਹਰਵਿੰਦਰ ਥਰੀਕੇ, ਹਰਦੇਵ ਸਿੰਘ, ਰਮਾਂ ਸ਼ਰਮਾ, ਹਰਸ਼ ਵਰਧਨ ਆਜ਼ਾਦ ਆਦਿ ਸ਼ਾਮਿਲ ਸਨ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਵਿਸ਼ੇਸ਼ ਲੋਕ ਅਦਾਲਤ ਲਗਾਈ ਅਗਲੀ ਖ਼ਬਰ ਭਗਤ ਨਾਮਦੇਵ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਕੀਰਤਨ ਸਮਾਗਮ ਕਰਵਾਇਆ
Ad Position 24