21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਧਰਮ ਪ੍ਰਚਾਰ ਲਹਿਰ ਨੂੰ ਹੋਰ ਤੇਜ਼ ਕੀਤਾ ਜਾਵੇਗਾ-ਜਥੇਦਾਰ ਆਲਮਗੀਰ ਅੰਤਰਿੰਗ ਕਮੇਟੀ ਮੈਂਬਰ ਨਿਯੁਕਤ ਹੋਣ ’ਤੇ ਜਥੇਦਾਰ ਆਲਮਗੀਰ ਨੇ ਗੁਰੂ ਘਰ ਨਤਮਸਤਕ ਹੋ ਕੇ ਕੀਤਾ ਸ਼ੁਕਰਾਨਾ

ਆਲਮਗੀਰ, 21 ਨਵੰਬਰ (ਜਰਨੈਲ ਸਿੰਘ ਪੱਟੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਹੋਏ ਜਨਰਲ ਇਜਲਾਸ ਦੌਰਾਨ ਸ਼੍ਰੋਮਣੀ ਕਮੇਟੀ ਹਲਕਾ (65) ਦੋਰਾਹਾ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਚਰਨ ਸਿੰਘ ਆਲਮਗੀਰ ਨੂੰ ਅੰਤਰਿੰਗ ਕਮੇਟੀ ਮੈਂਬਰ ਨਿਯੁਕਤ ਕੀਤੇ ਜਾਣ ’ਤੇ ਜਥੇਦਾਰ ਆਲਮਗੀਰ ਨੇ ਸਾਥੀਆਂ ਸਮੇਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਆਲਮਗੀਰ ਵਿਖੇ ਨਤਮਸਤਕ ਹੋ ਕੇ ਗੁਰੂ ਕਾ ਸ਼ੁਕਰਾਨਾ ਕੀਤਾ। ਨਤਮਸਤਕ ਹੋਣ ਉਪਰੰਤ ਪੱਤਰਕਾਰਾਂ ਨਾਲ ਗੱਲ ਕਰਦਿਆਂ ਜਥੇਦਾਰ ਚਰਨ ਸਿੰਘ ਆਲਮਗੀਰ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਧਰਮ ਪ੍ਰਚਾਰ ਲਹਿਰ ਨੂੰ ਹੋਰ ਪ੍ਰਚੰਡ ਕੀਤਾ ਜਾਵੇਗਾ, ਜਿਸ ਤਹਿਤ ਅੰਮ੍ਰਿਤ ਪਾਨ, ਗੁਰਬਾਣੀ ਕੰਠ ਅਤੇ ਦਸਤਾਰ ਮੁਕਾਬਲੇ ਆਦਿ ਕਰਵਾ ਕੇ ਭਵਿੱਖ ਦੀ ਪੀੜੀ ਨੂੰ ਗੁਰੂ ਅਤੇ ਗੁਰਬਾਣੀ ਨਾਲ ਜੋੜਿਆ ਜਾਵੇਗਾ।

Ad Position 21
No active advertisement
ਮਨਿੰਦਰਜੀਤ ਸਿੰਘ ਬੈਨੀਪਾਲ 22-11-2026
ਆਲਮਗੀਰ, 21 ਨਵੰਬਰ (ਜਰਨੈਲ ਸਿੰਘ ਪੱਟੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਹੋਏ ਜਨਰਲ ਇਜਲਾਸ ਦੌਰਾਨ ਸ਼੍ਰੋਮਣੀ ਕਮੇਟੀ ਹਲਕਾ (65) ਦੋਰਾਹਾ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਚਰਨ ਸਿੰਘ ਆਲਮਗੀਰ ਨੂੰ ਅੰਤਰਿੰਗ ਕਮੇਟੀ ਮੈਂਬਰ ਨਿਯੁਕਤ ਕੀਤੇ ਜਾਣ ’ਤੇ ਜਥੇਦਾਰ ਆਲਮਗੀਰ ਨੇ ਸਾਥੀਆਂ ਸਮੇਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਆਲਮਗੀਰ ਵਿਖੇ ਨਤਮਸਤਕ ਹੋ ਕੇ ਗੁਰੂ ਕਾ ਸ਼ੁਕਰਾਨਾ ਕੀਤਾ। ਨਤਮਸਤਕ ਹੋਣ ਉਪਰੰਤ ਪੱਤਰਕਾਰਾਂ ਨਾਲ ਗੱਲ ਕਰਦਿਆਂ ਜਥੇਦਾਰ ਚਰਨ ਸਿੰਘ ਆਲਮਗੀਰ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਧਰਮ ਪ੍ਰਚਾਰ ਲਹਿਰ ਨੂੰ ਹੋਰ ਪ੍ਰਚੰਡ ਕੀਤਾ ਜਾਵੇਗਾ, ਜਿਸ ਤਹਿਤ ਅੰਮ੍ਰਿਤ ਪਾਨ, ਗੁਰਬਾਣੀ ਕੰਠ ਅਤੇ ਦਸਤਾਰ ਮੁਕਾਬਲੇ ਆਦਿ ਕਰਵਾ ਕੇ ਭਵਿੱਖ ਦੀ ਪੀੜੀ ਨੂੰ ਗੁਰੂ ਅਤੇ ਗੁਰਬਾਣੀ ਨਾਲ ਜੋੜਿਆ ਜਾਵੇਗਾ। ਮੈਂਬਰ ਜਥੇਦਾਰ ਆਲਮਗੀਰ ਨੇ ਕਿਹਾ ਕਿ ਸੂਬਾ ਪੰਜਾਬ ਇਸ ਵੇਲੇ ਨਸ਼ਿਆਂ ਦੀ ਵੱਡੀ ਤਰਾਸਦੀ ਦੇ ਦੌਰ ਵਿਚੋਂ ਗੁਜ਼ਰ ਰਿਹਾ ਹੈ ਅਤੇ ਨੌਜਵਾਨ ਵਰਗ ਨੂੰ ਨਸ਼ਿਆਂ ਤੋਂ ਮੋੜਨ ਲਈ ਸ਼੍ਰੋਮਣੀ ਕਮੇਟੀ ਵਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ। ਇਸ ਮੌਕੇ ਉਨ੍ਹਾਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਦਵਾਇਆ ਕਿ ਉਹ ਧਰਮ ਕਾਰਜਾਂ ਨੂੰ ਪੂਰੀ ਅਡੋਲਤਾ ਤੇ ਨਿਸ਼ਚੇ ਨਾਲ ਨੇਪਰੇ ਚਾੜ੍ਹਨਗੇ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਹਲਕਾ ਗਿੱਲ ਦੇ ਇੰਚਾਰਜ ਹਰਪ੍ਰੀਤ ਸਿੰਘ ਸਿੰਮਕ ਸਾਬਕਾ ਜੱਜ, ਸਾਬਕਾ ਚੀਫ਼ ਪਾਰਲੀਮੈਂਟ ਸਕੱਤਰ ਬਿਕਰਮਜੀਤ ਸਿੰਘ ਖ਼ਾਲਸਾ, ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਐਡਵੋਕੇਟ ਪ੍ਰੇਮ ਸਿੰਘ ਹਰਨਾਮਪੁਰਾ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਵਲੋਂ ਜਥੇਦਾਰ ਚਰਨ ਸਿੰਘ ਆਲਮਗੀਰ ਨੂੰ ਅੰਤਰਿੰਗ ਕਮੇਟੀ ਮੈਂਬਰ ਨਿਯੁਕਤ ਕੀਤੇ ਜਾਣਾ ਹਲਕੇ ਲਈ ਮਾਣ ਵਾਲੀ ਗੱਲ ਹੈ। ਸਨਮਾਨ ਸਮਾਰੋਹ ਮੌਕੇ ਮੈਨੇਜਰ ਹਰਦੀਪ ਸਿੰਘ ਗਿੱਲ ਚੁਗਵਾ, ਮੁੱਖ ਗ੍ਰੰਥੀ ਭਾਈ ਬਲਵਿੰਦਰ ਸਿੰਘ ਆਲਮਗੀਰ, ਜਥੇਦਾਰ ਹਰਭਿੰਦਰ ਸਿੰਘ ਭਿੰਦਾ ਮੁਖੀ ਡੇਰਾ ਕਾਰਸੇਵਾ ਆਲਮਗੀਰ, ਗੁਰਦੀਪ ਸਿੰਘ ਰਾਜੂ ਸੀਨੀਅਰ ਮੀਤ ਪ੍ਰਧਾਨ ਯੂਥ ਅਕਾਲੀ ਦਲ, ਸਾਬਕਾ ਚੇਅਰਮੈਨ ਜਥੇਦਾਰ ਜਸਵੰਤ ਸਿੰਘ ਹਰਨਾਮਪੁਰਾ ਸਰਕਲ ਪ੍ਰਧਾਨ, ਫੈਡਰੇਸ਼ਨ ਆਗੂ ਲਵਪ੍ਰੀਤ ਸਿੰਘ ਗਿੱਲ, ਮਨਪ੍ਰੀਤ ਸਿੰਘ ਮਣੀ, ਤਲਵਿੰਦਰ ਸਿੰਘ ਮੁਲਤਾਨੀ, ਸਰਕਲ ਪ੍ਰਧਾਨ ਗੁਰਜੀਤ ਸਿੰਘ ਲਹਿਰਾ, ਮਨਮੋਹਨ ਸਿੰਘ ਮੋਹਣਾ, ਅਮਨਦੀਪ ਸਿੰਘ ਰਵਿੰਦਰ ਸਿੰਘ ਅੰਮ੍ਰਿਤਪਾਲ ਸਿੰਘ ਗ੍ਰੰਥੀ ਗੁਰਮੀਤ ਸਿੰਘ, ਜਰਨੈਲ ਸਿੰਘ ਜਰਖੜ, ਸਰਬਜੀਤ ਸਿੰਘ ਛਾਪਾ, ਪਰਗਟ ਸਿੰਘ ਗਰੇਵਾਲ ਆਲਮਗੀਰ, ਬੀਬੀ ਕੁਲਵਿੰਦਰ ਕੌਰ, ਹਰਮਨਦੀਪ ਕੌਰ, ਬਲਵੀਰ ਕੌਰ, ਜਸਵਿੰਦਰ ਕੌਰ, ਦਿਲਪ੍ਰੀਤ ਸਿੰਘ ਸਿਕੰਦਰ ਸਿੰਘ ਚੁਬਕੀ, ਜੇ.ਈ. ਰਵਿੰਦਰ ਸਿੰਘ, ਜਸਵੀਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਇਲਾਕੇ ਦੀਆਂ ਸੰਗਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਫਿੱਕੀ ਦੀ ਮੀਟਿੰਗ ਵਿਚ ਪ੍ਰਧਾਨ ਮੰਤਰੀ ਦਾ ਬਿਆਨ ਗੁਮਰਾਹਕੁਨ - ਏਟਕ ਲੁਧਿਆਣਾ ਅਗਲੀ ਖ਼ਬਰ ਬਦਲਦੇ ਮੌਸਮ ਵਿਚ ਬੱਚਿਆਂ ਅਤੇ ਬਜ਼ੁਰਗਾਂ ਦੀ ਸਿਹਤ ਦਾ ਰੱਖਣਾ ਚਾਹੀਦਾ ਵਿਸ਼ੇਸ਼ ਧਿਆਨ : ਡਾ. ਸੁਖਪ੍ਰੀਤ ਸਿੰਘ ਪਿੰਡ ਗੋਰਸੀ...
Ad Position 24