22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਬਜ਼ੁਰਗ ਸਾਡੇ ਸਮਾਜ ਦਾ ਅਨਮੋਲ ਸਰਮਾਇਆ - ਵਿਧਾਇਕ ਸੰਗੋਵਾਲ

ਆਲਮਗੀਰ, 21 ਨਵੰਬਰ (ਜਰਨੈਲ ਸਿੰਘ ਪੱਟੀ)-ਵਿਧਾਨ ਸਭਾ ਹਲਕਾ ਗਿੱਲ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਜੀਵਨ ਸਿੰਘ ਸੰਗੋਵਾਲ ਨੇ ਕਿਹਾ ਕਿ ‘ਆਪ’ ਸਰਕਾਰ ਵਲੋਂ ਬਜ਼ੁਰਗਾਂ ਦੀਆਂ ਧਾਰਮਿਕ ਭਾਵਨਾਵਾਂ ਤੇ ਸਨਮਾਨ ਨੂੰ ਮੁੱਖ ਰੱਖਦਿਆਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਸਹਿਤ ਚਲਾਈਆਂ ਜਾ ਰਹੀਆਂ ਬਜ਼ੁਰਗ ਭਲਾਈ ਸਕੀਮਾਂ ਅਤਿ ਸ਼ਲਾਘਾਯੋਗ ਹਨ, ਕਿਉਂਕਿ ਬਜ਼ੁਰਗ ਸਾਡੇ ਸਮਾਜ ਦਾ ਅਨਮੋਲ ਸਰਮਾਇਆ ਹਨ ਅਤੇ ਉਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਮੁੱਢਲਾ ਫਰਜ਼ ਹੈ। ਵਿਧਾਇਕ ਸੰਗੋਵਾਲ ਬਲਾਕ ਸੰਮਤੀ ਮੈਂਬਰ ਸੁਖਮੀਤ ਸਿੰਘ ਖੰਨਾ ਦੇ ਗ੍ਰਹਿ ਵਿਖੇ ਇਲਾਕਾ ਨਿਵਾਸੀਆਂ ਦੀ ਭਰਵੀਂ ਮੀਟਿੰਗ ਮੌਕੇ ਹਾਜ਼ਰੀਨ ਨੂੰ ਸੰਬੋਧਨ ਕਰ ਰਹੇ ਸਨ।

Ad Position 21
No active advertisement
5 ਰੋਜ਼ਾ ਪਦਮਸ੍ਰੀ ਸ਼ੋਭਾ ਸਿੰਘ ਨੂੰ ਸਮਰਪਿਤ ਫ਼ੋਟੋ ਪ੍ਰਦਰਸ਼ਨੀ ਦਾ ਉਦਘਾਟਨ ਕਰਦੇ ਹੋਏ ਪ੍ਰਸਿੱਧ ਪੇਂਟਰ ਆਰ.ਐਮ. ਸਿੰਘ ਦੇ ਨਾਲ ਰਣਜੋਧ ਸਿੰਘ, ਤੇਜ ਪ੍ਰਤਾਪ ਸਿੰਘ ਸੰਧੂ ਅਤੇ ਹੋਰ। ਤਸਵੀਰ-ਸੇਵਕ ਸਿੰਘ 22-11-2026
ਆਲਮਗੀਰ, 21 ਨਵੰਬਰ (ਜਰਨੈਲ ਸਿੰਘ ਪੱਟੀ)-ਵਿਧਾਨ ਸਭਾ ਹਲਕਾ ਗਿੱਲ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਜੀਵਨ ਸਿੰਘ ਸੰਗੋਵਾਲ ਨੇ ਕਿਹਾ ਕਿ ‘ਆਪ’ ਸਰਕਾਰ ਵਲੋਂ ਬਜ਼ੁਰਗਾਂ ਦੀਆਂ ਧਾਰਮਿਕ ਭਾਵਨਾਵਾਂ ਤੇ ਸਨਮਾਨ ਨੂੰ ਮੁੱਖ ਰੱਖਦਿਆਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਸਹਿਤ ਚਲਾਈਆਂ ਜਾ ਰਹੀਆਂ ਬਜ਼ੁਰਗ ਭਲਾਈ ਸਕੀਮਾਂ ਅਤਿ ਸ਼ਲਾਘਾਯੋਗ ਹਨ, ਕਿਉਂਕਿ ਬਜ਼ੁਰਗ ਸਾਡੇ ਸਮਾਜ ਦਾ ਅਨਮੋਲ ਸਰਮਾਇਆ ਹਨ ਅਤੇ ਉਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਮੁੱਢਲਾ ਫਰਜ਼ ਹੈ। ਵਿਧਾਇਕ ਸੰਗੋਵਾਲ ਬਲਾਕ ਸੰਮਤੀ ਮੈਂਬਰ ਸੁਖਮੀਤ ਸਿੰਘ ਖੰਨਾ ਦੇ ਗ੍ਰਹਿ ਵਿਖੇ ਇਲਾਕਾ ਨਿਵਾਸੀਆਂ ਦੀ ਭਰਵੀਂ ਮੀਟਿੰਗ ਮੌਕੇ ਹਾਜ਼ਰੀਨ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਅਤੇ ਉਨ੍ਹਾਂ ਨੂੰ ਬਣਦਾ ਮਾਣ-ਸਤਿਕਾਰ ਦੇਣ ਲਈ ਅਜਿਹੇ ਉਪਰਾਲੇ ਮਹੱਤਵਪੂਰਨ ਹਨ। ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ‘ਤੀਰਥ ਯਾਤਰੀ ਸਭਾ’ ਅਤੇ ‘ਸਰਵਣ ਪੁੱਤ ਮਾਨ’ ਬਜ਼ੁਰਗਾਂ ਦਾ ਆਸ਼ੀਰਵਾਦ ਸਕੀਮ ਤਹਿਤ ਵੱਖ ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਏ ਜਾ ਰਹੇ ਹਨ। ਇਸ ਮੌਕੇ ਬਲਾਕ ਸੰਮਤੀ ਮੈਂਬਰ ਸੁਖਮੀਤ ਸਿੰਘ ਖੰਨਾ ਨੇ ਵਿਧਾਇਕ ਸੰਗੋਵਾਲ ਦਾ ਆਪਣੇ ਗ੍ਰਹਿ ਵਿਖੇ ਪਹੁੰਚਣ ‘ਤੇ ਧੰਨਵਾਦ ਕੀਤਾ। ਮੀਟਿੰਗ ਦੌਰਾਨ ਇਲਾਕੇ ਦੇ ਵਿਕਾਸ ਕਾਰਜਾਂ ਅਤੇ ਸਮੱਸਿਆਵਾਂ ’ਤੇ ਭਰਵੀਂ ਵਿਚਾਰ ਚਰਚਾ ਉਪਰੰਤ ਮੈਂਬਰ ਸੁਖਬੀਰ ਸਿੰਘ ਖੰਨਾ ਨੇ ਇਲਾਕਾ ਨਿਵਾਸੀਆਂ ਨੂੰ ਵਿਸ਼ਵਾਸ ਦਵਾਇਆ ਕਿ ਆਮ ਆਦਮੀ ਪਾਰਟੀ ਵਲੋਂ ਸ਼ੁਰੂ ਕੀਤੀਆਂ ਲੋਕ ਭਲਾਈ ਸਕੀਮਾਂ ‘ਆਪ’ ਸਰਕਾਰ ਦੇ ਦੂਸਰੀ ਬਾਰ ਗਠਨ ਤੋਂ ਬਾਅਦ ਵੀ ਜਾਰੀ ਰੱਖੀਆਂ ਜਾਣਗੀਆਂ। ਮੀਟਿੰਗ ਵਿਚ ਇਲਾਕੇ ਦੀਆਂ ਸੰਗਤਾਂ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ। ਇਸ ਮੌਕੇ ਨਰਿੰਦਰ ਸਿੰਘ, ਹਰਵਿੰਦਰ ਸਿੰਘ, ਮਨਦੀਪ ਸਿੰਘ, ਮਨਜੀਤ ਸਿੰਘ, ਜਤਿੰਦਰਪਾਲ ਸਿੰਘ, ਪ੍ਰਵੀਨ ਕੁਮਾਰ, ਜਸਵੀਰ ਸਿੰਘ, ਗੁਰਮੀਤ ਸਿੰਘ ਨੰਨੜੇ ਸਮੇਤ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬੀਬੀ ਅਮਰਜੀਤ ਕੌਰ ਪਨੇਸਰ ਨਮਿਤ ਸ਼ਰਧਾਂਜਲੀ ਸਮਾਗਮ ਅਗਲੀ ਖ਼ਬਰ ਫਿੱਕੀ ਦੀ ਮੀਟਿੰਗ ਵਿਚ ਪ੍ਰਧਾਨ ਮੰਤਰੀ ਦਾ ਬਿਆਨ ਗੁਮਰਾਹਕੁਨ - ਏਟਕ ਲੁਧਿਆਣਾ
Ad Position 24