ਬੀਬੀ ਅਮਰਜੀਤ ਕੌਰ ਪਨੇਸਰ ਨਮਿਤ ਸ਼ਰਧਾਂਜਲੀ ਸਮਾਗਮ
ਲੁਧਿਆਣਾ, 21 ਨਵੰਬਰ (ਡਾ. ਤਰਲੋਚਨ ਸਿੰਘ)-ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ ਤੇ ਮੌਜੂਦਾ ਨਾਮਧਾਰੀ ਮੁਖੀ ਸ੍ਰੀ ਸਤਿਗੁਰੂ ਉਦੇ ਸਿੰਘ ਜੀ ਦੇ ਅਨਿਨ ਸੇਵਕ ਬੀਬੀ ਅਮਰਜੀਤ ਕੌਰ ਪਨੇਸਰ ਧਰਮ ਪਤਨੀ ਸੁਰਿੰਦਰ ਸਿੰਘ ਮੈਪਕੋ ਨਮਿਤ ਪਾਠ ਦਾ ਭੋਗ ਤੇ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਸ੍ਰੀ ਭੈਣੀ ਸਾਹਿਬ ਵਿਖੇ ਨਾਮਧਾਰੀ ਮੁਖੀ ਸ੍ਰੀ ਸਤਿਗੁਰੂ ਉਦੇ ਸਿੰਘ ਜੀ ਦੀ ਹਜ਼ੂਰੀ ਵਿਚ ਹੋਇਆ।
ਲੁਧਿਆਣਾ, 21 ਨਵੰਬਰ (ਡਾ. ਤਰਲੋਚਨ ਸਿੰਘ)-ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ ਤੇ ਮੌਜੂਦਾ ਨਾਮਧਾਰੀ ਮੁਖੀ ਸ੍ਰੀ ਸਤਿਗੁਰੂ ਉਦੇ ਸਿੰਘ ਜੀ ਦੇ ਅਨਿਨ ਸੇਵਕ ਬੀਬੀ ਅਮਰਜੀਤ ਕੌਰ ਪਨੇਸਰ ਧਰਮ ਪਤਨੀ ਸੁਰਿੰਦਰ ਸਿੰਘ ਮੈਪਕੋ ਨਮਿਤ ਪਾਠ ਦਾ ਭੋਗ ਤੇ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਸ੍ਰੀ ਭੈਣੀ ਸਾਹਿਬ ਵਿਖੇ ਨਾਮਧਾਰੀ ਮੁਖੀ ਸ੍ਰੀ ਸਤਿਗੁਰੂ ਉਦੇ ਸਿੰਘ ਜੀ ਦੀ ਹਜ਼ੂਰੀ ਵਿਚ ਹੋਇਆ। ਇਸ ਮੌਕੇ ਹਜ਼ੂਰੀ ਰਾਗੀ ਸਤਨਾਮ ਸਿੰਘ ਦੇ ਜਥੇ ਨੇ ਕੀਰਤਨ ਕੀਤਾ ਤੇ ਜਥੇਦਾਰ ਹਰਪਾਲ ਸਿੰਘ ਨੇ ਸੰਗਤਾਂ ਨੂੰ ਗੁਰ ਇਤਿਹਾਸ ਨਾਲ ਜੋੜਿਆ। ਇਸ ਮੌਕੇ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਨਾਮਧਾਰੀ ਦਰਬਾਰ ਦੇ ਪ੍ਰਧਾਨ ਸੂਬਾ ਬਲਵਿੰਦਰ ਸਿੰਘ ਝੱਲ ਨੇ ਆਖਿਆ ਕਿ ਬੀਬੀ ਅਮਰਜੀਤ ਕੌਰ ਨੇ ਆਪਣੇ ਪਰਿਵਾਰ ਨੂੰ ਹਮੇਸ਼ਾ ਗੁਰੂ ਘਰ ਨਾਲ ਜੋੜ ਕੇ ਰੱਖਿਆ। ਉਨ੍ਹਾਂ ਕਿਹਾ ਕਿ ਮਾਤਾ ਜੀ ਕੰਮ ਕਾਰ ਕਰਦਿਆਂ ਨਾਮ ਸਿਮਰਨ ਕਰਦੇ ਰਹਿੰਦੇ ਸਨ। ਉਨ੍ਹਾਂ ਦੀ ਬੰਦਗੀ ਦੇ ਚੱਲਦਿਆਂ ਅੱਜ ਉਨ੍ਹਾਂ ਦੇ ਸਪੁੱਤਰਾਂ ਗੁਰਮੀਤ ਸਿੰਘ, ਗੁਰਦੇਵ ਸਿੰਘ ਮੈਪਕੋ ਤੇ ਗੁਰਦਿੱਤ ਸਿੰਘ ਦੀ ਸਨਅਤ ਜਗਤ ਵਿਚ ਵੱਖਰੀ ਪਹਿਚਾਣ ਹੈ। ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ, ਕੌਂਸਲਰ ਪਰਮਿੰਦਰ ਸਿੰਘ ਸੋਮਾ, ਕੌਂਸਲਰ ਸੋਨੂੰ ਡੀਕੋ, ਪ੍ਰਧਾਨ ਇੰਦਰਜੀਤ ਸੋਹਲ, ਗੁਰਮੀਤ ਸਿੰਘ ਕੁਲਾਰ, ਰਣਜੋਧ ਸਿੰਘ, ਚਰਨਜੀਤ ਸਿੰਘ ਵਿਸ਼ਵਕਰਮਾ ਨੇ ਆਖਿਆ ਕਿ ਮਾਤਾ ਜੀ ਦੇ ਜਾਣ ਨਾਲ ਪਰਿਵਾਰ ਅਤੇ ਸਮਾਜ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਇਸ ਮੌਕੇ ਐਸ.ਐਚ.ਓ ਬਲਵਿੰਦਰ ਸੈਣੀ, ਡੀ.ਐਸ.ਪੀ ਇੰਦਰਜੀਤ ਸਿੰਘ ਬੋਪਾਰਾਏ, ਐਸ.ਡੀ.ਐਮ ਪਾਠਕ, ਅਵਤਾਰ ਸਿੰਘ ਭੋਗਲ, ਰੁਪਿੰਦਰ ਪ੍ਰਿੰਸ, ਹਰਮਨਜੀਤ ਨਵਯੁਗ, ਸੇਵਕ ਕਰਤਾਰ ਸਿੰਘ, ਸੇਵਕ ਆਸਾ ਸਿੰਘ ਮਾਨ, ਸੰਤ ਸੁਰਿੰਦਰ ਸਿੰਘ ਨਾਮਧਾਰੀ, ਐਮ.ਡੀ.ਜੈ.ਸਿੰਘ. ਸੰਧੂ, ਨਰਿੰਦਰਜੀਤ ਲਾਇਲ, ਗੁਰਸੇਵ ਸੂਰਾ, ਜਥੇਦਾਰ ਜਸਪਾਲ ਸਿੰਘ ਮੁੰਬਈ, ਡਾ. ਸੰਤੋਖ ਸਿੰਘ ਤੇ ਪ੍ਰੈੱਸ ਸਕੱਤਰ ਲਖਵੀਰ ਸਿੰਘ ਬੱਦੋਵਾਲ ਮੌਜੂਦ ਸਨ।