ਗੁਰਦੁਆਰਾ ਸ੍ਰੀ ਸੁਖਮਨੀ ਸਾਹਿਬ ਵਿਖੇ ਅੰਤਰਰਾਸ਼ਟਰੀ ਹਰਿਜਸ ਕੀਰਤਨ ਸਮਾਗਮ
ਲੁਧਿਆਣਾ, 21 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਕੈਂਟ ਕੀਰਤਨ ਸੁਸਾਇਟੀ ਯੂ. ਕੇ.
ਲੁਧਿਆਣਾ, 21 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਕੈਂਟ ਕੀਰਤਨ ਸੁਸਾਇਟੀ ਯੂ.ਕੇ. ਅਤੇ ਹਰਿਜਸ ਰਿਕਾਰਡਜ਼ ਦੇ ਸਾਂਝੇ ਉਪਰਾਲੇ ਸਦਕਾ ਅੰਤਰਰਾਸ਼ਟਰੀ ਹਰਿਜਸ ਕੀਰਤਨ ਸਮਾਗਮ ਗੁਰਦੁਆਰਾ ਸ੍ਰੀ ਸੁਖਮਨੀ ਸਾਹਿਬ, ਅਰਬਨ ਅਸਟੇਟ ਫੇਸ-2, ਦੁੱਗਰੀ ਵਿਖੇ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ। ਇਸ ਮੌਕੇ ਦੇਸ਼-ਵਿਦੇਸ਼ ਤੋਂ ਪਹੁੰਚੇ ਪ੍ਰਸਿੱਧ ਕੀਰਤਨੀ ਜਥਿਆਂ ਨੇ ਗੁਰਬਾਣੀ ਦੇ ਰਸਭਿੰਨੇ ਸ਼ਬਦਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਅਤੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨਾਲ ਜੁੜਨ ਦਾ ਸੁਨੇਹਾ ਦਿੱਤਾ। ਸਮਾਗਮ ਦੀ ਸ਼ੁਰੂਆਤ ਸ਼ਾਮ ਸ੍ਰੀ ਰਹਿਰਾਸ ਸਾਹਿਬ ਦੇ ਪਾਠ ਨਾਲ ਹੋਈ, ਉਪਰੰਤ ਸਮਾਗਮ ਦੀ ਆਰੰਭਤਾ ਦੀ ਅਰਦਾਸ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ ਅਰਦਾਸੀਏ ਸ੍ਰੀ ਦਰਬਾਰ ਸਾਹਿਬ ਵਲੋਂ ਕੀਤੀ ਗਈ। ਇਸ ਤੋਂ ਬਾਅਦ ਵੱਖ-ਵੱਖ ਕੀਰਤਨੀ ਜਥਿਆਂ ਵਲੋਂ ਗੁਰਬਾਣੀ ਕੀਰਤਨ ਦੀਆਂ ਹਾਜ਼ਰੀਆਂ ਭਰੀਆਂ ਗਈਆਂ। ਇਸ ਮੌਕੇ ਭਾਈ ਜਸਪ੍ਰੀਤ ਸਿੰਘ ਜਵੱਦੀ ਕਲਾਂ ਵਾਲੇ, ਭਾਈ ਅਰਵਿੰਦਰ ਸਿੰਘ ਨੂਰ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਲੇ, ਗੁਰਮਤਿ ਸੰਗੀਤ ਅਕੈਡਮੀ ਗੁਰਦੁਆਰਾ ਸ੍ਰੀ ਸੁਖਮਨੀ ਸਾਹਿਬ ਲੁਧਿਆਣਾ, ਭਾਈ ਗੁਰਕੀਰਤ ਸਿੰਘ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਲੇ, ਭਾਈ ਸਿਮਰਪ੍ਰੀਤ ਸਿੰਘ, ਭਾਈ ਸੁਰਿੰਦਰ ਸਿੰਘ ਅਤੇ ਭਾਈ ਰਵਿੰਦਰ ਸਿੰਘ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਲਿਆਂ ਨੇ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਸ਼ਬਦ ਨਾਲ ਜੋੜਿਆ। ਸਮਾਗਮ ਦੀ ਅੰਤਿਮ ਕੀਰਤਨ ਹਾਜ਼ਰੀ ਭਾਈ ਅਨੰਤਵੀਰ ਸਿੰਘ ਯੂ.ਐਸ.ਏ. ਵਲੋਂ ਭਰੀ ਗਈ, ਜਿਨ੍ਹਾਂ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਇਸ ਅੰਤਰਰਾਸ਼ਟਰੀ ਸਮਾਗਮ ਨੂੰ ਸਫਲ ਬਣਾਉਣ ਵਿਚ ਮੀਡੀਆ ਪਾਰਟਨਰਾਂ ਅਤੇ ਲਾਈਵ ਪ੍ਰਸਾਰਨ ਨਾਲ ਜੁੜੇ ਅਦਾਰਿਆਂ ਵਲੋਂ ਵੀ ਵਿਸ਼ੇਸ਼ ਸਹਿਯੋਗ ਦਿੱਤਾ ਗਿਆ। ਪ੍ਰਬੰਧਕਾਂ ਵਲੋਂ ਸਮੂਹ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਆਪਣੇ ਪਰਿਵਾਰਾਂ ਸਮੇਤ ਸਮਾਗਮ ਵਿਚ ਸ਼ਮੂਲੀਅਤ ਕਰਨ ਲਈ ਧੰਨਵਾਦ ਕੀਤਾ ਗਿਆ। ਸਮਾਗਮ ਦੇ ਅੰਤ ਵਿਚ ਗੁਰਦੁਆਰਾ ਸ੍ਰੀ ਸੁਖਮਨੀ ਸਾਹਿਬ, ਅਰਬਨ ਅਸਟੇਟ ਫੇਸ-2, ਦੁੱਗਰੀ ਦੀ ਪ੍ਰਬੰਧਕ ਕਮੇਟੀ ਅਤੇ ਸੁਸਾਇਟੀ ਵਲੋਂ ਗੁਰੂ ਘਰ ਵਿਖੇ ਕੀਰਤਨ ਦੀਆਂ ਹਾਜ਼ਰੀਆਂ ਭਰਨ ਵਾਲੇ ਸਮੂਹ ਰਾਗੀ ਸਿੰਘਾਂ ਨੂੰ ਗੁਰੂ ਘਰ ਦੀ ਬਖ਼ਸ਼ਿਸ਼ ਸਿਰੋਪਾਉ ਦੇ ਕੇ ਸਨਮਾ ਨਿਤ ਕੀਤਾ ਗਿਆ, ਉਪਰੰਤ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ। ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰੂ ਘਰ ਦੇ ਮੁੱਖ ਸੇਵਾਦਾਰ ਅਰਵਿੰਦਰ ਸਿੰਘ ਸੰਧੂ, ਨਿਰਭੈ ਸਿੰਘ, ਮਹਿੰਦਰ ਸਿੰਘ, ਕੰਵਲ ਨੈਨ ਸਿੰਘ ਭਾਟੀਆ, ਸੁਖਵਿੰਦਰ ਸਿੰਘ, ਨਰਿੰਦਰ ਸਿੰਘ ਕਾਲਾ, ਗੁਰਚਰਨ ਸਿੰਘ ਸਿੱਧੂ, ਨਰਿੰਦਰ ਸਿੰਘ, ਪੂਰਨ ਸਿੰਘ, ਕੁਲਦੀਪ ਸਿੰਘ, ਜਤਿੰਦਰ ਸਿੰਘ ਸੇਵਕ, ਪ੍ਰਿੰਸ ਗੰਭੀਰ, ਪਰਮਿੰਦਰ ਸਿੰਘ ਰੋਲ਼ੀ, ਚਰਨਜੀਤ ਸਿੰਘ ਬੌਬੀ, ਜਸਵਿੰਦਰ, ਵਰਿੰਦਰ ਸਿੰਘ ਕਮਲ, ਜੀਵਨਜੋਤ ਸਿੰਘ, ਕੰਵਲਪ੍ਰੀਤ ਸਿੰਘ, ਗੁਰਮੀਤ ਸਿੰਘ ਕੋਹਲੀ, ਹਰਪ੍ਰੀਤ ਸਿੰਘ ਗੇਹਲੇ ਆਦਿ ਕੈਂਟ ਕੀਰਤਨ ਸੁਸਾਇਟੀ ਯੂ.ਕੇ. ਅਤੇ ਹਰਿਜਸ ਰਿਕਾਰਡਜ਼ ਦੇ ਸਮੂਹ ਮੈਂਬਰ ਅਤੇ ਇਲਾਕੇ ਦੀਆਂ ਸੰਗਤਾਂ ਨੇ ਵੱਡੀ ਗਿਣਤੀ ਵਿਚ ਗੁਰੂ ਘਰ ਹਾਜ਼ਰੀਆਂ ਭਰੀਆਂ।