ਦੋਹਰੀਆਂ ਡਿਊਟੀਆਂ ਤੇ ਅਧਿਆਪਕਾਂ ਦੀ ਤਨਖ਼ਾਹ ਰੋਕਣ ਦੇ ਹੁਕਮ ਬੇਤੁਕੇ-ਢਿੱਲੋਂ
ਲੁਧਿਆਣਾ, 21 ਨਵੰਬਰ (ਭੁਪਿੰਦਰ ਸਿੰਘ ਬੈਂਸ)-ਲੈਕਚਰਾਰ ਕੇਡਰ ਯੂਨੀਅਨ ਪੰਜਾਬ ਦੇ ਸੂਬਾ ਵਿੱਤ ਸਕੱਤਰ ਅਤੇ ਜ਼ਿਲ੍ਹਾ ਪ੍ਰਧਾਨ ਧਰਮਜੀਤ ਸਿੰਘ ਢਿੱਲੋਂ ਨੇ 33 ਅਧਿਆਪਕਾਂ ਦੀ ਨਵੰਬਰ ਮਹੀਨੇ ਦੀ ਤਨਖ਼ਾਹ ਇਲੈੱਕਸ਼ਨ ਸੈੱਲ ਦੀ ਐਨ. ਓ.
ਲੁਧਿਆਣਾ, 21 ਨਵੰਬਰ (ਭੁਪਿੰਦਰ ਸਿੰਘ ਬੈਂਸ)-ਲੈਕਚਰਾਰ ਕੇਡਰ ਯੂਨੀਅਨ ਪੰਜਾਬ ਦੇ ਸੂਬਾ ਵਿੱਤ ਸਕੱਤਰ ਅਤੇ ਜ਼ਿਲ੍ਹਾ ਪ੍ਰਧਾਨ ਧਰਮਜੀਤ ਸਿੰਘ ਢਿੱਲੋਂ ਨੇ 33 ਅਧਿਆਪਕਾਂ ਦੀ ਨਵੰਬਰ ਮਹੀਨੇ ਦੀ ਤਨਖ਼ਾਹ ਇਲੈੱਕਸ਼ਨ ਸੈੱਲ ਦੀ ਐਨ.ਓ.ਸੀ. ਤੋ ਬਿਨਾਂ ਜਾਰੀ ਨਾ ਕਰਨ ਦੇ ਹੁਕਮਾਂ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਸਬੰਧਿਤ ਅਧਿਆਪਕਾਂ ਪਹਿਲਾਂ ਹੀ ਸੈਂਸਸ ਡਿਊਟੀ ਨਿਭਾ ਰਹੇ ਹਨ। ਫਿਰ ਵੀ ਉਨ੍ਹਾਂ ’ਤੇ ਬੀ.ਐਲ.ਓ ਡਿਊਟੀ ਲਈ ਦਬਾਅ ਪਾਇਆ ਜਾ ਰਿਹਾ ਹੈ। ਢਿੱਲੋਂ ਨੇ ਮੰਗ ਕੀਤੀ ਕਿ ਸੈਂਸਸ ਡਿਊਟੀ ਵਾਲੇ ਅਧਿਆਪਕਾਂ ਨੂੰ ਬੀ.ਐਲ.ਓ. ਡਿਊਟੀ ਤੋਂ ਤੁਰੰਤ ਛੋਟ ਦਿੱਤੀ ਜਾਵੇ ਅਤੇ ਤਨਖ਼ਾਹ ਰੋਕਣ ਸਬੰਧੀ ਜਾਰੀ ਪੱਤਰ ਰੱਦ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਦੋਹਰੀਆਂ ਡਿਊਟੀਆਂ ਕਾਰਨ ਅਧਿਆਪਕ ਮਾਨਸਿਕ ਅਤੇ ਆਰਥਿਕ ਪਰੇਸ਼ਾਨੀ ਦਾ ਸਾਹਮਣਾ ਕਰ ਰਹੇ ਹਨ, ਜਿਸ ਦਾ ਅਸਰ ਸਕੂਲਾਂ ਵਿਚ ਬੱਚਿਆਂ ਦੀ ਪੜ੍ਹਾਈ ’ਤੇ ਵੀ ਪੈ ਰਿਹਾ ਹੈ।