21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਤੀਸਰੇ ਪੁਸਤਕ ਮੇਲੇ ਅਤੇ ਸਾਹਿਤ ਉਤਸਵ ਦੌਰਾਨ ਅਮਰਜੀਤ ਸਿੰਘ ਟਿੱਕਾ ਨੂੰ ਕੀਤਾ ਸਨਮਾਨਿਤ

ਲੁਧਿਆਣਾ, 21 ਨਵੰਬਰ (ਡਾ. ਤਰਲੋਚਨ ਸਿੰਘ)-ਪੰਜਾਬੀ ਸਾਹਿਤ ਅਕਾਦਮੀ ਵਲੋਂ ਪੰਜਾਬੀ ਭਵਨ ਵਿਖੇ ਕਰਵਾਏ ਜਾ ਰਹੇ ਤੀਜੇ ਪੁਸਤਕ ਮੇਲੇ ਅਤੇ ਸਾਹਿਤ ਉਤਸਵ ਵਿਚ ਸ਼ਾਮਲ ਹੋਣਾ ਮੇਰੇ ਲਈ ਮਾਣ ਵਾਲੀ ਗੱਲ ਹੈ।

Ad Position 21
No active advertisement
ਅਜੀਤ ਡੈਸਕ 22-11-2026
ਲੁਧਿਆਣਾ, 21 ਨਵੰਬਰ (ਡਾ. ਤਰਲੋਚਨ ਸਿੰਘ)-ਪੰਜਾਬੀ ਸਾਹਿਤ ਅਕਾਦਮੀ ਵਲੋਂ ਪੰਜਾਬੀ ਭਵਨ ਵਿਖੇ ਕਰਵਾਏ ਜਾ ਰਹੇ ਤੀਜੇ ਪੁਸਤਕ ਮੇਲੇ ਅਤੇ ਸਾਹਿਤ ਉਤਸਵ ਵਿਚ ਸ਼ਾਮਲ ਹੋਣਾ ਮੇਰੇ ਲਈ ਮਾਣ ਵਾਲੀ ਗੱਲ ਹੈ। ਉਪਰੋਕਤ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਅਮਰਜੀਤ ਸਿੰਘ ਟਿੱਕਾ ਨੇ ਕਿਹਾ ਕਿ ਇਸ ਸਮਾਗਮ ਵਿਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਉਪ-ਕੁਲਪਤੀ ਡਾ. ਹਰਵਿੰਦਰ ਸਿੰਘ ਧਾਲੀਵਾਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਅਮਰਜੀਤ ਸਿੰਘ ਟਿੱਕਾ ਨੇ ਕਿਹਾ ਕਿ ਉਪ-ਕੁਲਪਤੀ ਦੇ ਕਰ-ਕਮਲਾਂ ਦੁਆਰਾ ਸਨਮਾਨਿਤ ਹੋਣਾ ਮੇਰੇ ਲਈ ਬਹੁਤ ਹੀ ਮਾਣ ਅਤੇ ਖ਼ੁਸ਼ੀ ਦੀ ਗੱਲ ਹੈ। ਅਜਿਹੇ ਸਮਾਗਮ ਪੰਜਾਬੀ ਸਾਹਿਤ, ਭਾਸ਼ਾ ਅਤੇ ਸਭਿਆਚਾਰ ਦੀ ਅਮੀਰੀ ਨੂੰ ਉਜਾਗਰ ਕਰਦੇ ਹਨ ਅਤੇ ਸਾਨੂੰ ਸਾਡੀ ਸਾਹਿਤਕ ਵਿਰਾਸਤ ਨਾਲ ਜੁੜੇ ਰਹਿਣ ਲਈ ਪ੍ਰੇਰਿਤ ਕਰਦੇ ਹਨ। ਇਸ ਸਨਮਾਨ ਲਈ ਅਤੇ ਅਜਿਹੇ ਸ਼ਾਨਦਾਰ ਸਮਾਗਮ ਦਾ ਆਯੋਜਨ ਕਰਨ ਵਾਸਤੇ ਮੈਂ ਪੰਜਾਬੀ ਸਾਹਿਤ ਅਕਾਦਮੀ ਦਾ ਦਿਲੋਂ ਧੰਨਵਾਦੀ ਹਾਂ।
Ad Position 22
No active advertisement
ਪਿਛਲੀ ਖ਼ਬਰ ਜੇਲ੍ਹ ਵਿਚੋਂ ਨਸ਼ੀਲਾ ਪਾਊਡਰ ਬਰਾਮਦ ਅਗਲੀ ਖ਼ਬਰ ਲੁਧਿਆਣਾ ਵਿਖੇ ਸਮਰਸਤਾ ਸੰਕਲਪ ਯਾਤਰਾ ਦੇ ਪੁੱਜਣ ’ਤੇ ਨਿੱਘਾ ਸਵਾਗਤ ਗੁਰੂ ਰਵਿਦਾਸ ਦੇ ਏਕਤਾ ਤੇ ਭਾਈਚਾਰੇ ਦੇ ਸੰਦੇਸ਼ ਨੂ...
Ad Position 24