ਜੇਲ੍ਹ ਵਿਚੋਂ ਨਸ਼ੀਲਾ ਪਾਊਡਰ ਬਰਾਮਦ
ਲੁਧਿਆਣਾ, 21 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਕੇਂਦਰੀ ਜੇਲ੍ਹ ਵਿਚ ਅਧਿਕਾਰੀਆਂ ਵਲੋਂ ਕੀਤੀ ਗਈ ਚੈਕਿੰਗ ਦੌਰਾਨ ਇਕ ਹਵਾਲਾਤੀ ਪਾਸੋਂ ਨਸ਼ੀਲਾ ਬਾਰਡਰ ਬਰਾਮਦ ਕੀਤਾ ਗਿਆ ਹੈ। ਜੇਲ੍ਹ ਅਧਿਕਾਰੀਆਂ ਵਲੋਂ ਇਹ ਸਾਰਾ ਮਾਮਲਾ ਪੁਲਿਸ ਹਵਾਲੇ ਕਰ ਦਿੱਤਾ ਗਿਆ ਹੈ ਅਤੇ ਪੁਲਿਸ ਵਲੋਂ ਇਸ ਮਾਮਲੇ ਵਿਚ ਸਹਾਇਕ ਸੁਪਰਡੈਂਟ ਰਜੇਸ਼ ਕੁਮਾਰ ਦੀ ਸ਼ਿਕਾਇਤ ’ਤੇ ਹਵਾਲਾਤੀ ਵਿਜੇ ਕੁਮਾਰ ਵਾਸੀ ਸਤਿਗੁਰੂ ਨਗਰ ਖ਼ਿਲਾਫ਼ ਕੇਸ ਦਰਜ ਕੀਤਾ ਹੈ।
ਲੁਧਿਆਣਾ, 21 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਕੇਂਦਰੀ ਜੇਲ੍ਹ ਵਿਚ ਅਧਿਕਾਰੀਆਂ ਵਲੋਂ ਕੀਤੀ ਗਈ ਚੈਕਿੰਗ ਦੌਰਾਨ ਇਕ ਹਵਾਲਾਤੀ ਪਾਸੋਂ ਨਸ਼ੀਲਾ ਬਾਰਡਰ ਬਰਾਮਦ ਕੀਤਾ ਗਿਆ ਹੈ। ਜੇਲ੍ਹ ਅਧਿਕਾਰੀਆਂ ਵਲੋਂ ਇਹ ਸਾਰਾ ਮਾਮਲਾ ਪੁਲਿਸ ਹਵਾਲੇ ਕਰ ਦਿੱਤਾ ਗਿਆ ਹੈ ਅਤੇ ਪੁਲਿਸ ਵਲੋਂ ਇਸ ਮਾਮਲੇ ਵਿਚ ਸਹਾਇਕ ਸੁਪਰਡੈਂਟ ਰਜੇਸ਼ ਕੁਮਾਰ ਦੀ ਸ਼ਿਕਾਇਤ ’ਤੇ ਹਵਾਲਾਤੀ ਵਿਜੇ ਕੁਮਾਰ ਵਾਸੀ ਸਤਿਗੁਰੂ ਨਗਰ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਬੀਤੇ ਦਿਨ ਜਦੋਂ ਜੇਲ੍ਹ ਦੀ ਚੈਕਿੰਗ ਕੀਤੀ ਗਈ ਤਾਂ ਕਥਿਤ ਦੋਸ਼ੀ ਪਾਸੋਂ 28 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕੀਤਾ ਗਿਆ। ਪੁਲਿਸ ਵਲੋਂ ਉਸ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ਤੇ ਜਾਂਚ ਕੀਤੀ ਜਾ ਰਹੀ ਹੈ ਕਿ ਜੇਲ੍ਹ ਵਿਚ ਇਹ ਨਸ਼ੀਲਾ ਪਾਊਡਰ ਕਿਸ ਤਰੀਕੇ ਨਾਲ ਪਹੁੰਚਾਇਆ ਗਿਆ ਹੈ।