ਝੂਠਾ ਬਦਲਾਅ ਦਾ ਨਾਅਰਾ ਦੇ ਕੇ ‘ ਆਪ ’ ਸਰਕਾਰ ਨੇ ਸੂਬੇ ਨੂੰ ਦੋਨੋਂ ਹੱਥੀ ਲੁੱਟਿਆ - ਈਸ਼ਵਰਜੋਤ ਸਿੰਘ ਚੀਮਾ
ਲੁਧਿਆਣਾ, 22 ਨਵੰਬਰ (ਜਤਿੰਦਰ ਭੰਬੀ)- ਵਿਧਾਨ ਸਭਾ ਹਲਕਾ ਦੱਖਣੀ ਤੋਂ ਕਾਂਗਰਸ ਦੇ ਇੰਚਾਰਜ ਈਸ਼ਵਰਜੋਤ ਸਿੰਘ ਚੀਮਾ ਨੇ ਕਾਂਗਰਸੀ ਵਰਕਰਾਂ ਨੂੰ ਇਕ ਮੀਟਿੰਗ ਦੌਰਾਨ ਸੰਬੋਧਨ ਕਰਦਿਆਂ ਕਿਹਾ ਕਿ ਵੱਡੇ-ਵੱਡੇ ਦਾਅਵੇ ਕਰਕੇ ਸੱਤਾ ਵਿਚ ਆਈ ‘ਆਪ’ ਸਰਕਾਰ ਪੰਜਾਬ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇਣ ਤੋਂ ਵੀ ਭੱਜ ਰਹੀ ਹੈ। ਉਨ੍ਹਾਂ ਰਿਸ਼ਵਤਖ਼ੋਰੀ, ਕਾਨੂੰਨ ਵਿਵਸਥਾ ਤੇ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਚਿੰਤਤ ਹੁੰਦਿਆਂ ਕਿਹਾ ਕਿ ‘ਆਪ’ ਸਰਕਾਰ ਦੇ ਕਾਰਜਕਾਲ ਦੌਰਾਨ ਨਸ਼ਿਆਂ ਨੇ ਬੁਰੀ ਤਰ੍ਹਾਂ ਨਾਲ ਪੈਰ ਪਸਾਰ ਲਏ ਹਨ, ਜਿਸ ਨੂੰ ਲੈ ਕੇ ਅੱਜ ਹਰ ਕੋਹੀ ਦੁਖੀ ਹੈ।
ਬ
ਬੁੱਢੇ ਦਰਿਆ ਨੂੰ ਬਚਾਉਣ ਲਈ ਨਿਗਮ ਆਇਆ ਹਰਕਤ ’ ਚ
23-11-2026
ਲੁਧਿਆਣਾ, 22 ਨਵੰਬਰ (ਜਤਿੰਦਰ ਭੰਬੀ)- ਵਿਧਾਨ ਸਭਾ ਹਲਕਾ ਦੱਖਣੀ ਤੋਂ ਕਾਂਗਰਸ ਦੇ ਇੰਚਾਰਜ ਈਸ਼ਵਰਜੋਤ ਸਿੰਘ ਚੀਮਾ ਨੇ ਕਾਂਗਰਸੀ ਵਰਕਰਾਂ ਨੂੰ ਇਕ ਮੀਟਿੰਗ ਦੌਰਾਨ ਸੰਬੋਧਨ ਕਰਦਿਆਂ ਕਿਹਾ ਕਿ ਵੱਡੇ-ਵੱਡੇ ਦਾਅਵੇ ਕਰਕੇ ਸੱਤਾ ਵਿਚ ਆਈ ‘ਆਪ’ ਸਰਕਾਰ ਪੰਜਾਬ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇਣ ਤੋਂ ਵੀ ਭੱਜ ਰਹੀ ਹੈ। ਉਨ੍ਹਾਂ ਰਿਸ਼ਵਤਖ਼ੋਰੀ, ਕਾਨੂੰਨ ਵਿਵਸਥਾ ਤੇ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਚਿੰਤਤ ਹੁੰਦਿਆਂ ਕਿਹਾ ਕਿ ‘ਆਪ’ ਸਰਕਾਰ ਦੇ ਕਾਰਜਕਾਲ ਦੌਰਾਨ ਨਸ਼ਿਆਂ ਨੇ ਬੁਰੀ ਤਰ੍ਹਾਂ ਨਾਲ ਪੈਰ ਪਸਾਰ ਲਏ ਹਨ, ਜਿਸ ਨੂੰ ਲੈ ਕੇ ਅੱਜ ਹਰ ਕੋਹੀ ਦੁਖੀ ਹੈ। ਉਨ੍ਹਾਂ ਕਿਹਾ ਕਿ ਅੱਜ ਹਰ ਵਰਗ ਸੰਘਰਸ਼ ਕਰਨ ਲਈ ਮਜਬੂਰ ਹੈ। ਉਨ੍ਹਾਂ ਕਿਹਾ ਕਿ ਵਿਕਾਸ ਦੇ ਨਾਮ ‘ਤੇ ਕਰੋੜਾਂ ਰੁਪਏ ਖ਼ਰਚਣ ਦੇ ਦਾਅਵੇ ਕੀਤੇ ਜਾ ਰਹੇ ਹਨ, ਪਰ ਵਿਕਾਸ ਕਿਧਰੇ ਵੀ ਦਿਖਾਈ ਨਹੀਂ ਦੇ ਰਿਹਾ। ਉਨ੍ਹਾਂ ਵਧ ਰਹੇ ਭ੍ਰਿਸ਼ਟਾਚਾਰ ਦਾ ਜ਼ਿਕਰ ਕਰਦਿਆਂ ਕਿਹਾ ਕਿ ਭ੍ਰਿਸ਼ਟਾਚਾਰ ਨੇ ‘ਆਪ’ ਸਰਕਾਰ ਦੇ ਕਾਰਜਕਾਲ ਦੌਰਾਨ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ ਸਰਕਾਰ ਮੂਕ ਦਰਸ਼ਕ ਬਣ ਕੇ ਦੇਖਦੀ ਰਹੀ, ਪਰ ਸਮਝ ਨਹੀਂ ਆਉਂਦੀ ਕਿ ਸਰਕਾਰ ਕਿਹੜੇ ਪੱਖ ਤੋਂ ਆਪਣੇ ਆਪ ਨੂੰ ਕੱਟੜ ਇਮਾਨਦਾਰਾਂ ਦੀ ਸਰਕਾਰ ਦੱਸ ਰਹੀ ਹੈ। ਉਨ੍ਹਾਂ ਕਿਹਾ ਕਿ ਇਮਾਨਦਾਰ ਮੁੱਖ ਮੰਤਰੀ ਦੇ ਬੋਰਡ ਲਗਾਉਣ ਵਾਲੇ ‘ਆਪ’ ਸਰਕਾਰ ਦੇ ਵਿਧਾਇਕ, ਮੰਤਰੀ ਅਤੇ ਦਿੱਲੀ ਵਿਚ ਬੈਠੀ ਆਪਣੀ ਲੀਡਰਸ਼ਿਪ ਆਪਣੀ ਕਮਾਈ ਦੇ ਅੰਕੜੇ ਪੇਸ਼ ਕਰਕੇ ਇਹ ਦੱਸੇ ਕਿ ਵਿਧਾਇਕ ਬਣਨ ਤੋਂ ਪਹਿਲਾਂ ਉਨ੍ਹਾਂ ਕੋਲ ਕੀ ਸੀ ਅਤੇ ਹੁਣ ਕੀ ਹੈ। ਇਸ ਮੌਕੇ ਹਲਕਾ ਦੱਖਣੀ ਲੁਧਿਆਣਾ ਦੇ ਮੁਸਲਿਮ ਭਾਈਚਾਰੇ ਵਲੋਂ ਇਕਜੁੱਟ ਹੋ ਕੇ ਐਲਾਨ ਕੀਤਾ ਗਿਆ ਕਿ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਸਮੁੱਚਾ ਮੁਸਲਿਮ ਭਾਈਚਾਰਾ ਈਸ਼ਵਰਜੋਤ ਸਿੰਘ ਚੀਮਾ ਦੇ ਹੱਕ ਵਿਚ ਡਟ ਕੇ ਨਿੱਤਰੇਗਾ। ਭਾਈਚਾਰੇ ਦੇ ਆਗੂਆਂ ਨੇ ਕਿਹਾ ਕਿ ਹਲਕੇ ਦੇ ਵਿਕਾਸ, ਲੋਕਾਂ ਦੇ ਹੱਕਾਂ ਅਤੇ ਆਪਸੀ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਲਈ ਉਹ ਈਸ਼ਵਰਜੋਤ ਸਿੰਘ ਚੀਮਾ ਦਾ ਪੂਰਾ ਸਾਥ ਦੇਣਗੇ।ਇਸ ਮੌਕੇ ਸਿਰਾਜੂਦੀਨ, ਪੰਮਾ, ਸਮਸ਼ੇਰ, ਲਿਆਕਤ ਖਾਨ, ਹਾਰੂਨ ਖਾਨ, ਇਸਰਾਰ ਅਹਿਮਦ, ਸਿਕੰਦਰ ਖਾਨ, ਅਬਦੁਲ ਰਹੀਮ, ਤਬਰੇਜ਼ ਅਹਿਮਦ, ਲਤੀਫ ਅਹਿਮਦ, ਮੁਹੰਮਦ ਸ਼ਫੀਕ ਅਤੇ ਹਾਜ਼ੀ ਮੁਹੰਮਦ ਯੂਨਸ ਹਾਜ਼ਰ ਸਨ।