22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਸੰਤ ਸੁੰਦਰ ਸਿੰਘ ਨਗਰ ਵਿਖੇ ਵਿਸ਼ਾਲ ਨਗਰ ਕੀਰਤਨ ਸਜਾਇਆ

ਲੁਧਿਆਣਾ, 22 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਸੰਤ ਸੁੰਦਰ ਸਿੰਘ ਨਗਰ (ਧਾਂਦਰਾ ਰੋਡ) ਦੀ ਪ੍ਰਬੰਧਕ ਕਮੇਟੀ ਤੇ ਸਮੂਹ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਂਦੇ ਹੋਏ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਇਹ ਨਗਰ ਕੀਰਤਨ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸੇਵਾ ਸੋਸਾਇਟੀ, ਸੰਤ ਸੁੰਦਰ ਸਿੰਘ ਨਗਰ ਧਾਂਦਰਾਂ ਰੋਡ ਤੋਂ ਆਰੰਭ ਹੋਇਆ।

Ad Position 21
No active advertisement
ਅਜੀਤ ਡੈਸਕ 23-11-2026
ਲੁਧਿਆਣਾ, 22 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਸੰਤ ਸੁੰਦਰ ਸਿੰਘ ਨਗਰ (ਧਾਂਦਰਾ ਰੋਡ) ਦੀ ਪ੍ਰਬੰਧਕ ਕਮੇਟੀ ਤੇ ਸਮੂਹ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਂਦੇ ਹੋਏ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਇਹ ਨਗਰ ਕੀਰਤਨ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸੇਵਾ ਸੋਸਾਇਟੀ, ਸੰਤ ਸੁੰਦਰ ਸਿੰਘ ਨਗਰ ਧਾਂਦਰਾਂ ਰੋਡ ਤੋਂ ਆਰੰਭ ਹੋਇਆ। ਇਹ ਨਗਰ ਕੀਰਤਨ ਪੂਰੇ ਇਲਾਕੇ ਵਿੱਚੋਂ ਹੁੰਦਾ ਹੋਇਆ ਮੁੜ ਗੁਰਦੁਆਰਾ ਸਾਹਿਬ ਵਿਖੇ ਪਹੁੰਚ ਕੇ ਸੰਪੰਨ ਹੋਇਆ। ਨਗਰ ਕੀਰਤਨ ਦੌਰਾਨ ਸ਼ਬਦੀ ਜਥਿਆਂ ਨੇ ਗੁਰਬਾਣੀ ਦੇ ਮਨੋਹਰ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਗਤਕਾ ਪਾਰਟੀਆਂ ਵਲੋਂ ਸਿੱਖ ਮਾਰਸ਼ਲ ਆਰਟ ਦੇ ਸ਼ਾਨਦਾਰ ਜੌਹਰ ਦਿਖਾਏ ਗਏ ਤੇ ਸਕੂਲੀ ਬੱਚਿਆਂ ਨੇ ਬਾਵਰਦੀ ਹੋ ਕੇ ਬੜੇ ਅਨੁਸ਼ਾਸਨ ਤੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਇਲਾਕੇ ਦੀਆਂ ਸੰਗਤਾਂ ਅਤੇ ਪਤਵੰਤਿਆਂ ਵੱਲੋਂ ਥਾਂ-ਥਾਂ ‘ਤੇ ਨਗਰ ਕੀਰਤਨ ਦਾ ਫੁੱਲਾਂ ਦੀ ਵਰਖਾ ਨਾਲ ਭਰਵਾਂ ਸਵਾਗਤ ਕੀਤਾ ਗਿਆ ਅਤੇ ਸੰਗਤਾਂ ਲਈ ਵੱਖ-ਵੱਖ ਤਰ੍ਹਾਂ ਦੇ ਲੰਗਰ ਲਗਾਏ ਗਏ। ਨਗਰ ਕੀਰਤਨ ਦਾ ਸਵਾਗਤ ਕਰਨ ਵਾਲਿਆਂ ਅਤੇ ਪ੍ਰਬੰਧਾਂ ਵਿਚ ਵਿਸ਼ੇਸ਼ ਸਹਿਯੋਗ ਦੇਣ ਵਾਲਿਆਂ ‘ਚ ਪ੍ਰਧਾਨ ਹਰਵਿੰਦਰ ਸਿੰਘ, ਜਤਿੰਦਰਪਾਲ ਸਿੰਘ ਸਲੂਜਾ, ਚਰਨਪ੍ਰੀਤ ਸਿੰਘ ਰਾਜਾ, ਬਲਦੇਵ ਸਿੰਘ, ਐਡਵੋਕੇਟ ਹਰਕਮਲ ਸਿੰਘ ਸਲੂਜਾ, ਗੁਰਪ੍ਰੀਤ ਸਿੰਘ, ਜਸਪ੍ਰੀਤ ਸਿੰਘ,ਰਾਕੇਸ਼ ਕੁਮਾਰ, ਹਰਮਨਦੀਪ ਸਿੰਘ ਭਾਟੀਆ, ਸੁਮਿਤ ਮਹਾਜਨ ਅਤੇ ਮਨਵਿੰਦਰ ਸਿੰਘ ਤੇ ਹੋਰ ਇਲਾਕਾ ਨਿਵਾਸੀ ਵੱਡੀ ਗਿਣਤੀ ਵਿੱਚ ਸ਼ਾਮਲ ਸਨ। ਸਮਾਪਤੀ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਨਗਰ ਕੀਰਤਨ ਵਿਚ ਸ਼ਾਮਲ ਹੋਣ ਵਾਲੀਆਂ ਸਮੂਹ ਸੰਗਤਾਂ, ਸ਼ਬਦੀ ਜਥਿਆਂ, ਗਤਕਾ ਪਾਰਟੀਆਂ ਤੇ ਸਹਿਯੋਗੀ ਸੱਜਣਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਤਾਰਕੋਲ ਦੀਆਂ ਸੜਕਾਂ ਬਣਾਉਣ ਦੀ ਕਾਹਲੀ , ਗੁਣਵੱਤਾ ਦੀ ਨਿਗਰਾਨੀ ਕਿਥੇ ? ਅਗਲੀ ਖ਼ਬਰ ਸਾਬਕਾ ਮੰਤਰੀ ਢਿੱਲੋਂ ਨੂੰ ਸਦਮਾ , ਭਰਾ ਦਾ ਦਿਹਾਂਤ
Ad Position 24