22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਸੁਖਮਨੀ ਸਾਹਿਬ ਅਰਬਨ ਅਸਟੇਟ , ਫੇਸ -2 ਦੁੱਗਰੀ ਤੋਂ ਨਗਰ ਕੀਰਤਨ ਸਜਾਇਆ

ਲੁਧਿਆਣਾ, 22 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਖੁਸ਼ੀ ’ਚ ਗੁਰਦੁਆਰਾ ਸ੍ਰੀ ਸੁਖਮਨੀ ਸਾਹਿਬ ਅਰਬਨ ਅਸਟੇਟ, ਫੇਸ-2 ਦੁੱਗਰੀ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਮਹਾਨ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਵਾਰੀ ਅੱਗੇ ਸੰਗਤਾਂ ਵਲੋਂ ਝਾੜੂ ਦੀ ਸੇਵਾ ਕੀਤੀ ਜਾ ਰਹੀ ਸੀ ਤੇ ਮਗਰ ਸਤਿਨਾਮ-ਵਾਹਿਗੁਰੂ ਦਾ ਜਾਪ ਕੀਤਾ ਜਾ ਰਿਹਾ ਸੀ।

Ad Position 21
No active advertisement
ਅਜੀਤ ਡੈਸਕ 23-11-2026
ਲੁਧਿਆਣਾ, 22 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਖੁਸ਼ੀ ’ਚ ਗੁਰਦੁਆਰਾ ਸ੍ਰੀ ਸੁਖਮਨੀ ਸਾਹਿਬ ਅਰਬਨ ਅਸਟੇਟ, ਫੇਸ-2 ਦੁੱਗਰੀ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਮਹਾਨ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਵਾਰੀ ਅੱਗੇ ਸੰਗਤਾਂ ਵਲੋਂ ਝਾੜੂ ਦੀ ਸੇਵਾ ਕੀਤੀ ਜਾ ਰਹੀ ਸੀ ਤੇ ਮਗਰ ਸਤਿਨਾਮ-ਵਾਹਿਗੁਰੂ ਦਾ ਜਾਪ ਕੀਤਾ ਜਾ ਰਿਹਾ ਸੀ। ਨਗਰ ਕੀਰਤਨ ਵਿਚ ਕੀਰਤਨੀ ਜੱਥੇ, ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀਆਂ, ਸਕੂਲੀ ਬੱਚੇ, ਬੈਂਡ ਪਾਰਟੀਆਂ, ਹਾਥੀ-ਘੋੜੇ ਸ਼ਾਮਿਲ ਸਨ। ਗੱਤਕਾ ਪਾਰਟੀਆਂ ਵਲੋਂ ਗੱਤਕੇ ਦੇ ਜੌਹਰ ਦਿਖਾਏ ਜਾ ਰਹੇ ਸਨ। ਨਗਰ ਕੀਰਤਨ ਦਾ ਥਾਂ-ਥਾਂ ਸੰਗਤਾਂ ਵਲੋਂ ਫੁੱਲਾਂ ਦੀ ਵਰਖਾ ਕਰਕੇ ਭਰਵਾਂ ਸਵਾਗਤ ਕੀਤਾ ਗਿਆ। ਦੁਕਾਨਦਾਰਾਂ ਵਲੋਂ ਸੰਗਤਾਂ ਲਈ ਵੱਖ-ਵੱਖ ਤਰ੍ਹਾ ਦੇ ਲੰਗਰ ਲਗਾਏ ਗਏ। ਨਗਰ ਕੀਰਤਨ ਫੇਸ-2, ਫੇਸ-3, ਐਚ. ਆਈ. ਜੀ. ਤੋਂ ਦੁਰਗਾ ਮਾਤਾ ਮੰਦਿਰ ਦੇ ਸਾਹਮਣੇ ਵਾਲੀ ਗਲੀ ਤੇ ਪ੍ਰਮੁੱਖ ਮਾਰਗਾਂ ਤੋਂ ਹੁੰਦਾ ਹੋਇਆ ਵਾਪਸ ਗੁਰਦੁਆਰਾ ਸਾਹਿਬ ਵਿਖੇ ਸੰਪੂਰਨ ਹੋਇਆ। ਨਗਰ ਕੀਰਤਨ ਦੇ ਰੂਟ ਦੌਰਾਨ ਨਾਈਸ ਸਨੇਬਰ ਕਲੱਬ ਵਲੋਂ ਸੰਗਤਾਂ ਲਈ ਲੰਗਰ ਦੀ ਸੇਵਾ ਕੀਤੀ ਗਈ, ਜਿਸ ਵਿਚ ਦਲੀਪ ਸਿੰਘ ਖੁਰਾਣਾ, ਵਿਜੈ ਘਈ, ਗੁਰਚਰਨ ਸਿੰਘ ਜੰਡੂ, ਹਰਭਜਨ ਸਿੰਘ ਬਾਵਾ, ਅਵਿਨਾਸ਼ ਸਿੰਘ, ਪ੍ਰਿਤਪਾਲ ਸਿੰਘ ਐਡਵੋਕੇਟ, ਮੋਹਿੰਦਰ ਗਾਂਧੀ, ਮਨਮੀਤ ਸਿੰਘ ਐਡਵੋਕੇਟ, ਮਨਰਾਜ ਸਿੰਘ ਠੁਕਰਾਲ ਪ੍ਰਧਾਨ ਯੂਥ ਕਾਂਗਰਸ ਨੇ ਆਪਣੇ ਹੱਥੀ ਲੰਗਰ ਵਰਤਾਉਣ ਦੀ ਸੇਵਾ ਕੀਤੀ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਅਰਵਿੰਦਰ ਸਿੰਘ ਸੰਧੂ ਅਤੇ ਕੰਵਲਨੈਣ ਸਿੰਘ ਭਾਟੀਆ ਨੇ ਨਗਰ ਕੀਰਤਨ ਵਿਚ ਸ਼ਾਮਿਲ ਜੱਥਿਆਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਪ੍ਰਿਤਪਾਲ ਸਿੰਘ, ਨਿਰਭੈ ਸਿੰਘ, ਮਹਿੰਦਰ ਸਿੰਘ, ਸੁਖਵਿੰਦਰ ਸਿੰਘ, ਨਰਿੰਦਰ ਸਿੰਘ ਕਾਲਾ, ਪੂਰਨ ਸਿੰਘ, ਗੁਰਚਰਨ ਸਿੰਘ ਸਿੱਧੂ, ਨਰਿੰਦਰ ਸਿੰਘ, ਕੁਲਦੀਪ ਸਿੰਘ, ਚਰਨਜੀਤ ਸਿੰਘ ਬੌਬੀ, ਜਤਿੰਦਰ ਸਿੰਘ ਸੇਵਕ, ਪ੍ਰਿੰਸ ਗੰਭੀਰ, ਪਰਮਿੰਦਰ ਸਿੰਘ ਰੌਲੀ, ਵਰਿੰਦਰ ਸਿੰਘ ਕਮਲ, ਜੀਵਨਜੋਤ ਸਿੰਘ, ਕਵਲਪ੍ਰੀਤ ਸਿੰਘ, ਗੁਰਮੀਤ ਸਿੰਘ ਕੋਹਲੀ, ਇੰਦਰਪ੍ਰੀਤ ਸਿੰਘ ਆਦਿ ਹਾਜ਼ਰ ਸਨ। ਉਨ੍ਹਾਂ ਦੱਸਿਆ ਕਿ 24 ਨਵੰਬਰ ਦਿਨ ਮੰਗਲਵਾਰ ਨੂੰ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵਿਸ਼ੇਸ਼ ਦੀਵਾਨ ਸਜਾਏ ਜਾਣਗੇ। ਉਨ੍ਹਾਂ ਦੱਸਿਆ ਕਿ ਸਵੇਰੇ 9.15 ਤੋਂ 11.00 ਵਜੇ ਤੱਕ ਇਸਤਰੀ ਸਤਿਸੰਗ ਸਭਾ ਦੀਆਂ ਬੀਬੀਆਂ, 11.00 ਤੋਂ 1.00 ਵਜੇ ਤੱਕ ਸ੍ਰੀ ਸੁਖਮਨੀ ਸਾਹਿਬ ਸੰਗੀਤ ਅਕੈਡਮੀ ਦੇ ਵਿਦਿਆਰਥੀ, 1.00 ਤੋਂ 2.00 ਵਜੇ ਤੱਕ ਭਾਈ ਅਨੰਦ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, 2.00 ਤੋਂ 2.15 ਵਜੇ ਤੱਕ ਸ੍ਰੀ ਸੁਖਮਨੀ ਸਾਹਿਬ ਸੰਗੀਤ ਅਕੈਡਮੀ ਦੇ ਵਿਦਿਆਰਥੀ, 2.15 ਤੋਂ 3.15 ਵਜੇ ਤੱਕ ਭਾਈ ਇਕਬਾਲ ਸਿੰਘ ਮਨਾਵਾ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਸਾਹਿਬ ਵਾਲੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕਰਨਗੇ। ਉਨ੍ਹਾਂ ਦੱਸਿਆ ਕਿ ਰਾਤ 8.30 ਤੋਂ 10.00 ਵਜੇ ਤੱਕ ਮੀਰੀ ਪੀਰੀ ਖ਼ਾਲਸਾ ਜੱਥਾ ਯਮੁਨਾ ਨਗਰ ਜਗਾਧਰੀ ਵਾਲੇ ਹਾਜ਼ਰੀ ਭਰਨਗੇ। ਉਨ੍ਹਾਂ ਦੱਸਿਆ ਕਿ ਸਮਾਪਤੀ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਫੁੱਲਾਂ ਦੀ ਵਰਖਾ ਨਾਲ ਸੁੱਖ ਆਸਣ ਅਸਥਾਨ ਤੇ ਬਿਰਾਜਮਾਨ ਕਰਵਾਏ ਜਾਣਗੇ।
Ad Position 22
No active advertisement
ਪਿਛਲੀ ਖ਼ਬਰ ਹਥਿਆਰਬੰਦ ਹਮਲਾਵਰਾਂ ਵਲੋਂ ਕੀਤੇ ਹਮਲੇ ’ ਚ ਨੌਜਵਾਨ ਜ਼ਖਮੀ ਅਗਲੀ ਖ਼ਬਰ ਹਾਊਸਿੰਗ ਬੋਰਡ ਕਾਲੋਨੀ ਵਿਖੇ ਸ਼੍ਰੋਮਣੀ ਭਗਤ ਨਾਮਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
Ad Position 24