ਹਥਿਆਰਬੰਦ ਹਮਲਾਵਰਾਂ ਵਲੋਂ ਕੀਤੇ ਹਮਲੇ ’ ਚ ਨੌਜਵਾਨ ਜ਼ਖਮੀ
ਲੁਧਿਆਣਾ, 22 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਦੁਗਰੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਜਵੱਦੀ ਕਲਾਂ ਵਿਚ ਬੀਤੀ ਦੇਰ ਰਾਤ ਇਕ ਦਰਜਨ ਦੇ ਕਰੀਬ ਹਥਿਆਰਬੰਦ ਹਮਲਾਵਰਾਂ ਵਲੋਂ ਕੀਤੇ ਹਮਲੇ ਵਿਚ ਨੌਜਵਾਨ ਜ਼ਖਮੀ ਹੋ ਗਿਆ ਹੈ। ਜ਼ਖਮੀ ਹਾਲਤ ਵਿਚ ਨੌਜਵਾਨ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ ਜਿੱਥੇ ਕਿ ਉਸਦੀ ਹਾਲਤ ਨਾਜ਼ੁਕ ਦੱਸੀ ਜਾਂਦੀ ਹੈ।
ਜ਼ਖਮੀ ਹਾਲਤ ਵਿਚ ਗੁਰਪ੍ਰੀਤ ਹਸਪਤਾਲ ਵਿਚ ਜੇਰੇ ਇਲਾਜ। ਅਜੀਤ ਤਸਵੀਰ
23-11-2026