24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਸ੍ਰੀ ਗੁਰੂ ਹਰਗੋਬਿੰਦ ਪਬਲਿਕ ਸਕੂਲ ਵਿਖੇ ਐਨ . ਸੀ . ਸੀ . ਦਿਵਸ ਮਨਾਇਆ

ਫੁੱਲਾਂਵਾਲ, 23 ਨਵੰਬਰ (ਮਨਜੀਤ ਸਿੰਘ ਦੁੱਗਰੀ)- ਸ੍ਰੀ ਗੁਰੂ ਹਰਗੋਬਿੰਦ ਪਬਲਿਕ ਸਕੂਲ, ਠੱਕਰਵਾਲ ਦੀ ਐਨ. ਸੀ.

Ad Position 21
No active advertisement
ਦਿਆਲ ਹੈਰੀਟੇਜ ਕਾਨਵੈਂਟ ਸਕੂਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਸਮੇਂ ਸ਼ਬਦ ਗਾਇਨ ਕਰਦੇ ਹੋਏ ਵਿਦਿਆਰਥੀ। ਤਸਵੀਰ-ਸੇਵਕ ਸਿੰਘ 24-11-2026
ਫੁੱਲਾਂਵਾਲ, 23 ਨਵੰਬਰ (ਮਨਜੀਤ ਸਿੰਘ ਦੁੱਗਰੀ)- ਸ੍ਰੀ ਗੁਰੂ ਹਰਗੋਬਿੰਦ ਪਬਲਿਕ ਸਕੂਲ, ਠੱਕਰਵਾਲ ਦੀ ਐਨ.ਸੀ.ਸੀ. ਯੂਨਿਟ ਵਲੋਂ ਰਾਸ਼ਟਰੀ ਐਨ.ਸੀ.ਸੀ. ਦਿਵਸ ਬੜੇ ਉਤਸ਼ਾਹ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ। ਇਹ ਸਮਾਗਮ 19 ਪੰਜਾਬ ਬਟਾਲੀਅਨ ਐਨ.ਸੀ.ਸੀ., ਲੁਧਿਆਣਾ ਦੇ ਕਮਾਂਡਿੰਗ ਅਫ਼ਸਰ ਕਰਨਲ ਰਿਸ਼ੀ ਖੋਸਲਾ ਅਤੇ ਪ੍ਰਸ਼ਾਸਨਿਕ ਅਫ਼ਸਰ ਲੈਫ਼ਟੀਨੈਂਟ ਕਰਨਲ ਫੈਜ਼ਾਨ ਜ਼ਹੂਰ ਦੀ ਅਗਵਾਈ ਅਤੇ ਦਿਸ਼ਾ-ਨਿਰਦੇਸ਼ਾਂ ਹੇਠ ਮਨਾਇਆ ਗਿਆ। ਇਸ ਮੌਕੇ ਐਨ.ਸੀ.ਸੀ. ਦੇ ਮਹੱਤਵ, ਉਦੇਸ਼ਾਂ, ਟੀਚਿਆਂ ਅਤੇ ਲਾਭਾਂ ਬਾਰੇ ਜਾਣਕਾਰੀ ਭਰਪੂਰ ਭਾਸ਼ਣ ਦਿੱਤਾ ਗਿਆ। ਇਸ ਤੋਂ ਬਾਅਦ ਕੈਡਿਟਾਂ ਵਲੋਂ ਐਨ.ਸੀ.ਸੀ. ਗੀਤ ਪੇਸ਼ ਕੀਤਾ ਗਿਆ। ਵਾਤਾਵਰਨ ਪ੍ਰਤੀ ਜਾਗਰੂਕਤਾ ਅਤੇ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨ ਲਈ ਰੁੱਖ ਲਗਾਉਣ ਦੀ ਮੁਹਿੰਮ ਵੀ ਚਲਾਈ ਗਈ। ਸਕੂਲ ਦੇ ਪ੍ਰਧਾਨ ਕੁਲਵਿੰਦਰ ਸਿੰਘ ਆਹਲੂਵਾਲੀਆ, ਮੈਨੇਜਰ ਜਸਲੀਨ ਕੌਰ ਆਹਲੂਵਾਲੀਆ ਅਤੇ ਪ੍ਰਿੰਸੀਪਲ ਕਿਰਨਜੀਤ ਕੌਰ ਨੇ ਕੈਡਿਟਾਂ ਦੇ ਉਤਸ਼ਾਹਪੂਰਨ ਯੋਗਦਾਨ ਅਤੇ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਕੈਡਿਟਾਂ ਨੂੰ ਅਨੁਸ਼ਾਸਨ, ਅਗਵਾਈ, ਦੇਸ਼ ਭਗਤੀ ਅਤੇ ਸਮਾਜ ਸੇਵਾ ਵਰਗੇ ਉੱਚੇ ਆਦਰਸ਼ਾਂ ਨੂੰ ਆਪਣੇ ਜੀਵਨ ਵਿਚ ਅਪਣਾਉਣ ਲਈ ਪ੍ਰੇਰਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਪਾਤਸ਼ਾਹੀ ਪਹਿਲੀ ਨਾਨਕਸਰ ਠੱਕਰਵਾਲ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਦਿਆਲ ਹੈਰੀਟੇਜ ਕਾਨਵੈਂਟ ਸਕੂਲ ਵਿਖੇ ਪ੍ਰਕਾ਼ਸ ਪੁਰਬ ਮਨਾਇਆ
Ad Position 24