24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

‘ ਖੁਸ਼ਹਾਲ ਰੈਲੀ’ ਦੇ ਸਬੰਧ ’ ਚ ‘ ਆਪ ’ ਆਗੂਆਂ ਵਲੋਂ ਪ੍ਰੈੱਸ ਕਾਨਫਰੰਸ ਮੋਗਾ ਜ਼ਿਲੇ ਦੇ ਪਿੰਡ ਮਟਵਾਣੀ ਵਿਖੇ ਹੋਣ ਵਾਲੀ ਰੈਲੀ ’ਚ 2 ਲੱਖ ਤੋਂ ਵੱਧ ਲੋਕਾਂ ਦੀ ਆਮਦ ਦੀ ਜਤਾਈ ਉਮੀਦ

ਲੁਧਿਆਣਾ, 23 ਨਵੰਬਰ (ਡਾ. ਤਰਲੋਚਨ ਸਿੰਘ)- ਆਮ ਆਦਮੀ ਪਾਰਟੀ ਵਲੋਂ 26 ਨਵੰਬਰ ਨੂੰ ਮੋਗਾ ਜਿਲੇ ਦੇ ਪਿੰਡ ਮਟਵਾਣੀ ਨੇੜੇ ਅਜੀਤਵਾਲ ਵਿਖੇ ਹੋਣ ਜਾ ਰਹੀ ਵਿਸ਼ਾਲ “ਖੁਸ਼ਹਾਲ ਰੈਲੀ” ਦੇ ਸਬੰਧ ਵਿੱਚ, “ਆਪ” ਆਗੂਆਂ ਵਲੋਂ ਇਕ ਜ਼ਿਲ੍ਹਾ ਪੱਧਰੀ ਪ੍ਰੈਸ ਕਾਨਫਰੰਸ ਸਰਕਟ ਹਾਊਸ ਵਿਖੇ ਕੀਤੀ ਗਈ ਜਿਸ ਵਿੱਚ ਸਮੂਹ ਪੰਜਾਬੀਆਂ ਨੂੰ ਰੈਲੀ ਵਿਚ ਵੱਧ ਚੜ੍ਹਕੇ ਸ਼ਮੂਲੀਅਤ ਕਰਨ ਦਾ ਸੱਦਾ ਦਿੱਤਾ ਗਿਆ।

Ad Position 21
No active advertisement
ਅਜੀਤ ਡੈਸਕ 24-11-2026
ਲੁਧਿਆਣਾ, 23 ਨਵੰਬਰ (ਡਾ. ਤਰਲੋਚਨ ਸਿੰਘ)- ਆਮ ਆਦਮੀ ਪਾਰਟੀ ਵਲੋਂ 26 ਨਵੰਬਰ ਨੂੰ ਮੋਗਾ ਜਿਲੇ ਦੇ ਪਿੰਡ ਮਟਵਾਣੀ ਨੇੜੇ ਅਜੀਤਵਾਲ ਵਿਖੇ ਹੋਣ ਜਾ ਰਹੀ ਵਿਸ਼ਾਲ “ਖੁਸ਼ਹਾਲ ਰੈਲੀ” ਦੇ ਸਬੰਧ ਵਿੱਚ, “ਆਪ” ਆਗੂਆਂ ਵਲੋਂ ਇਕ ਜ਼ਿਲ੍ਹਾ ਪੱਧਰੀ ਪ੍ਰੈਸ ਕਾਨਫਰੰਸ ਸਰਕਟ ਹਾਊਸ ਵਿਖੇ ਕੀਤੀ ਗਈ ਜਿਸ ਵਿੱਚ ਸਮੂਹ ਪੰਜਾਬੀਆਂ ਨੂੰ ਰੈਲੀ ਵਿਚ ਵੱਧ ਚੜ੍ਹਕੇ ਸ਼ਮੂਲੀਅਤ ਕਰਨ ਦਾ ਸੱਦਾ ਦਿੱਤਾ ਗਿਆ। ਪ੍ਰੈਸ ਕਾਨਫਰੰਸ ਦੌਰਾਨ ਵਿਧਾਇਕ ਕੁਲਵੰਤ ਸਿੰਘ ਸਿੱਧੂ, ਵਿਧਾਇਕ ਅਸ਼ੋਕ ਪਰਾਸ਼ਰ ਪੱਪੀ, ਵਿਧਾਇਕ ਰਾਜਿੰਦਰਪਾਲ ਕੌਰ ਛੀਨਾ, ਵਿਧਾਇਕ ਜੀਵਨ ਸਿੰਘ ਸੰਗੋਵਾਲ, ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ,ਜ਼ਿਲ੍ਹਾ ਪ੍ਰਧਾਨ ਲੁਧਿਆਣਾ ਸ਼ਹਿਰੀ ਜਤਿੰਦਰ ਸਿੰਘ ਖੰਗੂੜਾ, ਜ਼ਿਲ੍ਹਾ ਪ੍ਰਧਾਨ ਲੁਧਿਆਣਾ ਦਿਹਾਤੀ ਪ੍ਰਧਾਨ ਡਾ. ਤੇਜਪਾਲ ਸਿੰਘ ਗਿੱਲ ਵੀ ਮੌਜੂਦ ਸਨ। ਇਸ ਮੌਕੇ ਬੁਲਾਰਿਆਂ ਨੇ ਇੱਕ ਸੁਰ ਵਿੱਚ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਿਚ ਮੋਗਾ ਜਿਲੇ ਦੇ ਪਿੰਡ ਮਟਵਾਣੀ ਨੇੜੇ ਅਜੀਤਵਾਲ ਵਿਖੇ ਹੋਣ ਜਾ ਰਹੀ ਇਤਿਹਾਸਕ ਰੈਲੀ ਵਿੱਚ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਕੀਤੇ ਵਾਅਦਿਆਂ ਅਤੇ ਕੀਤੇ ਗਏ ਕੰਮਾਂ ਦਾ ਲੇਖਾ-ਜੋਖਾ ਲੋਕਾਂ ਦੀ ਕਚਹਿਰੀ ਵਿੱਚ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਰੈਲੀ ਬਾਬਤ 3 ਕਰੋੜ ਪੰਜਾਬੀਆਂ ਵਿਚ ਭਾਰੀ ਉਤਸਾਹ ਹੈ। ਉਨ੍ਹਾਂ ਕਿਹਾ ਕਿ ਸਾਨੂੰ ਇਸ ਗੱਲ ਦਾ ਫੱਖਰ ਹੈ ਕਿ ਆਮ ਆਦਮੀ ਪਾਰਟੀ ਨੇ ਜੋ ਕਿਹਾ ਉਹ ਕਰਕੇ ਵਿਖਾਇਆ ਹੈ। ਪੱਤਰਕਾਰਾਂ ਦੇ ਸੁਆਲ ਦਾ ਜੁਆਬ ਦਿੰਦਿਆਂ ਉਨ੍ਹਾਂ ਕਿਹਾ ਕਿ ਰੈਲੀ ਮੌਕੇ 2 ਲੱਖ ਤੋਂ ਵੱਧ ਲੋਕਾਂ ਦੇ ਪਹੁੰਚਣ ਦੀ ਉਮੀਦ ਹੈ। ਉਨ੍ਹਾਂ ਵਿਰੋਧੀ ਪਾਰਟੀ ’ਤੇ ਵਰ੍ਹਦਿਆਂ ਕਿਹਾ ਕਿ ਇਸ ਵੇਲੇ ਉਹ ਲੋਕ ਇਨਸਾਫ ਦੀ ਗੁਹਾਰ ਲਗਾ ਰਹੇ ਹਨ ਜਿਨ੍ਹਾਂ ਆਪਣੀ ਸਰਕਾਰ ਮੌਕੇ ਲੋਕਾਂ ਨੂੰ ਲੁੱਟਿਆ, ਕੁੱਟਿਆ ਤੇ ਧਮਕਾਇਆ ਹੈ। ਉਨ੍ਹਾਂ ਕਿਹਾ ਕਿ 26 ਨਵੰਬਰ ਦੀ “ਖੁਸ਼ਹਾਲ ਰੈਲੀ” ਰੈਲੀ ਵਿਰੋਧੀ ਪਾਰਟੀਆਂ ਨੂੰ ਉਨ੍ਹਾਂ ਦੀ ਜ਼ਮੀਨੀ ਹਕੀਕਤ ਤੋਂ ਜਾਣੂ ਕਰਵਾ ਦੇਵੇਗੀ। ਇਸ ਮੌਕੇ ਮੀਡੀਆ ਇੰਚਾਰਜ ਪੁਨੀਤ ਸਾਹਨੀ, ਜਿਲਾ ਮਹਿਲਾ ਵਿੰਗ ਪ੍ਰਧਾਨ ਮਨੀਸ਼ਾ ਕਪੂਰ, ਸੋਸ਼ਲ ਮੀਡੀਆ ਇਨਚਾਰਜ ਗੁਰਪ੍ਰੀਤ ਸਿੰਘ ਰਾਜਾ, ਜੋਗਾ ਸਿੰਘ ਸੰਧੂ, ਖੜਕ ਸਿੰਘ ਸੰਧੂ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਕੈਲੀਬਰ ਪਲਾਜ਼ਾ ’ਚ ਸਮਾਗਮ ਅੱਜ ਅਗਲੀ ਖ਼ਬਰ ਪੀ . ਏ . ਯੂ . ਵਿਚ ਸੁਲਤਾਨਪੁਰ ਲੋਧੀ ਬਾਰੇ ਕੌਫੀਟੇਬਲ ਕਿਤਾਬ ਦਾ ਹੋਇਆ ਵਿਮੋਚਨ
Ad Position 24