23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਸ਼ਿਵਾਲਿਕ ਵਲੋਂ ਅਕਾਲੀ ਦਲ ‘ ਵਾਰਿਸ ਪੰਜਾਬ ਦੇ ’ ਹਲਕਾ ਗਿੱਲ ਦੀ ਸੀਨੀਅਰ ਲੀਡਰਸ਼ਿਪ ਨਾਲ ਮੀਟਿੰਗ

ਇਯਾਲੀ/ਥਰੀਕੇ, 23 ਨਵੰਬਰ (ਮਨਜੀਤ ਸਿੰਘ ਦੁੱਗਰੀ)- ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਮੁਖੀ ਤੇ ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੀ ਪੰਜਾਬ ਆਮਦ ਤੋਂ ਬਾਅਦ ਸੂਬੇ ਦੇ ਲੋਕਾਂ ਵਿਚ ਨਵਾਂ ਜੋਸ਼ ਅਤੇ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਹਲਕਾ ਗਿੱਲ ਤੋਂ ਇੰਚਾਰਜ ਦਰਸ਼ਨ ਸਿੰਘ ਸ਼ਿਵਾਲਿਕ ਨੇ ਇਸ ਲੋਕ ਲਹਿਰ ਨੂੰ ਉਸਾਰੂ ਦਿਸ਼ਾ ਦੇਣ ਅਤੇ ਆਉਣ ਵਾਲੀਆਂ ਚੋਣਾਂ ਲਈ ਮੁਹਿੰਮ ਨੂੰ ਹੋਰ ਤੇਜ਼ ਕਰਨ ਦੇ ਮਕਸਦ ਨਾਲ ਹਲਕਾ ਗਿੱਲ ਦੀ ਸੀਨੀਅਰ ਲੀਡਰਸ਼ਿਪ ਨਾਲ ਕੀਤੀ ਇਕ ਵਿਸ਼ੇਸ਼ ਮੀਟਿੰਗ ਦੌਰਾਨ ਕੀਤਾ।

Ad Position 21
No active advertisement
ਅਜੀਤ ਡੈਸਕ 24-11-2026
ਇਯਾਲੀ/ਥਰੀਕੇ, 23 ਨਵੰਬਰ (ਮਨਜੀਤ ਸਿੰਘ ਦੁੱਗਰੀ)- ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਮੁਖੀ ਤੇ ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੀ ਪੰਜਾਬ ਆਮਦ ਤੋਂ ਬਾਅਦ ਸੂਬੇ ਦੇ ਲੋਕਾਂ ਵਿਚ ਨਵਾਂ ਜੋਸ਼ ਅਤੇ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਹਲਕਾ ਗਿੱਲ ਤੋਂ ਇੰਚਾਰਜ ਦਰਸ਼ਨ ਸਿੰਘ ਸ਼ਿਵਾਲਿਕ ਨੇ ਇਸ ਲੋਕ ਲਹਿਰ ਨੂੰ ਉਸਾਰੂ ਦਿਸ਼ਾ ਦੇਣ ਅਤੇ ਆਉਣ ਵਾਲੀਆਂ ਚੋਣਾਂ ਲਈ ਮੁਹਿੰਮ ਨੂੰ ਹੋਰ ਤੇਜ਼ ਕਰਨ ਦੇ ਮਕਸਦ ਨਾਲ ਹਲਕਾ ਗਿੱਲ ਦੀ ਸੀਨੀਅਰ ਲੀਡਰਸ਼ਿਪ ਨਾਲ ਕੀਤੀ ਇਕ ਵਿਸ਼ੇਸ਼ ਮੀਟਿੰਗ ਦੌਰਾਨ ਕੀਤਾ। ਉਨ੍ਹਾਂ ਕਿਹਾ ਇਸ ਮੀਟਿੰਗ ਵਿਚ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਜ਼ਮੀਨੀ ਪੱਧਰ ‘ਤੇ ਹੋਰ ਮਜ਼ਬੂਤ ਕਰਨ ਬਾਰੇ ਵਿਸਥਾਰਪੂਰਵਕ ਚਰਚਾ ਹੋਈ। ਇਸ ਮੌਕੇ ਲੀਡਰਸ਼ਿਪ ਨੇ ਫ਼ੈਸਲਾ ਕੀਤਾ ਕਿ ਆਮ ਲੋਕਾਂ ਨਾਲ ਸਿੱਧਾ ਰਾਬਤਾ ਵਧਾਇਆ ਜਾਵੇਗਾ ਅਤੇ ਪਾਰਟੀ ਦੀਆਂ ਨੀਤੀਆਂ ਤੇ ਗਤੀਵਿਧੀਆਂ ਨੂੰ ਹਲਕੇ ਦੇ ਪਿੰਡ-ਪਿੰਡ ਤੱਕ ਪਹੁੰਚਾਉਣ ਲਈ ਅਗਲੀ ਰਣਨੀਤੀ ਤਹਿਤ ਕੰਮ ਕੀਤਾ ਜਾਵੇਗਾ। ਮੀਟਿੰਗ ਵਿਚ ਹਾਜ਼ਰ ਸੀਨੀਅਰ ਲੀਡਰਸ਼ਿਪ ਨੇ ਪਾਰਟੀ ਦੀ ਚੜ੍ਹਦੀ ਕਲਾ ਅਤੇ ਹਲਕੇ ਦੇ ਵਿਕਾਸ ਲਈ ਪੂਰੀ ਤਨਦੇਹੀ ਨਾਲ ਕੰਮ ਕਰਨ ਦਾ ਭਰੋਸਾ ਦਿਵਾਇਆ। ਇਸ ਮੌਕੇ ਜਗਦੀਪ ਸਿੰਘ ਗਿੱਲ ਕਾਲਾ ਘਵੱਦੀ ਸੀਨੀਅਰ ਮੀਤ ਪ੍ਰਧਾਨ, ਹਰਜੀਤ ਸਿੰਘ ਕਿਲ੍ਹਾ ਰਾਏਪੁਰ ਮੀਤ ਪ੍ਰਧਾਨ, ਹਰਜੋਤ ਸਿੰਘ ਖ਼ਾਲਸਾ ਸਕੱਤਰ, ਮਨਜੋਤ ਸਿੰਘ ਡੇਹਲੋਂ ਪ੍ਰਧਾਨ ਯੂਥ ਵਿੰਗ, ਜਸਪ੍ਰੀਤ ਸਿੰਘ ਨਰੰਗਵਾਲ ਜਰਨਲ ਸਕੱਤਰ (ਪੋਲਿਟੀਕਲ) ਆਈ.ਟੀ. ਵਿੰਗ, ਨਵਨੀਤ ਸਿੰਘ ਨਾਰੰਗਵਾਲ ਜਰਨਲ ਸਕੱਤਰ (ਸੰਗਠਨ) ਆਈ.ਟੀ. ਵਿੰਗ, ਵਰਿੰਦਰ ਪਾਲ ਸਿੰਘ ਵਿਰਕ ਜਨਰਲ ਸਕੱਤਰ, ਸ਼ਮਸ਼ੇਰ ਸਿੰਘ ਲਾਡੋਵਾਲ, ਡਾ: ਰੂਪ ਸਿੰਘ, ਗੁਰਮਿੰਦਰ ਸਿੰਘ ਰੰਧਾਵਾ, ਬੇਅੰਤ ਸਿੰਘ ਢੋਲਣ, ਸਤਨਾਮ ਸਿੰਘ ਸੱਤਾ, ਹਰਪ੍ਰੀਤ ਸਿੰਘ ਹੈਪੀ ਠੱਕਰਵਾਲ, ਧਨਵੰਤ ਸਿੰਘ ਥਰੀਕੇ, ਕੰਵਲਜੀਤ ਸਿੰਘ, ਤਲਵਿੰਦਰ ਸਿੰਘ ਆਲਮਗੀਰ, ਪਰਮਜੀਤ ਸਿੰਘ ਨੀਟੂ, ਹਰਪਾਲ ਸਿੰਘ ਪਾਲੀ, ਬਲਵਿੰਦਰ ਸਿੰਘ ਹੈਪੀ ਕਾਲਖ, ਮਨਪ੍ਰੀਤ ਸਿੰਘ ਸਮਰਾ, ਸੁਖਦੀਪ ਸਿੰਘ ਦਾਦ, ਗੁਰਦੀਪ ਸਿੰਘ ਟਿੱਬਾ, ਕਮਲਜੀਤ ਸਿੰਘ, ਇੰਦਰਜੀਤ ਸਿੰਘ ਸਿੱਧੂ, ਅੰਮ੍ਰਿਤਪਾਲ ਸਿੰਘ (ਸਾਰੇ ਸਰਕਲ ਪ੍ਰਧਾਨ), ਸਤਿੰਦਰ ਪਾਲ ਸਿੰਘ ਭੋਲਾ, ਸ਼ਮਸ਼ੇਰ ਸਿੰਘ ਸ਼ੇਰਾ, ਬਿੱਟੂ ਮਾਣਕਵਾਲ, ਸ਼ੁਭਇੰਦਰ ਸਿੰਘ ਡੈਵੀ, ਕੁਲਜਿੰਦਰ ਸਿੰਘ ਖਾਨਪੁਰ, ਸਿਮਰਨਜੀਤ ਸਿੰਘ, ਮੁਖਤਿਆਰ ਸਿੰਘ, ਗੁਰਜੰਟ ਸਿੰਘ ਗਰੇਵਾਲ, ਅਮਨਦੀਪ ਸਿੰਘ ਧਾਂਦਰਾ, ਈਸ਼ਵਰ ਪਾਲ ਸਿੰਘ, ਪ੍ਰਦੀਪ ਸਿੰਘ ਰੁੜਕਾ, ਬਹਾਦਰ ਸਿੰਘ ਸਾਬਕਾ ਸਰਪੰਚ, ਸਰਭਜੀਤ ਸਿੰਘ, ਮਲਕੀਤ ਸਿੰਘ ਬੱਲ, ਕੁਲਦੀਪ ਸਿੰਘ ਸੰਧੂ, ਮਨਪ੍ਰੀਤ ਸਿੰਘ ਪੋਹੀੜ, ਨਵੀ ਕਾਲਖ, ਖੁਸ਼ਵੰਤ ਸਿੰਘ ਬਾਜਵਾ (ਸਾਰੇ ਬਲਾਕ ਪ੍ਰਧਾਨ) ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮਾਲਵਾ ਸੱਭਿਆਚਾਰਕ ਮੰਚ ਵਲੋਂ ਮੀਟਿੰਗ ਡਾ. ਨਿਰਜੀਤ, ਸੋਨੀਆ, ਮਨਜੀਤ, ਸੰਤੋਖ, ਭੱਲਾ, ਨੀਰਜ ਬਾਵਾ, ਮੰਚ ਦੇ ਅਹੁਦੇਦਾਰ ਬਣ... ਅਗਲੀ ਖ਼ਬਰ ਜੀ . ਏ . ਡੀ . ਅਕੈਡਮੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾ਼ਸ਼ ਪੁਰਬ ਮਨਾਇਆ
Ad Position 24